ਖ਼ੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਟੀਮ ਦੇ ਚੌਣ ਟ੍ਰਾਈਲ 17 ਮਈ ਨੂੰ ਅੰਮ੍ਰਿਤਸਰ ਵਿਖੇ

ਜਲੰਧਰ- 4 ਜੂਨ ਤੋਂ ਸ਼ੁਰੂ ਹੋਣ ਵਾਲੀਆਂ ਖ਼ੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਮਹਿਲਾ ਤੇ ਮਰਦਾਂ ਦੀਆਂ ਹਾਕੀ ਟੀਮਾਂ ਲਈ ਚੌਣ ਟ੍ਰਾਈਲ 17 ਮਈ ਨੂੰ ਅੰਮ੍ਰਿਤਸਰ ਵਿਖੇ ਆਯੋਜਿਤ ਕੀਤੇ ਜਾਣਗੇ ।

ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ 4 ਤੋਂ 13 ਜੂਨ ਤਕ ਹਰਿਆਣਾ ਵਿਖੇ ਹੋਣ ਵਾਲੀਆਂ ਖ਼ੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਮਹਿਲਾ ਤੇ ਮਰਦਾਂ ਦੀ ਹਾਕੀ ਟੀਮਾਂ ਲਈ ਚੌਣ ਟ੍ਰਾਈਲ 17 ਮਈ, 2022 ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਸਟਰੋਟਰਫ ਹਾਕੀ ਮੈਦਾਨ ਵਿਚ ਸਵੇਰੇ 11.00 ਵਜ਼ੇ ਆਯੋਜਿਤ ਹੋਣਗੇ । ਮਹਿਲਾ ਤੇ ਮਰਦਾਂ ਦੀ 18 ਸਾਲ ਤੋਂ ਘੱਟ ਉਮਰ ਵਰਗ ਵਿਚ ਉਹ ਹਾਕੀ ਖਿਡਾਰੀ, ਜਿਹਨਾਂ ਦਾ ਜਨਮ ਮਿਤੀ 1 ਜਨਵਰੀ 2003 ਤੋਂ ਬਾਦ ਹੋਇਆ ਹੋਵੇਗਾ, ਇਹਨਾਂ ਟ੍ਰਾਈਲਾਂ ਵਿਚ ਭਾਗ ਲੈਣ ਦੇ ਯੋਗ ਹੋਣਗੇ ।

ਓਲੰਪੀਅਨ ਸ਼ੰਮੀ ਨੇ ਅੱਗੇ ਕਿਹਾ ਇਹਨਾਂ ਚੌਣ ਟ੍ਰਾਈਲ ਲਈ ਹਾਕੀ ਇੰਡੀਆ ਵਲੋਂ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਵੱਲੋਂ ਬਲਦੇਵ ਸਿੰਘ ਦਰੋਣਾਚਾਰੀਆ ਐਵਾਰਡੀ, ਰਾਜਬੀਰ ਕੌਰ ਰਾਏ, ਸੁਖਜੀਤ ਕੌਰ ਸੰਮੀ, ਯੋਗਿਤਾ ਬਾਲੀ, ਨਿਰਮਲ ਸਿੰਘ, ਬਿਕਰਮਜੀਤ ਸਿੰਘ ਕਾਕਾ (ਸਾਰੇ ਅੰਤਰਰਾਸਟਰੀ ਖਿਡਾਰੀ) ਅਤੇ ਬਲਵਿੰਦਰ ਸਿੰਘ ਸ਼ੰਮੀ ਓਲੰਪੀਅਨ ਸਲੈਕਸ਼ਨ ਕਮੇਟੀ ਦੇ ਮੇਬਰ ਹੋਣਗੇ ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी