ਪੰਜਾਬੀ ਵਿਰਸਾ ਮੈਰੀਲੈਂਡ ਅਮਰੀਕਾ ਨੇ ਕਰਵਾਇਆ ਪਹਿਲਾ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ

ਮੈਰੀਲੈਂਡ (ਰਾਜ ਗੋਗਨਾ )—ਪੰਜਾਬੀ ਵਿਰਸਾ ਮੈਰੀਲੈਂਡ ਵਲੋਂ ਐਲਕਰਿਜ ’ਚ ਪਹਿਲਾ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿਚ ਦਿਲਵੀਰ ਸਿੰਘ ਬੀਰਾ, ਬਲਜੀਤ ਸਿੰਘ ਬੱਲੀ, ਸਰਬਜੀਤ ਸਿੰਘ ਢਿੱਲੋਂ, ਰਜਿੰਦਰ ਸਿੰਘ ਗੋਗੀ, ਸ਼ਿਵਰਾਜ ਸਿੰਘ ਰਾਜਾ, ਬਲਜੀਤ ਸਿੰਘ ਗਿੱਲ, ਸੁਰਿੰਦਰ ਸਿੰਘ ਬੱਬੂ, ਕਰਮਜੀਤ ਸਿੰਘ, ਗੁਰਿੰਦਰ ਸਿੰਘ ਸੋਨੀ, ਸੁਖਪਾਲ ਧਨੋਆ, ਵਰਿੰਦਰ ਸਿੰਘ, ਧਰਮਪਾਲ ਸਿੰਘ, ਜਸਦੀਪ ਸਿੰਘ ਜੱਸੀ, ਬਲਜਿੰਦਰ ਸਿੰਘ ਸ਼ੰਮੀ, ਜਸਵੰਤ ਸਿੰਘ ਧਾਲੀਵਾਲ, ਰਤਨ ਸਿੰਘ, ਜਰਨੈਲ ਸਿੰਘ ਟੀਟੂ, ਸੁਖਵਿੰਦਰ ਸਿੰਘ ਘੋਗਾ, ਜਸਵਿੰਦਰ ਸਿੰਘ (ਰੌਇਲ ਤਾਜ), ਗੁਰਵਿੰਦਰ ਸਿੰਘ ਮਾਨ, ਸੰਦੀਪ ਸਿੰਘ, ਗੁਰਮੇਲ ਸਿੰਘ, ਸਰਬਜੀਤ ਸਿੰਘ ਝੱਜ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ਦੀ ਸ਼ੁਰੂਆਤ ਅਮੈਰਿਕਨ ਰਾਸ਼ਟਰੀ ਐਂਥਮ ਦੇ ਗਾਇਨ ਨਾਲ ਹੋਈ, ਉਪਰੰਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਟੈਕਸਸ ਸਕੂਲ ਵਿਚ ਸਿਰੇਫਿਰੇ ਦੀ ਗੋਲੀਬਾਰੀ ਨਾਲ ਮਾਰੇ ਗਏ ਬੇਕਸੂਰ ਬੱਚਿਆਂ ਅਤੇ ਟੀਚਰਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਸਟੇਜ ਦੀ ਸ਼ੁਰੂਆਤ ਸੁਖਪਾਲ ਸਿੰਘ ਧਨੋਆ ਨੇ ਕੀਤੀ ਉਪਰੰਤ ਡੀ.ਜੇ., ਪੰਜਾਬੀ ਗਿੱਧਾ, ਡਾਂਸ ਆਦਿ ਦੀਆਂ ਆਈਟਮਾਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਦੀ ਫੇਸ ਪੇਂਟਿੰਗ ਅਤੇ ਜਾਦੂਗਰ ਦੇ ਸ਼ੋਅ ਨੇ ਸਭ ਦਾ ਧਿਆਨ ਵਿਸ਼ੇਸ਼ ਤੌਰ ’ਤੇ ਖਿੱਚਿਆ। ਹਾਲ ਦੇ ਬਾਹਰ ਪੰਜਾਬੀਆਂ ਦਾ ਮਨਪਸੰਦ ਫੋਰਡ ਟਰੈਕਟਰ ਖੜਾ ਕੀਤਾ ਗਿਆ ਸੀ ਜਿਸ ਉੱਤੇ ਚੜ ਕੇ ਮਹਿਮਾਨਾਂ ਨੇ ਖੂਬ ਤਸਵੀਰਾਂ ਖਿਚਵਾਈਆਂ। ਦਿਲਵੀਰ ਸਿੰਘ ਬੀਰਾ ਅਤੇ ਬਲਜੀਤ ਸਿੰਘ ਬੱਲੀ ਨੇ ਦੱਸਿਆ ਕਿ ਇਹ ਸਮਾਗਮ ਭਾਈਚਾਰੇ ਦੀ ਆਪਸੀ ਸਾਂਝ ਵਧਾਉਣ ਅਤੇ ਬੱਚਿਆਂ ਨੂੰ ਆਪਣੇ ਵਿਰਸੇ ਵਿਰਾਸਤ ਬਾਰੇ ਜਾਣੂੰ ਕਰਵਾਉਣ ਲਈ ਕਰਵਾਇਆ ਗਿਆ ਹੈ ਅਤੇ ਪੰਜਾਬੀ ਵਿਰਸਾ ਸੰਸਥਾ ਵਲੋਂ ਹੋਰ ਵੀ ਅਜਿਹੇ ਹੀ ਪ੍ਰੋਗਰਾਮ ਕਰਵਾਏ ਜਾਇਆ ਕਰਨਗੇ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी