ਜਲੰਧਰ ਦਿਹਾਤੀ ਕ੍ਰਾਇਮ ਬ੍ਰਾਂਚ ਦੀ ਪੁਲਿਸ ਟੀਮ ਨੇ 400 ਗ੍ਰਾਮ ਅਫੀਮ ਸਣੇ ਇੱਕ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ

ਜਲੰਧਰ – ਸ੍ਰੀ ਸਵਪਨ ਸ਼ਰਮਾ ਆਈ.ਪੀ.ਐੱਸ . ਸੀਨੀਅਰ ਪੁਲਿਸ ਕਪਤਾਨ , ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐਸ ਪੁਲਿਸ ਕਪਤਾਨ , ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸੰਜੀਵ ਕੁਮਾਰ ਉਪ ਪੁਲਿਸ ਕਪਤਾਨ , ਪੀ.ਬੀ.ਆਈ. ਸਪੈਸ਼ਲ ਕ੍ਰਾਇਮ ਕਮ ਡਿਟੈਕਟਿਵ ਜੀ ਦੀ ਰਹਿਨੁਮਾਈ ਹੇਠ ਐਸ.ਆਈ ਪੁਸ਼ਪਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਗਠਿਤ ਪੁਲਿਸ ਟੀਮ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ 400 ਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਸਲਾ ਕੀਤੀ ਹੈ ।

ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸੰਜੀਵ ਕੁਮਾਰ ਉਪ ਪੁਲਿਸ ਕਪਤਾਨ , ਪੀ.ਬੀ.ਆਈ , ਸਪੈਸ਼ਲ ਕ੍ਰਾਇਮ ਕਮ ਡਿਟੈਕਟਿਵ ਜਲੰਧਰ ਦਿਹਾਤੀ ਨੇ ਦੱਸਿਆ ਕਿ ਮਿਤੀ 25/05/2022 ਨੂੰ ਏ.ਐਸ.ਆਈ. ਪਿੱਪਲ ਸਿੰਘ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਪੁਲਿਸ ਟੀਮ ਵੱਲੋ ਮੁੱਖਬਰ ਖਾਸ ਦੀ ਇਤਲਾਹ ਪਰ ਹਰਲੀਨ ਵਾਟਰ ਪਾਰਕ ਨੇੜਿਓਂ ਇਕ ਨਸ਼ਾ ਤਸਕਰ ਪਾਸੋ 400 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ ਅਤੇ ਦੋਸ਼ੀ ਪਾਰਸ ਮੱਲ ਪੁੱਤਰ ਮਦਨ ਲਾਲ ਵਾਸੀ ਕਪੂਰ ਪਿੰਡ ਥਾਣਾ ਪਤਾਰਾ ਜਿਲਾ ਜਲੰਧਰ ਦਿਹਾਤੀ ਨੂੰ ਗ੍ਰਿਫਤਾਰ ਕੀਤਾ ਗਿਆ।

ਦੋਸ਼ੀ ਦੇ ਖਿਲਾਫ ਮੁਕਦਮਾ ਨੰਬਰ 38 ਮਿਤੀ 25-05-2022 ਜੁਰਮ 18 – B / 61 / 85 N.D.P.S.ACT ਥਾਣਾ ਪਤਾਰਾ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...