ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ

ਪੰਜਾਬ ‘ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ/ਗੜ੍ਹਸ਼ੰਕਰ : ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸੋਮਵਾਰ ਨੂੰ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ‘ਚ ਵੱਧ ਰਹੇ ਨਸ਼ੇ ਲਈ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ |

ਡਾ: ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ‘ਚੋਂ ਨਸ਼ਾ ਖਤਮ ਕਰਨ ਦਾ ਕੋਈ ਇਰਾਦਾ ਨਹੀਂ ਸੀ | ਉਨ੍ਹਾਂ ਕਿਹਾ ਕਿ ਪਹਿਲਾਂ ਨਸ਼ੇ ਸੂਬੇ ਵਿੱਚ ਲੁਕ-ਛਿਪ ਕੇ ਵਿਕਦੇ ਸਨ ਪਰ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਮਜ਼ੋਰੀ ਕਾਰਨ ਉਹੀ ਨਸ਼ਾ ਹਰ ਗਲੀ ਵਿੱਚ ਪਹੁੰਚ ਗਿਆ ਹੈ। ਅੱਜ ਪੰਜਾਬ ਦਾ ਕੋਈ ਵੀ ਸ਼ਹਿਰ ਜਾਂ ਪਿੰਡ ਅਜਿਹਾ ਨਹੀਂ ਬਚਿਆ ਜਿੱਥੇ ਨਸ਼ੇ ਦੇ ਸੌਦਾਗਰ ਨਾ ਹੋਣ ਅਤੇ ਇਹ ਲੋਕ ਸਰਕਾਰਾਂ ਦੀ ਸ਼ਹਿ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਹੇ ਹਨ। ਦੋ ਸਾਲ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਗਵੰਤ ਮਾਨ ਹੀ ਨਹੀਂ, ਸਗੋਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਸੂਬੇ ਦੇ ਲੋਕਾਂ ਨੂੰ ਨਸ਼ਾ ਖਤਮ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ਅੱਜ ਗਾਰੰਟੀ ਦੇਣ ਵਾਲਿਆਂ ਤੋਂ ਕੋਈ ਗਾਰੰਟੀ ਲੈਣ ਨੂੰ ਤਿਆਰ ਨਹੀਂ। ਸ਼ਰਮਾ ਨੇ ਨਸ਼ਿਆਂ ਦੇ ਮੁੱਦੇ ‘ਤੇ ਕਾਂਗਰਸ ਅਤੇ ਅਕਾਲੀਆਂ ਨੂੰ ਗੱਦਾਰ ਕਰਾਰ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਇਸ ਮੁੱਦੇ ‘ਤੇ ਸਿਆਸਤ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ, ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ, ਤਿਨ ਤਲਾਕ , ਗਰੀਬੀ ਨੂੰ ਖਤਮ ਕਰਨ ਦੇ ਅਜਿਹੇ ਵਾਅਦੇ ਦੇਸ਼ ਵਾਸੀਆਂ ਨਾਲ ਪੂਰੇ ਕੀਤੇ, ਜੋ ਹੁਣ ਤੱਕ ਭਾਰਤੀ ਰਾਜਨੀਤੀ ਵਿੱਚ ਅਸੰਭਵ ਮੰਨੇ ਜਾਂਦੇ ਸਨ। ਕੇਂਦਰ ਦੀ ਭਾਜਪਾ ਸਰਕਾਰ ਦਾ 10 ਸਾਲਾਂ ਦਾ ਕਾਰਜਕਾਲ ਇਸ ਗੱਲ ਦਾ ਗਵਾਹ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਸਰਕਾਰ ਨੇ ਅਸੰਭਵ ਨੂੰ ਸੰਭਵ ਕਰ ਦਿੱਤਾ ਹੈ। ਦੁਨੀਆ ਨੂੰ ਅੱਖਾਂ ਦਿਖਾਉਣ ਵਾਲੇ ਚੀਨ ਅਤੇ ਅੱਤਵਾਦ ਦੇ ਜ਼ਰੀਏ ਭਾਰਤ ਨੂੰ ਵਾਰ-ਵਾਰ ਪਰੇਸ਼ਾਨ ਕਰਨ ਵਾਲੇ ਪਾਕਿਸਤਾਨ ਦਾ ਢੁੱਕਵਾਂ ਇਲਾਜ ਕਿੱਤਾ ਹੈ । ਅੱਜ ਦੋਵੇਂ ਦੇਸ਼ ਭਾਰਤ ਦੇ ਸਾਹਮਣੇ ਬੇਵੱਸ ਨਜ਼ਰ ਆ ਰਹੇ ਹਨ। ਭਾਜਪਾ ਪੰਜਾਬ ਵਿੱਚ ਨਸ਼ਿਆਂ ਨੂੰ ਦੇਸ਼ ਵਿਰੁੱਧ ਜੰਗ ਵਜੋਂ ਲਵੇਗੀ ਅਤੇ ਇਸੇ ਤਰਜ਼ ’ਤੇ ਇਹ ਮੁਹਿੰਮ ਚਲਾਈ ਜਾਵੇਗੀ।

ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ 4 ਜੂਨ ਨੂੰ ਉਨ੍ਹਾਂ ਦੀ ਜਿੱਤ ਨਾਲ ਇਸ ਇਤਿਹਾਸਕ ਅਤੇ ਪਵਿੱਤਰ ਧਰਤੀ ਤੋਂ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਹੋਵੇਗੀ। ਉਨ੍ਹਾਂ ਨਸ਼ੇ ਦੇ ਸੌਦਾਗਰਾਂ ਨੂੰ ਆਪਣੇ ਦਿਨ ਗਿਣਨ ਦੀ ਚੇਤਾਵਨੀ ਦਿੱਤੀ। ਅੱਜ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਹੋਈਆਂ ਜਨਤਕ ਮੀਟਿੰਗਾਂ ਵਿੱਚ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਲੋਕ ਹਾਜ਼ਰ ਸਨ।

ਮੋਹਾਲੀ ਤੋਂ ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਲਈ ਉਡਾਣਾਂ ਸ਼ੁਰੂ ਕਰਾਵਾਂਗਾਂ : ਡਾ: ਸੁਭਾਸ਼ ਸ਼ਰਮਾ

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਜੇਕਰ ਉਹ ਐਮ.ਪੀ ਬਣਦੇ ਹਨ ਤਾਂ ਉਹ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਮੋਦੀ ਸਰਕਾਰ ਨਾਲ ਗੱਲ ਕਰਨਗੇ ਅਤੇ ਮੋਹਾਲੀ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਆਦਿ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣਗੇ। ਤਾਂ ਜੋ ਪੰਜਾਬੀਆਂ ਨੂੰ ਦਿੱਲੀ ਨਾ ਜਾਣਾ ਪਵੇ। ਉਡਾਣਾਂ ਸ਼ੁਰੂ ਹੋਣ ਨਾਲ ਹਰ ਕਿਸੇ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ। ਇਸ ਨਾਲ ਮੁਹਾਲੀ ਨੂੰ ਫਾਇਦਾ ਹੋਵੇਗਾ ਅਤੇ ਸਾਡੇ ਪ੍ਰਵਾਸੀ ਭਾਰਤੀ ਵੀਰਾਂ-ਭੈਣਾਂ ਨੂੰ ਵੀ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਦਰਸ਼ਨਾਂ ਲਈ ਆਸਾਨੀ ਹੋਵੇਗੀ।

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...