ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ  ਬਾਦਲ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ ਦਲਿਤਾਂ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨੂੰ ਦਿੱਤੀਆਂ ਸਹੂਲਤਾਂ ਵਾਪਸ ਲੈ ਕੇ ਉਹਨਾਂ ਨਾਲ ਵਿਤਕਰਾ ਕਰ ਰਹੀ ਹੈ ਅਤੇ ਉਹਨਾਂ ਪ੍ਰਣ ਲਿਆ ਕਿ ਇਕ ਵਾਰ ਸੂਬੇ ਵਿਚ ਮੁੜ ਤੋਂ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕਾਂਗਰਸ ਤੇ ਆਪ ਸਰਕਾਰ ਵੱਲੋਂ ਬੰਦ ਕੀਤੀਆਂ ਸਹੂਲਤਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ।
ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ. ਦੇ ਹੱਕ ਵਿਚ ਸ਼ਾਹਕੋਟ, ਨਕੋਦਰ, ਫਿਲੌਰ ਤੇ ਫਗਵਾੜਾ ਵਿਚ ਵਿਸ਼ਾਲ ਮੀਟਿੰਗਾਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਇਸ ਪੰਜਾਬ ਵਿਰੋਧੀ ਸਰਕਾਰ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ ਤੇ ਇਹ ਐਸ ਸੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਹੀਂ ਦੇ ਰਹੀ ਤੇ ਲੜਕੀਆਂ ਨੂੰ ਮੁਫਤ ਸਾਈਕਲ ਨਹੀਂ ਦੇ ਰਹੀ ਤੇ ਐਸ ਸੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਦੀਆਂ ਧੀਆਂ ਨੂੰ ਸ਼ਗਨ ਸਕੀਮ ਦੇ ਲਾਭ ਨਹੀਂ ਦੇ ਰਹੀ। ਇਸੇ ਭਗਤ ਪੂਰਨ ਸਿੰਘ ਮੈਡੀਕਲਾ ਬੀਮਾ ਸਕੀਮ ਬੰਦ ਕਰ ਦਿੱਤੀ ਤੇ ਦਵਾਈਆਂ ਦੀਆਂ ਦੁਕਾਨਾਂ ਤੇ ਸੇਵਾ ਕੇਂਦਰ ਵੀ ਬੰਦ ਕਰ ਦਿੱਤੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਮੇਂ ਦੀਆਂ ਕਾਂਗਰਸ ਤੇ ਆਪ ਸਰਕਾਰ ਨੇ ਪੰਜਾਬ ਨੂੰ ਇਕ ਦਹਾਕਾ ਪਿੱਛੇ ਧੱਕ ਦਿੱਤਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿਸਾਰੀਆਂ  ਸਮਾਜ ਭਲਾਈ ਸਕੀਮਾਂ ਬਹਾਲ ਕਰਨ ਲਈ ਅਕਾਲੀ ਦਲ ਦੀ ਹਮਾਇਤ ਕਰਨ। ਉਹਨਾਂ ਕਿਹਾਕਿ  ਅਕਾਲੀ ਦਲ ਹਮਾਇਤ ਇਸ ਪੰਜਾਬ ਵਿਰੋਧੀ ਸਰਕਾਰ ਨੂੰ ਸਾਰੀਆਂ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਵਾਸਤੇ ਮਜਬੂਰ ਕਰ ਦੇਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਹਮਾਇਤ ਕਰਨ ਨਾਲ ਪੰਜਾਬ ਅਤੇ ਇਸਦੇ ਦਰਿਆਈ ਪਾਣੀ ਬਚ ਜਾਣਗੇ ਤੇ ਚੰਡੀਗੜ੍ਹ ’ਤੇ ਇਸਦੇ ਦਾਅਵੇ ’ਤੇ ਸਮਝੌਤਾ ਨਹੀਂ ਹੋ ਸਕੇਗਾ।
