ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਸਿੱਧਾਰਮਈਆ ਨੇ ਕਰਨਾਟਕ ਦੇ ਮੁੱਖ ਮੰਤਰੀ ਅਤੇ ਡੀਕੇ ਸ਼ਿਵਕੁਮਾਰ ਨੇ ਉਪ ਮੁੱਖ ਮੰਤਰੀ ਵਜੋਂ ਲਿਆ ਹਲਫ਼

ਬੰਗਲੌਰ: ਕਾਂਗਰਸ ਦੇ ਸੀਨੀਅਰ ਨੇਤਾ ਸਿੱਧਰਮਈਆ ਨੇ ਸ਼ਨਿਚਰਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ। ਉਨ੍ਹਾਂ ਦੇ ਨਾਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਨੇ ਵੀ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਥਾਵਰਚੰਦ ਗਹਿਲੋਤ ਨੇ ਸਥਾਨਕ ਸ੍ਰੀ ਕਾਂਤੀਰਵਾ ਸਟੇਡੀਅਮ ਵਿਚ ਹੋਏ ਸਹੁੰ ਚੁੱਕ ਸਮਾਗਮ ਵਿਚ ਸਿੱਧਰਮਈਆ ਅਤੇ ਸ਼ਿਵਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ।

ਇਸ ਦੇ ਨਾਲ ਹੀ ਡਾ.ਜੀ. ਪਰਮੇਸ਼ਵਰ, ਕੇ.ਐਚ. ਮੁਨੀਅੱਪਾ, ਕੇ.ਜੇ. ਜਾਰਜ ਅਤੇ ਐਮ.ਬੀ. ਪਾਟਿਲ, ਸਤੀਸ਼ ਜਾਰਕੀਹੋਲੀ, ਪ੍ਰਿਯਾਂਕ ਖੜਗੇ, ਰਾਮਲਿੰਗਾ ਰੈੱਡੀ ਅਤੇ ਬੀ.ਜ਼ੈੱਡ. ਜ਼ਮੀਰ ਅਹਿਮਦ ਖਾਨ ਨੇ ਵੀ ਨਵੀਂ ਚੁਣੀ ਕਰਨਾਟਕ ਸਰਕਾਰ ਵਿਚ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਪ੍ਰਮੁੱਖ ਵਿਰੋਧੀ ਨੇਤਾਵਾਂ ਦੀ ਮੌਜੂਦਗੀ ‘ਚ ਹੋਇਆ। ਸਮਾਗਮ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ, ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ, ਮਹਿਬੂਬਾ ਮੁਫ਼ਤੀ, ਤੇਜਸਵੀ ਯਾਦਵ ਅਤੇ ਐਨਸੀਪੀ ਪ੍ਰਧਾਨ ਸ਼ਰਦ ਪਵਾਰ ਸ਼ਾਮਲ ਹੋਏ।

 

Loading

Scroll to Top