1.22 ਲੱਖ ਤੋਂ ਵੱਧ ਇੰਤਕਾਲ ਕਰ ਕੇ ਜਲੰਧਰ ਸੂਬੇ ਭਰ ’ਚ ਸਭ ਤੋਂ ਘੱਟ ਪੈਂਡੈਂਸੀ ’ਚ ਹਾਸਲ ਕਰਨ ‘ਚ ਅੱਵਲ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਸੂਬੇ ਭਰ ’ਚ ਸਭ ਤੋਂ ਘੱਟ ਸਿਰਫ਼ 1.47 ਫੀਸਦੀ ਇੰਤਕਾਲ ਬਕਾਇਆ, ਬਹੁਤੇ ਪੈਂਡਿੰਗ ਕੇਸ 45 ਦਿਨਾਂ ਦੀ ਸਮਾਂ ਸੀਮਾ ਦੇ ਅੰਦਰ

ਜ਼ੀਰੋ ਪੈੰਡੈੰਸੀ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਇੰਤਕਾਲਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੀਆਂ ਹਦਾਇਤਾਂ

ਜਲੰਧਰ- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਜਲੰਧਰ ਨੇ ਨਿਰਧਾਰਤ ਸਮਾਂ ਸੀਮਾ ਅੰਦਰ ਜਾਇਦਾਦਾਂ ਦੇ ਵੱਧ ਤੋਂ ਵੱਧ ਇੰਤਕਾਲਾਂ ਨੂੰ ਯਕੀਨੀ ਬਣਾਉੰਦਿਆਂ ਅਤੇ ਸੂਬੇ ਵਿੱਚ ਸਭ ਤੋਂ ਘੱਟ ਬਕਾਇਆ ਦਰ ਨੂੰ ਕਾਇਮ ਰੱਖਦਿਆਂ ਸੂਬੇ ਭਰ ‘ਚ ਅੱਵਲ ਸਥਾਨ ਹਾਸਲ ਕੀਤਾ ਹੈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1,22,898 ਇੰਤਕਾਲ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ 1802 ਇੰਤਕਾਲ ਸਿਸਟਮ ਵਿੱਚ ਬਕਾਇਆ ਹਨ, ਜੋ ਕਿ ਕੁੱਲ ਕੇਸਾਂ ਦਾ 1.47 ਫੀਸਦੀ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਹੁਤੇ ਬਕਾਇਆ ਇੰਤਕਾਲ ਸਮਾਂ ਸੀਮਾ ਦੇ ਅੰਦਰ ਹਨ, ਜਿਨਾਂ ਦਾ 45 ਦਿਨਾਂ ਦੇ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ।

ਉਨ੍ਹਾਂ ਦੱਸਿਆ ਕਿ ਐਨ.ਡੀ.ਜੀ.ਆਰ.ਐਸ. ਪ੍ਰਣਾਲੀ ਦੇ ਏਕੀਕਰਣ ਤੋਂ ਬਾਅਦ ਹੁਣ ਜਾਇਦਾਦ ਦੀ ਰਜਿਸਟ੍ਰੇਸ਼ਨ ਉਪਰੰਤ 45 ਦਿਨਾਂ ਦੇ ਅੰਦਰ ਇੰਤਕਾਲ ਦੀ ਰਜਿਸਟ੍ਰੇਸ਼ਨ ਹੋਣਾ ਲਾਜ਼ਮੀ ਹੈ। ਇਸ ਨਵੀਂ ਪ੍ਰਣਾਲੀ ਦੀ ਸ਼ੁਰੂਆਤ ਤੋਂ ਬਾਅਦ ਮਾਲ ਅਧਿਕਾਰੀਆਂ ਵੱਲੋਂ ਇਸ ਸਮਾਂ ਸੀਮਾ ਦੇ ਅੰਦਰ 1.22 ਲੱਖ ਤੋਂ ਵੱਧ ਇੰਤਕਾਲ ਦਰਜ ਕੀਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇੰਤਕਾਲਾਂ ਦੇ ਸਾਰੇ ਬਕਾਇਆ ਕੇਸਾਂ ਦਾ ਨਿਪਟਾਰਾ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਜ਼ਿਲ੍ਹੇ ਵਿੱਚ ਜ਼ੀਰੋ ਪੈਂਡੈਂਸੀ ਨੂੰ ਯਕੀਨੀ ਬਣਾਇਆ ਜਾ ਸਕੇ।

ਕੋਰਟ ਕੇਸਾਂ ਦਾ ਜਾਇਜ਼ਾ ਲੈੰਦਿਆਂ ਡਿਪਟੀ ਕਮਿਸ਼ਨਰ ਨੇ ਇਨਾਂ ਦੇ ਜਲਦੀ ਤੋਂ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਆਰ.ਸੀ.ਐਮ.ਐਸ. ਅਪਡੇਸ਼ਨ ਅਤੇ ਮੁਸਾਵੀ ਵੈਲੀਡੇਸ਼ਨ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰ ਪਾਲ ਸਿੰਘ ਬਾਜਵਾ, ਜ਼ਿਲ੍ਹਾ ਮਾਲ ਅਫ਼ਸਰ ਜੀ.ਐਸ. ਬੈਨੀਪਾਲ ਅਤੇ ਮਾਲ ਵਿਭਾਗ ਸੇ ਅਧਿਕਾਰੀ ਮੌਜੂਦ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की