ਭਾਜਪਾ ਨੇਤਾ ਰਾਜੇਸ਼ ਬਾਘਾ ਨੇ ਅਨੁਸੂਚਿਤ ਜਾਤੀ ਉੱਦਮੀ ਸ਼ਸ਼ਕਤੀਕਰਨ ਫੋਰਸ ਪੰਜਾਬ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾਂ ਰਹੀਆਂ ਸਕੀਮਾਂ ਜਿਵੇਂ ਕਿ ਸਿੱਖਿਆਬੇਰੁਜ਼ਗਾਰੀ ਤੇ ਗ਼ਰੀਬੀ ਨੂੰ ਦੂਰ ਕਰਨ ਵਾਸਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ : ਰਾਜੇਸ਼ ਬਾਘਾ

 ਜਲੰਧਰ – ਅਨੁਸੂਚਿਤ ਜਾਤੀ ਉੱਦਮੀ ਸ਼ਸ਼ਕਤੀਕਰਨ ਫੋਰਮ ਪੰਜਾਬ ਦੇ ਦਫ਼ਤਰ ਨਿਊ ਮਾਡਲ ਟਾਊਨ (ਜਲੰਧਰ) ਵਿਖੇ, ਇੱਕ ਵਿਸ਼ੇਸ਼ ਮੀਟਿੰਗ ਵਿੱਚ ਪ੍ਰਧਾਨ ਪ੍ਰੇਮ ਪਾਲ ਡੋਮੇਲੀ ਅਤੇ ਰਾਕੇਸ਼ ਬੌਬੀ ਭਗਤ ਪ੍ਰਧਾਨ ਕਬੀਰਪੰਥੀ ਮਹਾਸਭਾ ਤੇ ਉਨ੍ਹਾਂ ਦੇ ਸਾਥੀਆਂ ਨਾਲ ਸਮਾਜਿਕ ਮੁੱਦਿਆਂ ਤੇ ਚਰਚਾ ਕਰਦੇ ਹੋਏ ਰਾਜੇਸ਼ ਬਾਘਾ ਜਰਨਲ ਸਕੱਤਰ ਭਾਜਪਾ ਪੰਜਾਬ ਤੇ ਸਾਬਕਾ ਚੇਅਰਮੈਨ ਅਨੁਸੂਚਿਤ ਜਾਤੀਆਂ ਪੰਜਾਬ ਤੇ ਨਾਲ ਹੀ ਅਨੁਸੂਚਿਤ ਜਾਤੀ ਉੱਦਮੀ ਸ਼ਸ਼ਕਤੀਕਰਨ ਫੋਰਮ ਪੰਜਾਬ (ਸੀਫ) ਦੇ ਮੁੱਖ ਸਲਾਹਕਾਰ ਰਾਜੇਸ ਬਾਘਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਚ ਸਮਾਜਿਕ ਜਥੇਬੰਦੀਆਂ ਨੂੰ ਨਾਲ ਲੈਕੇ, ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾਂ ਰਹੀਆਂ ਸਕੀਮਾਂ ਜਿਵੇਂ ਕਿ ਸਿੱਖਿਆ, ਬੇਰੁਜ਼ਗਾਰੀ ਤੇ ਗ਼ਰੀਬੀ ਨੂੰ ਦੂਰ ਕਰਨ ਵਾਸਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਹਨਾਂ ਸਕੀਮਾਂ ਦਾ ਲਾਭ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।

