ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਖੇਤ ’ਚ ਹੋਇਆ ਅੰਤਿਮ ਸਸਕਾਰ, ਪਿਤਾ ਨੇ ਪੱਟ `ਤੇ ਥਾਪੀ ਮਾਰਕੇ ਦਿੱਤੀ ਆਖਰੀ ਵਿਦਾਈ

ਚੰਡੀਗ੍ਹੜ  – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਮ ਅੱਖਾਂ ਨਾਲ ਅੱਜ ਸਸਕਾਰ ਕਰ ਦਿੱਤਾ ਗਿਆ ਹੈ । ਸਿੱਧੂ ਮੂਸੇਵਾਲਾ ਦਾ ਸਸਕਾਰ ਉਨ੍ਹਾਂ ਦੇ ਖੇਤ ਵਿੱਚ ਹੀ ਕੀਤਾ ਗਿਆ। ਸਿੱਧੂ ਦਾ ਆਪਣੇ ਖੇਤਾਂ ਨਾਲ ਕਾਫੀ ਲਗਾਵ ਸੀ। ਸਿੱਧੂ ਮੂਸੇਵਾਲਾ ਦੀ ਆਖਰੀ ਯਾਤਰਾ ਉਸਦੇ 5911 ਟਰੈਕਟਰ ਉਤੇ ਹੋਈ, ਘਰ ਤੋਂ ਖੇਤਾਂ ਤੱਕ ਟਰੈਕਟਰ ਉਤੇ ਲਿਆਂਦਾ ਗਿਆ ਸੀ। ਹੋਣਹਾਰ ਪੁੱਤ ਦੇ ਮੱਥੇ `ਤੇ ਸਿਹਰਾ ਬੰਨ੍ਹ ਕੇ ਮਾਂ ਨੇ ਸਿੱਧੂ ਮੂਸੇਵਾਲਾ ਨੂੰ ਦਿੱਤੀ ਅੰਤਿਮ ਵਿਦਾਈ ਦਿੱਤੀ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੀ ਪੱਗ ਹੱਥਾਂ ‘ਚ ਲੈ ਕੇ ਆਏ ਲੱਖਾਂ ਲੋਕਾਂ ਦਾ ਧੰਨਵਾਦ ਕੀਤਾ।

ਸਿੱਧੂ ਦੀ ਅੰਤਿਮ ਯਾਤਰਾ ਵਿਚ ਲੋਕਾਂ ਦੇ ਭਾਰੀ ਇਕੱਠ ਜੁੜਿਆ . ਇਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲੇ ਹਜ਼ਾਰਾਂ ਲੋਕ ਆਪਣੇ ਮਨਪਸੰਦ ਕਲਾਕਾਰ ਨੂੰ ਅਲਵਿਦਾ ਕਹਿਣ ਲਈ ਪਹੁੰਚੇ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਮਾਤਾ ਬਹੁਤ ਹੀ ਭਾਵੁਕ ਨਜ਼ਰ ਆਏ। ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨਾਂ ਲਈ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਕੁਲਬੀਰ ਸਿੰਘ ਜ਼ੀਰਾ ਤੋਂ ਇਲਾਵਾ ਹੋਰ ਕਈ ਆਗੂ ਪਹੁੰਚੇ।

Loading

Scroll to Top