ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਕੈਨੇਡਾ ਦੀ ਸਿਆਸਤ ‘ਚ ਕਿਸਮਤ ਅਜਮਾਉਣਗੇ ਪੰਜਾਬੀ, ਓਨਟਾਰੀਓ ਸੂਬਾਈ ਦੀਆਂ ਚੋਣਾਂ ਲਈ 20 ਪੰਜਾਬੀ ਚੋਣ  ਮੈਦਾਨ ‘ਚ ਨਿੱਤਰੇ 

ਨਿਊਯਾਰਕ/ ਉਨਟਾਰੀਓ  (ਰਾਜ ਗੋਗਨਾ/ ਕੁਲਤਰਨ ਪਧਿਆਣਾ) : ਕੈਨੇਡਾ ਵਿੱਚ ਹੋਣ ਵਾਲੀਆਂ ਓਨਟਾਰੀਓ ਸੂਬਾਈ ਦੀਆਂ  ਚੋਣਾਂ ਲਈ ਪੰਜਾਬੀ ਮੂਲ ਦੇ 20 ਦੇ ਕਰੀਬ ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣਗੇ। ਇਹ ਵੋਟਾਂ 2 ਜੂਨ ਨੂੰ ਸਾਰੇ 123 ਹਲਕਿਆਂ ਲਈ ਪੈਣੀਆਂ ਹਨ।ਜਿੰਨਾਂ ਵਿੱਚ  ਤਿੰਨ ਵੱਡੀਆਂ ਸਿਆਸੀ ਪਾਰਟੀਆਂ – ਲਿਬਰਲ, ਨੈਸ਼ਨਲ ਡੈਮੋਕਰੇਟਿਕ ਪਾਰਟੀ (ਐਨਡੀਪੀ) ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ (ਪੀਸੀ) ਨਾ ਸਿਰਫ਼ ਦੱਖਣੀ ਏਸ਼ੀਆਈ ਲੋਕਾਂ ਅਤੇ ਖ਼ਾਸ ਤੌਰ ‘ਤੇ ਪੰਜਾਬੀਆਂ ‘ਤੇ ਭਾਰੀ ਪੈ ਰਹੀਆਂ ਹਨ। ਸਗੋਂ ਉਨ੍ਹਾਂ ਨੇ ਆਪਣੇ ਆਪ ਨੂੰ “ਉਚਿਤ ਪ੍ਰਤੀਨਿਧਤਾ” ਵੀ ਦਿੱਤੀ ਹੈ। ਅੰਤਿਮ ਸੂਚੀ ਵਿੱਚ ਲਿਬਰਲ ਪਾਰਟੀ ਅਤੇ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਛੇ-ਛੇ ਪੰਜਾਬੀ ਉਮੀਦਵਾਰ ਮੈਦਾਨ ਵਿਚ ਉਤਾਰੇ ਹਨ, ਨਿਊ ਡੈਮੋਕ੍ਰੇਟਿਕ ਪਾਰਟੀ ਨੇ ਪੰਜ, ਗ੍ਰੀਨ ਦੋ ਤੇ ਇੱਕ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਜ਼ਿਆਦਾਤਰ ਪੰਜਾਬੀਆਂ ਨੇ ਡਾਇਸਪੋਰਾ ਦੇ ਦਬਦਬੇ ਵਾਲੇ ਟੋਰਾਂਟੋ ਦੇ ਬਰੈਂਪਟਨ ਅਤੇ ਮਿਸੀਸਾਗਾ ਉਪਨਗਰਾਂ ਦੇ 11 ਹਲਕਿਆਂ ਤੋਂ ਚੋਣ ਲੜੀ ਹੈ।ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਨੇ ਬਰੈਂਪਟਨ ਈਸਟ ਤੋਂ ਹਰਦੀਪ ਗਰੇਵਾਲ, ਬਰੈਂਪਟਨ ਵੈਸਟ ਤੋਂ ਅਮਨਜੋਤ ਸੰਧੂ ਅਤੇ ਮਿਸੀਸਾਗਾ ਮਾਲਟਨ ਤੋਂ ਦੀਪਕ ਆਨੰਦ ਨੂੰ ਉਮੀਦਵਾਰ ਬਣਾਇਆ ਹੈ। ਲਿਬਰਲਾਂ ਨੇ ਬਰੈਂਪਟਨ ਈਸਟ ਤੋਂ ਜੰਨਤ ਗਰੇਵਾਲ, ਬਰੈਂਪਟਨ ਨਾਰਥ ਤੋਂ ਹਰਿੰਦਰ ਮੱਲ੍ਹੀ, ਬਰੈਂਪਟਨ ਵੈਸਟ ਤੋਂ ਰਿੰਮੀ ਝੱਜ, ਮਿਸੀਸਾਗਾ ਮਾਲਟਨ ਤੋਂ ਅਮਨ ਗਿੱਲ, ਬਰੈਂਟਫੋਰਡ ਬ੍ਰਾਂਟ ਤੋਂ ਰੂਬੀ ਤੂਰ ਅਤੇ ਐਸੈਕਸ ਤੋਂ ਮਨਪ੍ਰੀਤ ਬਰਾੜ ਨੂੰ ਮੈਦਾਨ ਵਿਚ ਉਤਾਰਿਆ ਹੈ। ਐਨਡੀਪੀ ਨੇ ਬਰੈਂਪਟਨ ਸੈਂਟਰ ਤੋਂ ਸਾਰਾ ਸਿੰਘ, ਬਰੈਂਪਟਨ ਨਾਰਥ ਤੋਂ ਸੰਦੀਪ ਸਿੰਘ, ਬਰੈਂਪਟਨ ਵੈਸਟ ਤੋਂ ਨਵਜੋਤ ਕੌਰ ਅਤੇ ਥੌਰਨਹਿਲ ਤੋਂ ਜਸਲੀਨ ਕੰਬੋਜ ਨੂੰ ਉਮੀਦਵਾਰ ਬਣਾਇਆ ਹੈ। ਗਰੀਨ ਪਾਰਟੀ ਨੇ ਬਰੈਂਪਟਨ ਨਾਰਥ ਤੋਂ ਅਨੀਪ ਢੱਡੇ ਅਤੇ ਡਰਹਮ ਤੋਂ ਮਿੰਨੀ ਬੱਤਰਾ ਨੂੰ ਮੈਦਾਨ ਵਿੱਚ ਉਤਾਰਿਆ ਹੈ, ਜਦੋਂ ਕਿ ਓਨਟਾਰੀਓ ਪਾਰਟੀ ਵੱਲੋਂ ਮਨਜੋਤ ਸੇਖੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। 2018 ਵਿਚ ਜਿੱਤਣ ਵਾਲੇ ਇਹ ਸੱਤ ਪੰਜਾਬੀ ਮੁੜ ਆਪਣੀ ਕਿਸਮਤ ਅਜ਼ਮਾ ਰਹੇ ਹਨ।

Loading

Scroll to Top