                        ਸੀਫ ਦੇ ਪ੍ਰਧਾਨ ਪ੍ਰੇਮ ਪਾਲ ਡੋਮੇਲੀ ਨੇ ਕਿਹਾ ਕਿ ਮੈਂ ਆਪਣੀ ਖੋਜ ਵਿੱਚ ਇਹ ਪਾਇਆ ਹੈ ਕਿ ਪੰਜਾਬ ਵਿਚ ਅਨੁਸੂਚਿਤ ਜਾਤੀ ਵਰਗ ਦੀ ਜਨਸੰਖਿਆ ਦੇ ਹਿਸਾਬ ਨਾਲ ਬਜਟ ਨਿਰਧਾਰਿਤ ਨਹੀਂ ਕੀਤਾ ਜਾਂਦਾ ਤੇ ਨਾਂ ਹੀ ਕਦੇ ਪੰਜਾਬ ਵਿੱਚ ਨਿਰਧਾਰਿਤ ਬਜ਼ਟ ਵਿੱਚ ਅਨੁਸੂਚਿਤ ਜਾਤੀ ਵਰਗ ਨੂੰ ਲਾਭ ਮਿਲਦਾ ਹੈ। ਪੰਜਾਬ ਸਰਕਾਰ ਨੂੰ ਅਨੁਸੂਚਿਤ ਜਾਤੀ ਵਰਗ ਦੇ ਬਜ਼ਟ ਨੂੰ ਕਾਨੂੰਨੀ ਜਾਮਾਂ ਪਹਿਨਾਉਣਾ ਅਤਿ ਜ਼ਰੂਰੀ ਹੈ, ਤਾਂ ਕਿ ਇਨ੍ਹਾਂ ਫੰਡਜ਼ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਸਜ਼ਾ ਦੇ ਘੇਰੇ ਵਿੱਚ ਲਿਆ ਕੇ ਅਨੁਸੂਚਿਤ ਜਾਤੀ ਸਬ- ਪਲਾਨ ਅਧੀਨ ਫੰਡਜ਼ ਨੂੰ ਸਹੀ ਦਿਸ਼ਾ ਵਿੱਚ ਖ਼ਰਚ ਕੀਤਾ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਨੁਸੂਚਿਤ ਜਾਤੀ ਵਰਗ ਦੀ ਜਨਸੰਖਿਆ ਅਨੁਸਾਰ ਨਿਰਧਾਰਿਤ ਇਸ ਬਜਟ ਨੂੰ ਸਹੀ ਦਿਸ਼ਾ ਅਤੇ ਢੁੱਕਵੇਂ ਭਲਾਈ ਕਾਰਜਾਂ ਤੇ ਖਰਚ ਕੀਤਾ ਜਾਣਾ ਚਾਹੀਦਾ ਹੈ।

                        ਮੀਟਿੰਗ ਦੀ ਸਮਾਪਤੀ ਤੋਂ ਬਾਅਦ ਰਾਜੇਸ਼ ਬਾਘਾ ਨੂੰ ਅਨੁਸੂਚਿਤ ਜਾਤੀ ਉੱਦਮੀ ਸ਼ਸ਼ਕਤੀਕਰਨ ਫੋਰਮ ਪੰਜਾਬ (ਸੀਫ) ਵੱਲੋਂ ਸਨਮਾਨਤ ਕੀਤਾ ਗਿਆ। ਮੀਟਿੰਗ ਵਿੱਚ ਸੀਫ ਦੇ ਪ੍ਰਧਾਨ ਪ੍ਰੇਮ ਪਾਲ ਡੋਮੇਲੀ ਤੇ ਕਬੀਰਪੰਥੀ ਮਹਾਂਸਭਾ ਦੇ ਪ੍ਰਧਾਨ ਰਾਕੇਸ਼ ਬੌਬੀ ਭਗਤ ਤੇ ਉਨ੍ਹਾਂ ਦੇ ਨਾਲ ਭੁਪਿੰਦਰ ਕੁਮਾਰ, ਮਨਜੀਤ ਸਿੰਘ, ਸੰਤੋਖ ਸਿੰਘ, ਸੁਨੀਲ ਕੁਮਾਰ, ਬੱਗਾ ਸਿੰਘ, ਕਪੂਰ ਚੰਦ, ਵਿਜੇ ਕੁਮਾਰ, ਰਾਜ ਕੁਮਾਰ, ਐਸ ਬਾਗੀ, ਰੁਪੇਸ਼ ਕੁਮਾਰ ਆਦਿ ਸ਼ਾਮਿਲ ਸਨ। ਮੀਟਿੰਗ ਵਿੱਚ ਕਿਹਾ ਗਿਆ ਹੈ ਕਿ ਜਲਦੀ ਹੀ ਪੰਜਾਬ ਭਰ ਵਿੱਚ ਸਮਾਜਿਕ ਜਥੇਬੰਦੀਆਂ ਨੂੰ ਨਾਲ ਲੈ ਕੇ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਮੀਟਿੰਗਾ ਕੀਤੀਆਂ ਜਾਣਗੀਆਂ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...