ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਮੌਜੂਦ ਸਾਧਨਾਂ ਤੇ ਜਗ੍ਹਾ ਦੀ ਸੁਚੱਜੀ ਵਰਤੋਂ ਤੇ ਪ੍ਰਬੰਧਨ ਕਰਨ ਦੇ ਹੁਕਮ

ਪਾਣੀ, ਸਾਫ਼-ਸਫ਼ਾਈ, ਬੈਠਣ ਤੇ ਸੁਰੱਖਿਆ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਲਈ ਕੰਪਲੈਕਸ ਦਾ ਕੀਤਾ ਅਚਨਚੇਤ ਨਿਰੀਖਣ

ਮਾਨਸੂਨ ਤੋਂ ਪਹਿਲਾਂ 500 ਬੂਟੇ ਲਗਾਉਣ ਦੀ ਸ਼ੁਰੂਆਤ ਤੋਂ ਇਲਾਵਾ ਪਾਣੀ ਤੇ ਬਿਜਲੀ ਦੀ ਦੁਰਵਰਤੋਂ ‘ਤੇ ਨਜ਼ਰ ਰੱਖਣ ਲਈ ਪੂਰੇ ਕੰਪਲੈਕਸ ਲਈ ਸੁਪਰਵਾਈਜ਼ਰ ਨਿਯੁਕਤ ਕਰਨ ਦੇ ਨਿਰਦੇਸ਼

ਜਲੰਧਰ- (RAWAT)- ਵਧੀਕ ਡਿਪਟੀ ਕਮਿਸ਼ਨਰ ਅਮਿਤ ਸਰੀਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਅਚਨਚੇਤ ਚੈਕਿੰਗ ਕੀਤੀ ਤਾਂ ਜੋ ਇਸ ਕੰਪਲੈਕਸ ਵਿੱਚ ਉਪਲਬਧ ਸਾਧਨਾਂ ਅਤੇ ਜਗ੍ਹਾ ਦੀ ਸੁਚੱਜੀ ਵਰਤੋਂ ਅਤੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਸਵੇਰੇ ਕੰਪਲੈਕਸ ਦਾ ਤੂਫਾਨੀ ਦੌਰਾ ਕਰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਖਾਲੀ ਥਾਂ ਅਤੇ ਸਾਧਨਾਂ ਦੀ ਸੁਚੱਜੀ ਵਰਤੋਂ ਕਰਨ ਦੀ ਸਖ਼ਤ ਲੋੜ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੌਰੇ ਦੌਰਾਨ ਅਧਿਕਾਰੀਆਂ ਨੂੰ ਡਰੇਨੇਜ ਸਿਸਟਮ ਖਾਸ ਕਰਕੇ ਵਾਸ਼ਰੂਮਾਂ ਦੀ ਸਫਾਈ ਨੂੰ ਬਿਹਤਰ ਬਣਾਉਣ ਦੇ ਮੌਕੇ ‘ਤੇ ਹੀ ਨਿਰਦੇਸ਼ ਜਾਰੀ ਕੀਤੇ। ਇਸੇ ਤਰ੍ਹਾਂ ਕੰਪਲੈਕਸ ਵਿਖੇ ਉਡੀਕ ਸਥਾਨਾਂ ‘ਤੇ ਪੱਖਿਆਂ ਅਤੇ ਪੀਣ ਵਾਲੇ ਪਾਣੀ ਦੇ ਢੁੱਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਐਂਟਰੀ ਪੁਆਇੰਟਾਂ ‘ਤੇ ਸੁਰੱਖਿਆ ਦੇ ਉਪਾਵਾਂ ਵਿੱਚ ਹੋਰ ਵਾਧਾ ਕਰਨ ਲਈ ਕਿਹਾ। ਅਮਿਤ ਸਰੀਨ ਨੇ ਕਿਹਾ ਕਿ ਕੰਪਲੈਕਸ ਵਿੱਚ ਪਏ ਕੂੜੇ ਦਾ ਵੀ 15 ਦਿਨਾਂ ਦੇ ਅੰਦਰ-ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ।

               ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪਾਣੀ ਅਤੇ ਬਿਜਲੀ ਦੀ ਦੁਰਵਰਤੋਂ ‘ਤੇ ਨਜ਼ਰ ਰੱਖਣ ਲਈ ਸਮੁੱਚੇ ਕੰਪਲੈਕਸ ਲਈ ਸੁਪਰਵਾਈਜ਼ਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਵੱਲੋਂ ਨਿਯਮਿਤ ਤੌਰ ‘ਤੇ ਕੰਪਲੈਕਸ ਦਾ ਦੌਰਾ ਕੀਤਾ ਜਾਵੇਗਾ ਅਤੇ ਪਾਣੀ ਤੇ ਬਿਜਲੀ ਦੀ ਦੁਰਵਰਤੋਂ ਦੇ ਮਾਮਲੇ ਦੀ ਰਿਪੋਰਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਉਲੰਘਣਾ ਕਰਨ ਵਾਲਿਆਂ ਨੂੰ 100 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਵਾਰ-ਵਾਰ ਉਲੰਘਣਾ ਕਰਨ ‘ਤੇ 500 ਅਤੇ 1000 ਜੁਰਮਾਨਾ ਕੀਤਾ ਜਾਵੇਗਾ।

               ਉਨ੍ਹਾਂ ਅਧਿਕਾਰੀਆਂ ਨੂੰ ਕੰਪਲੈਕਸ ਵਿੱਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਲਈ ਇੱਕ ਵਿਸਥਾਰਤ ਯੋਜਨਾ ਤਿਆਰ ਕਰਨ ਲਈ ਵੀ ਕਿਹਾ, ਜਿਸ ਤਹਿਤ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ 500 ਦੇ ਕਰੀਬ ਬੂਟੇ ਲਗਾਏ ਜਾਣਗੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਉਪਰੋਕਤ ਹਦਾਇਤਾਂ ‘ਤੇ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਵੀ ਨਿਰਦੇਸ਼ ਦਿੱਤੇ।

               ਕੰਪਲੈਕਸ ਦੇ ਨਿਰੀਖਣ ਦੌਰਾਨ ਅਮਿਤ ਸਰੀਨ ਨੇ ਅਧਿਕਾਰੀਆਂ ਨੂੰ ਕੰਪਲੈਕਸ ਵਿੱਚ ਪਏ ਨਾ ਵਰਤਣਯੋਗ ਸਾਮਾਨ ਦੇ ਨਿਪਟਾਰੇ ਲਈ ਢੁੱਕਵੀਂ ਵਿਧੀ ਅਪਣਾਉਣ ਲਈ ਕਿਹਾ। ਉਨ੍ਹਾਂ ਕੁਝ ਥਾਵਾਂ ‘ਤੇ ਪਏ ਰਿਕਾਰਡ ਨੂੰ ਸੰਭਾਲਣ ਲਈ ਵੀ ਕਿਹਾ ਤਾਂ ਜੋ ਸਰਕਾਰੀ ਰਿਕਾਰਡ ਦੀ ਸਹੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की