ਸਿਨਸਿਨਾਟੀ ਦੇ ਸਿੱਖ ਯੂਥ ਸੀਮਪੋਜ਼ੀਅਮ 2022 ਵਿਚ ਬੱਚਿਆਂ ਨੇ ਸਿੱਖੀ ਪ੍ਰਤੀ ਉਤਸ਼ਾਹ ਦਿਖਾਇਆ

ਸਿਨਸਿਨਾਟੀ ਵਿਖੇ ਸਿੱਖ ਯੂਥ ਸਿਮਪੋਜ਼ੀਅਮ 2022 ਦਾ ਆਯੋਜਨ
ਸਿਨਸਿਨਾਟੀ,  (ਰਾਜ ਗੋਗਨਾ )—ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਿਨਸਿਨਾਟੀ, ਓਹਾਇੳ ਸੂਬੇ  ਵਿਖੇ ਸਾਲ- 2022 ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ। ਇਸ ਵਿਚ 6 ਸਾਲ ਤੋਂ 17 ਸਾਲ ਦੇ ਬੱਚਿਆਂ ਨੇ ਭਾਗ ਲਿਆ ਜਿਨ੍ਹਾਂ ਨੂੰ ਉਮਰ ਅਨੁਸਾਰ ਚਾਰ ਗਰੁੱਪਾਂ ਵਿਚ ਵੰਡਿਆ ਗਿਆ ਸੀ। ਹਰੇਕ ਗਰੁੱਪ ਨੂੰ ਕੁੱਝ ਮਹੀਨੇ ਪਹਿਲਾਂ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ 5 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ।  ਸਿਨਸਿਨਾਟੀ ਤੋਂ ਇਲਾਵਾ ਨਾਲ ਲਗਦੇ ਸ਼ਹਿਰ ਡੇਟਨ ਦੇ ਬੱਚਿਆਂ ਨੇ ਵੀ ਇਸ ਵਿਚ ਉਤਸ਼ਾਹ ਨਾਲ ਭਾਗ ਲਿਆ। ਹਰੇਕ ਗਰੁਪ ਦੇ ਜੇਤੂ ਬੱਚੇ 20 ਮਈ ਨੂੰ ਪਿਟਸਬਰਗ ਵਿਖੇ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ।ਸਿਮਪੋਜ਼ੀਅਮ ਦੀ ਅਰੰਭਤਾਂ ਅਤੇ ਸਮਾਪਤੀ ਅਰਦਾਸ ਅਤੇ ਹੁਕਮਨਾਮਾ ਲੈ ਕੇ ਹੋਈ। ਮੰਚ ਦਾ ਸੰਚਾਲਨ ਅਤੇ ਹੋਰ ਸੇਵਾਵਾਂ ਉਹਨਾਂ ਨੋਜਵਾਨਾਂ ਵਲੋਂ ਵੀ ਕੀਤੀਆਂ ਗਈਆਂ ਜੋ ਪਹਿਲਾਂ ਇਹਨਾਂ ਵਿੱਚ ਭਾਗ ਲੈਂਦੇ ਰਹੇ ਹਨ। ਹਰੇਕ ਗਰੁੱਪ ਨੂੰ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿਚੋਂ ਤਿੰਨ ਸਵਾਲਾਂ ਦੇ ਜਵਾਬ 5 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ। ਇਸ ਸਾਲ ਪਹਿਲੇ ਗਰੁੱਪ ਨੂੰ “ਮੇਰੇ ਗੁਰੂ ਦੀਆਂ ਅਸੀਸਾਂ”, ਦੂਜੇ ਨੂੰ ਸਿੱਖ ਸਾਖੀਆਂ, ਤੀਜੇ ਨੂੰ ਸਿੱਖ ਗੁਰੂਆਂ ਦਾ ਇਤਿਹਾਸ ਅਤੇ ਚੌਥੇ ਨੂੰ “ਦਿ ਵੈਲੀਅੰਟ – ਜਸਵੰਤ ਸਿੰਘ ਖਾਲੜਾ” ਕਿਤਾਬ ਦਿੱਤੀ ਗਈ ਜਿਸ ਵਿੱਚੋਂ ਉਹਨਾਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ ਵਿੱਚ ਭਾਸ਼ਨ ਦਿੱਤੇ।ਸਿਮਪੋਜ਼ੀਅਮ ਅਤੇ ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ (ਸਿਆਨਾ) ਸੰਸਥਾ ਦੇ ਨੈਸ਼ਨਲ ਕਨਵੀਨਰ ਸ. ਕੁਲਦੀਪ ਸਿੰਘ ਅਨੁਸਾਰ ਸੰਸਥਾ ਵਲੋਂ ਸੰਨ 2000 ਤੋਂ ਹਰ ਸਾਲ ਮਾਰਚ-ਅਪਰੈਲ ਦੇ ਮਹੀਨੇ ਵਿਚ ਇਹ ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ, ਫਿਰ ਰਾਜ ਪੱਧਰੀ ਤੇ ਅੰਤ ਵਿਚ ਅਗਸਤ ਦੇ ਮਹੀਨੇ ਵਿਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਹਨ।ਇਸ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਭਾਗ ਲੈਦੇ ਹਨ। ਰਾਜ ਪੱਧਰੀ ਮੁਕਾਬਲਿਆਂ ਲਈ ਅਮਰੀਕਾ ਅਤੇ ਕੈਨੇਡਾ ਨੂੰ 13 ਹਿੱਸਿਆਂ ਵਿਚ ਵੰਡਿਆ ਗਿਆ ਹੈ ਤੇ ਹਰ ਖਿੱਤੇ ਤੋਂ ਜੇਤੂ ਬੱਚੇ ਫਾਈਨਲ ਮੁਕਾਬਲਿਆਂ ਵਿਚ ਜਾਂਦੇ ਹਨ।ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਨੇ ਇਸ ਸਮਾਗਮ ਵਿਚ ਭਾਗ ਲੈਂਦੇ ਹੋਏ ਆਪਣੇ ਵਲੋਂ ਵਧੀਆ ਤੋ ਵਧੀਆ ਭਾਸ਼ਣ ਤਿਆਰ ਕੀਤੇ ਅਤੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਉਹ ਕਿਸੇ ਪ੍ਰਤੀਯੋਗਤਾ ਵਿਚ ਭਾਗ ਲੈ ਰਹੇ ਹਨ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਇਸ ਸਮਾਗਮ ਨੂੰ ਸਫਲਤਾਪੂਰਵਕ ਆਯੋਜਤ ਕਰਣ ਲਈ ਸਾਰੇ ਵਲੰਟੀਅਰਾਂ, ਬੱਚਿਆਂ, ਉਹਨਾਂ ਦੇ ਮਾਤਾ ਪਿਤਾ, ਸਮੂਹ ਸੰਗਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਇਸ ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ ਨਾਲ ਹੀ ਉਹਨਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲਗਦਾ ਹੈ। ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਟਰੋਫੀ ਅਤੇ ਸਰਟੀਫਿਕੇਟ ਵੀ ਦਿੱਤੇ ਗਏ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की