ਸ਼੍ਰੀ ਸਵਪਨ ਸਰਮਾ ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ, ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ, ਪੀ.ਪੀ.ਐਸ, ਪੁਲਿਸ ਕਪਤਾਨ, (ਤਫਤੀਸ਼) ਅਤੇ ਸ਼੍ਰੀ ਲਖਵਿੰਦਰ ਸਿੰਘ ਮੱਲ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਵੱਲੋ ਨਸ਼ਾ ਤਸਕਰਾਂ ਵਿਰੁੱਧ ਵਿਸੇਸ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਥਾਣਾ ਸਿਟੀ ਨਕੋਦਰ ਦੇ ਮੁੱਖ ਅਫਸਰ ਐਸ.ਆਈ ਕ੍ਰਿਪਾਲ ਸਿੰਘ ਦੀ ਪੁਲਿਸ ਪਾਰਟੀ ਵੱਲੋ ਨਸ਼ਾ ਤਸਕਰ ਪਾਸੋ 11,250 ਮਿ:ਲੀ: ਸਰਾਬ ਨਜੈਜ ਤੇ 500 ਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਮੋਟਰ ਸਾਇਕਲ ਪਲਸਰ ਨੰਬਰੀ ਫਭ-08-ਧਲ਼-8241 ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਲਖਵਿੰਦਰ ਸਿੰਘ ਮੱਲ ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ ਡਵੀਜਨ ਨਕੋਦਰ ਜਲੰਧਰ ਦਿਹਾਤੀ ਨੇ ਦੱਸਿਆ ਕਿ ਐਸ.ਆਈ ਅਜੀਤ ਸਿੰਘ ਸਮੇਤ ਪੁਲਿਸ ਪਾਰਟੀ ਬ੍ਰਾਏ ਇਲਾਕਾ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਪੰਡੋਰੀ ਮੌੜ ਮਹਿਤਪੁਰ ਰੋਡ ਕੋਲ ਮੌਜੂਦ ਸੀ ਤਾਂ ਪਿੰਡ ਪੰਡੋਰੀ ਦੀ ਤਰਫੋ ਇਕ ਨੌਜਵਾਨ ਮੋਟਰ ਸਾਇਕਲ ਤੇ ਸਵਾਰ ਹੋ ਕੇ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਪਿੱਛੇ ਨੂੰ ਮੁੜਨ ਲੱਗਾ ਤਾਂ ਸਲਿੱਪ ਹੋ ਕੇ ਡਿੱਗ ਪਿਆ।ਜਿਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਸੁਖਚੈਨ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਪਿੰਡ ਵੇਹਰਾ ਥਾਣਾ ਮਹਿਤਪੁਰ ਦੱਸਿਆ, ਜਿਸ ਦੇ ਕਬਜਾ ਵਿੱਚੋਂ ਨਜੈਜ ਸਰਾਬ ਤੇ ਡੋਡੇ ਚੂਰਾ ਪੋਸਤ ਬ੍ਰਾਮਦ ਹੋਣ ਤੇ ਮੁੱਕਦਮਾ ਨੰਬਰ 45 ਮਿਤੀ 09-05-2022 ਅ/ਧ 15/ਅ-61-85 ਂਧਫਸ਼ ਅਛਠ , 61-01-14 ਓਯ ਅਛਠ ਥਾਣਾ ਸਿਟੀ ਨਕੋਦਰ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ।ਦੋਸੀ ਪਾਸੋਂ ਢੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।
* ਬ੍ਰਾਮਦਗੀ
1. 11,250 ਮਿ: ਲੀ: ਸਰਾਬ ਨਜੈਜ
2. 500 ਗ੍ਰਾਮ ਡੋਡੇ ਚੂਰਾ ਪੋਸਤ
3. ਮੋਟਰ ਸਾਇਕਲ ਨੰਬਰ ਫਭ-08-ਧਲ਼-8241 ਮਾਰਕਾ ਪਲਸਰ