ਵਿੱਤ ਮੰਤਰੀ ਵਲੋਂ ਜਨਤਾ ਬਜਟ ਲਈ ਉਦਯੋਗਪਤੀਆਂ ਨਾਲ ਅਹਿਮ ਵਿਚਾਰਾਂ, ਪੰਜਾਬ ਦੇ ਸਰਵਪੱਖੀ ਵਿਕਾਸ ਲਈ ਸਹਿਯੋਗ ਦੀ ਮੰਗ

ਕਿਹਾ ਜਨਤਾ ਬਜਟ ਲਈ ਹਰ ਇਕ ਸੁਝਾਅ ’ਤੇ ਪੂਰੀ ਸੁਹਿਰਦਤਾ ਨਾਲ ਕੀਤਾ ਜਾਵੇਗਾ ਗੌਰ
25 ਸਾਲ ਕਿਸੇ ਵੀ ਸਰਕਾਰ ਨੇ ਉਦਯੋਗਾਂ ਦੀ ਬਾਤ ਨਹੀਂ ਪੁੱਛੀ, ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇਵੇਗੀ ਉਦਯੋਗਾਂ ਨੂੰ ਵੱਡਾ ਹੁਲਾਰਾ
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲਿਆ ਇਤਿਹਾਸਿਕ ਫ਼ੈਸਲਾ
ਜਲੰਧਰ,- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਇਥੇ ਕਿਹਾ ਕਿ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨ੍ਹਾਂ ਸੂਬੇ ਦੀ ਤਰੱਕੀ ਸੰਭਵ ਨਹੀਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਉਦਯੋਗਾਂ ਨੂੰ ਹੁਲਾਰਾ ਦੇ ਕੇ ਸੂਬੇ ਦੀ ਡਾਵਾਂਡੋਲ ਆਰਥਿਕ ਹਾਲਤ ਨੂੰ ਮੁੜ ਮਜਬੂਤ ਕਰਕੇ ਲੀਹ ’ਤੇ ਪਾਵੇਗੀ ਤਾਂ ਜੋ ਰਾਜ ਅੰਦਰ ਹਰ ਖੇਤਰ ਦਾ ਲੋੜੀਂਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਜਨਤਾ ਬਜਟ ਸਬੰਧੀ ਅਹਿਮ ਵਿਚਾਰਾਂ ਕਰਨ ਪੁੱਜੇ ਵਿੱਤ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਹਰਪਾਲ ਚੀਮਾ ਦਾ ਜਲੰਧਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਆਦਿ ਜਿਲਿ੍ਹਆਂ ਤੋਂ ਆਏ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜਟ ਬਣਾਉਣ ਲਈ ਹਰ ਇਕ ਤਬਕੇ ਦੇ ਸੁਝਾਅ ਮੰਗਣਾ ਇਤਿਹਾਸਿਕ ਫ਼ੈਸਲੇ ਦੇ ਨਾਲ-ਨਾਲ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਰਾਹੀਂ ਸੂਬੇ ਦੇ ਲੋਕ ਜਨਤਾ ਬਜਟ ਵਿੱਚ ਭਾਈਵਾਲ ਬਣਨਗੇ। ਵਿੱਤ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਉਦਯੋਗਾਂ ਨਾਲ ਜੁੜੇ ਨੁਮਾਇੰਦਿਆਂ ਵਲੋਂ ਦਿੱਤੇ ਸੁਝਾਵਾਂ ਨੂੰ ਗਹੁ ਨਾਲ ਸੁਣਦਿਆਂ ਕਿਹਾ ਕਿ ਜਨਤਾ ਬਜਟ ਲਈ ਹਰ ਇਕ ਵਿਅਕਤੀ ਦੇ ਸੁਝਾਅ ਨੂੰ ਪੂਰੀ ਸੁਹਿਰਦਤਾ ਤੇ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਜਿਸ ਉਪਰੰਤ ਉਸ ’ਤੇ ਢੁਕਵਾਂ ਫ਼ੈਸਲਾ ਲੈ ਕੇ ਲੋਕਾਂ ਦੀ ਰਾਇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।

ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਉਦਯੋਗਾਂ ਨੂੰ ਰੀੜ ਦੀ ਹੱਡੀ ਦਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਵਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੂਰੀ ਸ਼ਿੱਦਤ ਨਾਲ ਵਿਚਾਰ ਕੇ ਆਉਂਦੇ ਸਮੇਂ ਵਿੱਚ ਬਣਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਉਦਯੋਗਾਂ ਦੀ ਬਾਤ ਨਹੀਂ ਪੁੱਛੀ ਅਤੇ ਉਦਯੋਗਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਫੋਕਲ ਪੁਆਇੰਟ ਆਦਿ ਦੀ ਵੀ ਸਾਰ ਨਹੀਂ ਲਈ । ਉਨ੍ਹਾਂ ਨੇ ਭਰੋਸਾ ਦੁਆਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਨਤਾ ਬਜਟ ਵਿੱਚ ਲੋਕ ਮਸਲਿਆਂ ਨੂੰ ਪੂਰੀ ਤਰਜੀਹ ਦਿੱਤੀ ਜਾਵੇਗੀ ਅਤੇ ਹੁਣ ਉਦਯੋਗਾਂ ਨੂੰ ਬੜਾਵਾ ਦੇ ਕੇ ਸੂਬੇ ਵਿੱਚ ਆਰਥਿਕਤਾ ਦੀ ਮਜਬੂਤੀ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾਣਗੇ।

