ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਮੋਦੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦੀਆਂ 9 ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਕੇਂਦਰੀ ਮੰਤਰੀ ਬੀ.ਐਲ.ਵਰਮਾ ਨੇ ਮੀਡੀਆ ਨੂੰ ਕਰਵਾਇਆ ਜਾਣੂ

ਜਲੰਧਰ  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗੁਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਤੋਂ ਪੰਜਾਬ ਦੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਸ਼ੁਰੂ ਕੀਤੇ ਗਏ ‘ਮਹਾਂ ਜਨਸੰਪਰਕ ਅਭਿਆਨ’ ਦੇ ਤਹਿਤ ਅੱਜ ਜਲੰਧਰ ਵਿਖੇ ਸਮਾਜ ਦਾ ਚੌਥਾ ਥੰਮ ਕਹੇ ਜਾਣ ਵਾਲੇ ਪ੍ਰਿੰਟ ਮੀਡੀਆ ਦੇ ਸੀਨੀਅਰ ਪੱਤਰਕਾਰਾਂ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਸੀਨੀਅਰ ਪੱਤਰਕਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦੇਣ ਲਈ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਬੀ.ਐਲ. ਵਰਮਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਮੀਡੀਆ ਦੇ ਸਾਹਮਣੇ ਰੱਖਿਆI ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਮੌਜੂਦ ਸਨ।

ਇਸ ਮੌਕੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਘਾ, ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ, ਸੂਬਾ ਮੀਡੀਆ ਇੰਚਾਰਜ ਜਨਾਰਦਨ ਸ਼ਰਮਾ, ਸੂਬਾ ਆਈ.ਟੀ ਇੰਚਾਰਜ ਰਾਕੇਸ਼ ਗੋਇਲ, ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਸੀਪੀਐਸ ਕੇਡੀ ਭੰਡਾਰੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਅਵਿਨਾਸ਼ ਚੰਦਰ, ਸੂਬਾ ਕਾਰਜਕਾਰਨੀ ਮੈਂਬਰ ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਜ਼ਿਲ੍ਹਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਭਾਰਦਵਾਜ, ਮਨੀਸ਼ ਵਿੱਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਜ਼ਿਲ੍ਹਾ ਮੀਡੀਆ ਇੰਚਾਰਜ ਤਰੁਣ ਕੁਮਾਰ, ਐਸ.ਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਜਮੇਰ ਸਿੰਘ ਬਾਦਲ, ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਮੋਦ ਕਸ਼ਯਪ, ਨਰਿੰਦਰਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

Loading

Scroll to Top