ਸਰਦਾਰ ਬਾਦਲ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕੀਤਾ। ਉਹਨਾਂ ਕਿਹਾ ਕਿ  ਹੁਣ ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਫਿਰ ਤੋਂ ਸਸਤੇ ਤਮਾਸ਼ਿਆਂ ’ਤੇ ਉਤਰ ਆਏ ਹਨ। ਭਗਵੰਤ ਮਾਨ ਬਜ਼ਾਰ ਬੰਦ ਕਰਵਾ ਕੇ ਰੋਡ ਸ਼ੋਅ ਕੱਢ ਰਹੇ ਹਨ ਤੇ ਇਹਨਾਂ ਦੇ ਵਾਹਨਾਂ ਦੀਆਂ ਕਤਾਰਾਂ ਨਾਲ ਇਲਾਕੇ ਵਿਚ ਜਾਮ ਲੱਗ ਜਾਂਦਾ ਹੈ ਤੇ ਇਹ ਉਸਨੂੰ ਆਪਣੇ ਲਈ ਲੋਕਾਂ ਦਾ ਸਮਰਥਨ ਹੋਣ ਦਾ ਦਾਅਵਾ ਕਰਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤਾਂ ਆਪਣੇ ਵਾਹਨ ਤੋਂ ਵੀ ਹੇਠਾਂ ਨਹੀਂ ਉਤਰਦੇ ਤੇ ਲੋਕਾਂ ਨੂੰ ਮਿਲਣ ਦੀ ਗੱਲ ਹੀ ਛੱਡੋ। ਇਹਨਾਂ ਦੇ ਆਪਣੇ ਹਲਕੇ ਧੂਰੀ ਵਿਚ ਲੋਕਾਂ ਨੇ ਇਹਨਾਂ ਦੇ ਨਾਂ ’ਤੇ ਲਾਪਤਾ ਦੇ ਪੋਸਟਰ ਲਗਾਏ ਹੋਏ ਹਨ। ਉਹਨਾਂ ਕਿਹਾ ਕਿ ਇਹੀ ਸ਼ੋਅ ਵਾਰ-ਵਾਰ ਸ਼ਹਿਰਾਂ ਵਿਚ ਦੁਹਰਾਏ ਜਾ ਰਹੇ ਹਨ ਜਿਸ ਕਾਰਣ ਦੁਕਾਨਦਾਰਾਂ ਤੇ ਉਹਨਾਂ ਦੇ ਵਪਾਰ ਨੂੰ ਵੱਡਾ ਘਾਟਾ ਪੈ ਰਿਹਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਦੀ ਸੂਬਾ ਚਲਾਉਣ ਦੀ ਯੋਗਤਾ ’ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਜਿਸਨੂੰ ਸ਼ਰਾਬੀ ਹੋਣ ਕਾਰਣ ਫਰੈਂਕਫਰਟ ਵਿਚ ਜਹਾਜ਼ ਤੋਂ ਲਾਹ ਦਿੱਤਾ ਗਿਆ, ਉਹ ਹੁਣ ਆਪਣੇ ਵਾਹਨ ’ਤੇ ਉਪਰ ਚੜ੍ਹ ਕੇ ਤਮਾਸ਼ੇ ਕਰ ਰਿਹਾ ਹੈ ਤੇ ਇਸ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਤਿੰਨ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਦੌਰਾਨ ਹੈਰਾਨੀਜਨਕ ਭ੍ਰਿਸ਼ਟਾਚਾਰ ਨਾਲ ਸੂਬੇ ਨੂੰ ਲੁੱਟਿਆ।
ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪਾਰਟੀ ਅਤੇ ਸਿੱਖ ਕੌਮ ਦੀਆਂ ਧਾਰਮਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਮਾੜੇ ਮਨਸੂਬੇ ਫੇਲ੍ਹ ਕੀਤੇ ਜਾ ਸਕਣ। ਉਹਨਾਂ ਕਿਹਾ ਕਿ ਇੰਨੇ ਸਾਲਾਂ ਤੋਂ ਆਰ ਐਸ ਐਸ ਦਾ ਤਖਤ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ ’ਤੇ ਕਬਜ਼ਾ ਹੈ। ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਰੁਝਾਨ ਨੂੰ ਪੁੱਠਾ ਗੇੜਾ ਦੇਣ ਲਈ ਜ਼ਰੂਰੀ ਹੈ ਕਿ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇ।
ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕੇ ਪੀ ਨੇ ਇਸ ਮੌਕੇ ਕਿਹਾ ਕਿ ਕੇਂਦਰ ਵਿਖੇ ਭਾਜਪਾ ਦੇ 10 ਸਾਲਾਂ ਦੇ ਰਾਜ ਵਿਚ ਪੰਜਾਬੀਆਂ ਦੀਆਂ ਵਾਜਬ ਮੰਗਾਂ ਵਿਚੋਂ ਇਕ ਵੀ ਨਹੀਂ ਮੰਨੀ ਗਈ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਸਿਰਫ ਖੇਤਰੀ ਪਾਰਟੀ ਹੀ ਸੂਬੇ ਦੀਆਂ ਮੰਗਾਂ ਚੁੱਕ ਕੇ ਉਹਨਾਂ ਨੂੰ ਹੱਲ ਕਰਵਾ ਸਕਦੀ ਹੈ।
ਇਸ ਮੌਕੇ ਸੀਨੀਅਰ ਆਗੂਆਂ ਮਨਜੀਤ ਸਿੰਘ ਜੀ.ਕੇ., ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਕੁਲਵੰਤ ਸਿੰਘ ਮੰਨਣ, ਬੱਚਿਤਰ ਸਿੰਘ ਕੋਹਾੜ, ਬਲਦੇਵ ਸਿੰਘ ਖਹਿਰਾ, ਆਰ ਐਸ ਖੁਰਾਣਾ ਤੇ ਆਰ ਐਸ ਚੰਦੀ ਨੇ ਵੀ ਸੰਬੋਧਨ ਕੀਤਾ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की