‘ਜਨਤਾ ਬਜਟ’ ਸਬੰਧੀ ਹਰਪਾਲ ਚੀਮਾ ਨੇ ਕਿਹਾ ਕਿ ਲੋਕ ਆਪੋ-ਆਪਣੇ ਸੁਝਾਅ ਲਿਖਤ ਰੂਪ ਵਿੱਚ ਪੰਜਾਬ ਸਰਕਾਰ ਵਲੋਂ ਜਾਰੀ ਪੋਰਟਲ ਅਤੇ finance.punjab.gov.in ਜਾਂ punjabdabudget0gmail.com ’ਤੇ ਭੇਜਣ ਦੇ ਨਾਲ-ਨਾਲ ਆਪਣੇ ਹਲਕੇ ਦੇ ਵਿਧਾਇਕ ਜਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸੁਝਾਅ ਲੈਣ ਲਈ ਮੰਡੀ ਗੋਬਿੰਦਗੜ੍ਹ ਤੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਉਹ ਸੰਗਰੂਰ, ਬਠਿੰਡਾ, ਲੁਧਿਆਣਾ ਤੋਂ ਬਾਅਦ ਜਲੰਧਰ ਪਹੁੰਚੇ ਹਨ ਅਤੇ ਅੱਜ-ਕੱਲ ਵਿੱਚ ਅੰਮ੍ਰਿਤਸਰ, ਬਟਾਲਾ ਅਤੇ ਮੋਹਾਲੀ ਤੋਂ ਇਲਾਵਾ ਬਾਕੀ ਇਲਾਕਿਆਂ ਵਿੱਚ ਵੀ ਜਾ ਰਹੇ ਹਨ ਤਾਂ ਜੋ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਇਕ ਲੋਕ ਪੱਖੀ ਬਜਟ ਤਿਆਰ ਕੀਤਾ ਜਾ ਸਕੇ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਪੂਰਾ ਕਰਨ ਲਈ ਜੀਅ-ਜਾਨ ਨਾਲ ਕੰਮ ਕਰ ਰਹੀ ਹੈ ਅਤੇ ਆਉਂਦੇ ਸਮੇਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਉਦਯੋਗਾਂ ਨਾਲ ਸਬੰਧਿਤ ਉਦਯੋਗਪਤੀਆਂ ਗੁਰਸ਼ਰਨ ਸਿੰਘ, ਨਰਿੰਦਰ ਸਿੰਘ ਸੱਗੂ, ਤੇਜਿੰਦਰ ਸਿੰਘ ਭਾਸੀਨ, ਸ਼ਾਮ ਕੁਮਾਰ ਗੁਪਤਾ, ਜੇ.ਐਸ.ਚੌਹਾਨ ਆਦਿ ਨੇ ਵੀ ਆਪੋ-ਆਪਣੇ ਵਿਚਾਰ ਵਿੱਤ ਮੰਤਰੀ ਦੇ ਸਨਮੁੱਖ ਰੱਖੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ.ਰਵਜੋਤ, ਟਾਂਡਾ ਤੋਂ ਵਿਧਾਇਕ ਜਸਬੀਰ ਸਿੰਘ ਰਾਜਾ, ਦਸੂਹਾ ਤੋਂ ਵਿਧਾਇਕ ਕਰਮਵੀਰ ਸਿੰਘ ਘੁੰਮਣ, ਨਵਾਂ ਸ਼ਹਿਰ ਤੋਂ ਵਿਧਾਇਕ ਨਛੱਤਰ ਪਾਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਤੋਂ ਇਲਾਵਾ ਆਪ ਆਗੂ ਰਾਜਵਿੰਦਰ ਕੌਰ, ਸੁਰਿੰਦਰ ਪਾਲ ਸਿੰਘ ਸੋਢੀ, ਮੰਗਲ ਸਿੰਘ, ਦਿਨੇਸ਼ ਢੱਲ, ਆਦਿ ਮੌਜੂਦ ਸਨ।

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਇਤਿਹਾਸਿਕ ਕਦਮ : ਕਿਸਾਨਾਂ ਵਲੋਂ ਝੋਨੇ ਦੀ ਬਿਜਾਈ ਨੂੰ ਲੈ ਕੇ ਦਿੱਤੇ ਗਏ ਮੰਗ ਪੱਤਰਾਂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੇ ਦਿਨੋ-ਦਿਨ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਇਤਿਹਾਸਿਕ ਕਦਮ ਚੁੱਕਿਆ ਗਿਆ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਕੁਦਰਤੀ ਸੋਮਾ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨਾ ਲਗਾਉਣ ਲਈ ਦਿੱਤੀਆਂ ਤਰੀਕਾਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਇਕ ਉਸਾਰੂ ਤੇ ਸਾਰਥਿਕ ਕਦਮ ਹੈ ਜਿਸ ਦਾ ਭਵਿੱਖ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਵੱਡਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਫ਼ਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਮੂੰਗੀ ਦੀ ਫ਼ਸਲ ’ਤੇ ਐਮ.ਐਸ.ਪੀ. ਵੀ ਐਲਾਨੀ ਜਾ ਚੁੱਕੀ ਹੈ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी