ਸ਼ਹੀਦਾਂ ਦੇ ਦਰਸਾਏ ਰਸਤੇ ਤੇ ਚੱਲ ਕੇ ਦੇਸ਼ ਸੇਵਾ ਕਰਨੀ ਸਮੇਂ ਦੀ ਮੁੱਖ ਲੋੜ .. ਐਡਵੋਕੇਟ ਬਿਕਰਮ ਸਿੰਘ ਸਿੱਧੂ

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਤੇ ਸਰਾਭਾ ਪਿੰਡ ਚ ਨਤਮਸਤਕ ਹੋਏ ਐਡਵੋਕੇਟ ਬਿਕਰਮ ਸਿੰਘ ਸਿੱਧੂ
ਲੁਧਿਆਣਾ (ਮੋਨਿਕਾ)- ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ , ਇਨਕਲਾਬੀ ਯੋਧੇ ਤੇ ਦੇਸ਼ ਭਗਤਾਂ ਦੀਆਂ ਅੱਖਾਂ ਦੇ ਤਾਰੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਤੇ ਸ਼ਰਧਾ ਤੇ ਸਤਿਕਾਰ ਭੇਂਟ ਕਰਦਿਆਂ ਐਡਵੋਕੇਟ ਬਿਕਰਮ ਸਿੰਘ ਸਿੱਧੂ ਮੈਂਬਰ ਕਾਰਜਕਰਨੀ ਕਮੇਟੀ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਹਜ਼ਾਰਾਂ , ਲੱਖਾਂ ਯੋਧਿਆਂ , ਦੇਸ਼ ਭਗਤਾਂ ਨੇ ਕੁਰਬਾਨੀਆਂ ਦਿੱਤੀਆਂ ਅਤੇ ਉਹਨਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ । ਆਜ਼ਾਦੀ ਸੰਗਰਾਮ ਦੇ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਪਿੰਡ ਸਰਾਭਾ ਵਿੱਚ ਉਹਨਾਂ ਦੇ ਜਨਮ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਭੇ਼ਟ ਕਰਦਿਆਂ ਐਡਵੋਕੇਟ ਸਿੱਧੂ ਨੇ ਕਿਹਾ ਕਿ ਦੇਸ਼ ਵਿੱਚ ਆਪਸੀ ਭਾਈਚਾਰਕ ਸਾਂਝ , ਭਾਰਤ ਦੇਸ਼ ਦੀ ਤਰੱਕੀ ਅਤੇ ਭਾਰਤ ਦੇਸ਼ ਦੇ ਲੋਕਾਂ ਦੀ ਖੁਸ਼ਹਾਲੀ ਬਹਾਲ ਕਰਨ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਆਪਣੀ ਜਵਾਨੀ ਕੁਰਬਾਨ ਕੀਤੀ ਅਤੇ ਦੇਸ਼ ਤੇ ਵਿਦੇਸ਼ ਦੀ ਧਰਤੀ ਤੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅੰਗਰੇਜ਼ੀ ਸਾਮਰਾਜ ਵਿਰੁੱਧ ਲੰਬੀ ਲੜਾਈ ਲੜੀ ਅਤੇ ਅੰਤ ਫਾਂਸੀ ਦੇ ਰੱਸੇ ਤੇ ਝੂਲ ਕੇ ਸ਼ਹੀਦੀ ਪ੍ਰਾਪਤ ਕੀਤੀ । ਅੱਜ ਅਸੀਂ ਉਹਨਾਂ ਦੇ ਜਨਮ ਦਿਹਾੜੇ ਤੇ ਉਹਨਾਂ ਨੂੰ ਪ੍ਰਣਾਮ ਕਰਦੇ ਹੋਏ ਇਹ ਪ੍ਰਣ ਲਈਏ ਕਿ ਉਹਨਾਂ ਦੀਆਂ ਕੁਰਬਾਨੀਆਂ ਨਾਲ ਮਿਲੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਦੇਸ਼ ਵਿੱਚੋਂ ਗੁੰਡਾਗਰਦੀ , ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਵਰਗੀਆਂ ਅਲਾਮਤਾਂ ਦੂਰ ਕਰਕੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਸਿਰਜੀਏ ਅਤੇ ਸ਼ਹੀਦਾਂ ਦੇ ਵਿਖਾਏ ਰਸਤੇ ਤੇ ਚੱਲਦਿਆਂ ਆਪਣੇ ਦੇ਼ਸ਼ ਭਾਰਤ , ਆਪਣੇ ਸੂਬੇ ਪੰਜਾਬ ਤੇ ਆਪਣੀ ਪੰਜਾਬੀ ਕੌਮ ਦੀ ਨਿਰਸਵਾਰਥ ਸੇਵਾ ਕਰੀਏ ।
ਇਸ ਮੌਕੇ ਪੱਤਰਕਾਰਾਂ ਦੇ ਸਵਾਲ ਜਵਾਬ ਦਿੰਦਿਆਂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਨੂੰ ਉੱਪਰ ਲਿਜਾਣ ਅਤੇ ਖਾਸਕਰ ਕਿਸਾਨੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਵੱਡੇ ਯਤਨ ਕੀਤੇ ਜਾ ਰਹੇ ਹਨ ਜਿਹਨਾਂ ਵਿੱਚ ਕਣਕ ਤੇ ਝੋਨੇ ਦੀ ਫਸਲ ਵਾਂਗ , ਘੱਟੋ ਘੱਟ ਸਮਰਥਨ ਮੁੱਲ ਤੇ ਮੂੰਗੀ ਦੀ ਫਸਲ ਖਰੀਦਣ ਦਾ ਫੈਸਲਾ ਸ਼ਲਾਘਾਯੋਗ ਹੈ । ਐਡਵੋਕੇਟ ਸਿੱਧੂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸਾਉਣੀ ਦੀ ਫਸਲ ਬੀਜਣ ਦੇ ਸਮੇਂ ਤੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਘਟਾਉਣ ਲਈ ਵੀ ਧੰਨਵਾਦ ਕੀਤਾ ਅਤੇ ਆਸ ਕੀਤੀ ਕਿ ਇਸ ਫੈਸਲੇ ਨਾਲ ਜਿਥੇ ਕਿਸਾਨ ਵਰਗ ਨੂੰ ਲਾਭ ਮਿਲਿਆ ਹੈ ਉਥੇ ਹੀ ਮਹਿੰਗਾਈ ਤੋਂ ਆਮ ਜਨਤਾ ਨੂੰ ਵੀ ਰਾਹਤ ਮਿਲੇਗੀ । ਪੰਜਾਬ ਵਿੱਚ ਆਪ ਸਰਕਾਰ ਦੀ ਭ੍ਰਿਸ਼ਟਾਚਾਰ ਸੰਬੰਧੀ ਨੀਤੀ ਤੇ ਟਿੱਪਣੀ ਕਰਦਿਆਂ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਜੂਦਾ ਭ੍ਰਿਸ਼ਟ ਸਿਹਤ ਮੰਤਰੀ ਤੇ ਕਾਰਵਾਈ ਕਰਕੇ ਇੱਕ ਚੰਗਾ ਸੰਦੇਸ਼ ਦਿੱਤਾ ਹੈ ਪਰ ਅਸਲੀਅਤ ਇਹ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਵੱਡੇ ਦਾਅਵੇ ਕਰਨ ਵਾਲੀ ਪਾਰਟੀ ਦੇ ਅਹਿਲਕਾਰ ਤੇ ਜੁੰਮੇਵਾਰ ਅਹੁਦਿਆਂ ਤੇ ਬੈਠੇ ਲੋਕ ਜੇਕਰ ਭ੍ਰਿਸ਼ਟ ਹਨ ਤਾਂ ਇਹ ਪਾਰਟੀ ਦੀ ਵੱਡੀ ਜਿੰਮੇਵਾਰੀ ਬਣਦੀ ਹੈ ਕਿ ਪਾਰਟੀ ਕਿਹੜੇ ਲੋਕਾਂ ਨੂੰ ਸੱਤਾ ਸੌਂਪ ਰਹੀ ਹੈ ? ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਕਿਹਾ ਕਿ ਹੇਠਲੇ ਪੱਧਰ ਤੇ ਅਜੇ ਵੀ ਆਮ ਲੋਕਾਂ ਨੂੰ ਕਥਿਤ ਭ੍ਰਿਸ਼ਟਾਚਾਰ ਤੋਂ ਰਾਹਤ ਨਹੀਂ ਮਿਲ ਰਹੀ ਤੇ ਠਾਣੇ , ਤਹਿਸੀਲਾਂ ਤੇ ਸਰਕਾਰੀ ਦਫਤਰਾਂ ਵਿੱਚ ਵੀ ਕਥਿਤ ਰਿਸ਼ਵਤਖੋਰੀ ਦਾ ਬੋਲਬਾਲਾ ਹੈ ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...