ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਦਫ਼ਤਰੀ ਕੰਮਾਂ ’ਚ ਕਿਸੇ ਪੱਧਰ ’ਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਵਿਧਾਇਕ, ਡਿਪਟੀ ਕਮਿਸ਼ਨਰ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਤੇ ਆਸਾਨ ਪਹੁੰਚ ਵਾਲਾ ਪ੍ਰਸ਼ਾਸਨ ਯਕੀਨੀ ਬਣਾਉਣ ਦੀਆਂ ਹਦਾਇਤਾਂ

ਕਿਹਾ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਮੁਹੱਲਾ ਕਲੀਨਿਕ ਬਣਾਇਆ ਜਾਵੇਗਾ

ਜਲੰਧਰ- ਵਿਧਾਇਕ ਸ਼ੀਤਲ ਅੰਗੁਰਾਲ, ਰਮਨ ਅਰੋੜਾ, ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਲਈ ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਅਤੇ ਆਸਾਨ ਪਹੁੰਚ ਵਾਲਾ ਪ੍ਰਸ਼ਾਸਨ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਦਫ਼ਤਰੀ ਕੰਮਾਂ ਵਿੱਚ ਕਿਸੇ ਪੱਧਰ ’ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਵੀ ਮੌਜੂਦ ਸਨ, ਨੇ ਅਧਿਕਾਰੀਆਂ ਨੂੰ ਦਫ਼ਤਰਾਂ ਦੇ ਕੰਮਕਾਜ ਵਿੱਚ ਅਤੇ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ, ਡਰ-ਭੈਅ ਤੋਂ ਸੰਜੀਦਗੀ ਤੇ ਦਿਆਨਤਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਕ ਮੁਹੱਲਾ ਕਲੀਨਿਕ ਬਣਾਇਆ ਜਾਵੇਗਾ। ਇਸ ਮੰਤਵ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅਜਿਹੇ ਸਥਾਨ ਦੀ ਪਛਾਣ ਕਰਨ ਲਈ ਕਿਹਾ, ਜਿਥੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹੱਲਾ ਕਲੀਨਿਕ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਸਹੂਲਤਾਂ ਹੋਰ ਬਿਹਤਰ ਅਤੇ ਸੁਵਿਧਾਜਨਕ ਬਣਾਉਣ ਲਈ ਕਿਹਾ ਤਾਂ ਜੋ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਵਿਧਾਇਕਾਂ ਵੱਲੋਂ ਇਸ ਮੌਕੇ ਸਿਵਲ ਹਸਪਤਾਲ ਵਿੱਚ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਚਲਾਏ ਗਏ ਸਫਾਈ ਅਭਿਆਨ ਦੀ ਪ੍ਰਸ਼ੰਸਾ ਵੀ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਗਰਿਕ ਸੇਵਾਵਾਂ ਸਪੁਰਦਗੀ ’ਤੇ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ, ਜਿਸ ਸਦਕਾ ਜ਼ਿਲ੍ਹਾ ਜਲੰਧਰ ਨੇ ਲੋਕਾਂ ਨੂੰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜ਼ੀਰੋ ਪੈਂਡੇਂਸੀ ਨੂੰ ਬਰਕਰਾਰ ਰੱਖਣ ਵਿੱਚ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖਿਆ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਜਲੰਧਰ ਸ਼ਹਿਰ ਵਿੱਚ ਜਲਦ 1200 ਸੀ.ਸੀ.ਟੀ.ਵੀ. ਕੈਮਰੇ ਅਤੇ ਪੁਲਿਸ ਲਾਈਨਜ਼ ਜਲੰਧਰ ਵਿਖੇ ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਹਿਰ ਵਿੱਚ ਅਪਰਾਧ ’ਤੇ ਕਾਬੂ ਰੱਖਣ ਲਈ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਸੁਚਾਰੂ ਟ੍ਰੈਫਿਕ ਪ੍ਰਬੰਧਾਂ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ ਉਨ੍ਹਾਂ ਵਿਧਾਇਕਾਂ ਨੂੰ ਸ਼ਹਿਰ ਵਿੱਚ ਚੱਲ ਰਹੇ ਹੋਰ ਵੀ ਵਿਕਾਸ ਕਾਰਜਾਂ ਤੋਂ ਜਾਣੂੰ ਕਰਵਾਇਆ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਜੇਕਰ ਕਿਤੇ ਨਸ਼ਿਆਂ ਦੀ ਵਿਕਰੀ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਪਾਲ ਸਿੰਘ ਬਾਜਵਾ, ਸਮੂਹ ਐਸ.ਡੀ.ਐਮ., ਜ਼ਿਲ੍ਹਾ ਮਾਲ ਅਫ਼ਸਰ ਜੀ.ਐਸ. ਬੈਨੀਪਾਲ, ਆਰ.ਟੀ.ਏ. ਰਾਜੀਵ ਵਰਮਾ, ਸਿਵਲ ਸਰਜਨ ਡਾ. ਰਣਜੀਤ ਸਿੰਘ, ਸਟੇਟ ਮਹਿਲਾ ਪ੍ਰਧਾਨ ਰਾਜਵਿੰਦਰ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।

Loading

Scroll to Top