ਪ੍ਰਸਾਸ਼ਨ ਵਲੋਂ ਪਿੰਡ ਉਮਰੇਵਾਲ ’ਚ 46 ਏਕੜ ਪੰਚਾਇਤੀ ਜਮੀਨ ਨੂੰ ਕਰਵਾਇਆ ਗਿਆ ਕਬਜ਼ਾ ਮੁਕਤ

ਜ਼ਿਲ੍ਹੇ ’ਚ ਸਾਰੀਆਂ ਗੈਰ-ਕਾਨੂੰਨੀ ਕਬਜ਼ੇ ਵਾਲੀਆਂ ਪੰਚਾਇਤੀ ਜ਼ਮੀਨਾਂ ਨੁੂੰ ਵਿਸ਼ੇਸ਼ ਮੁਹਿੰਮ ਤਹਿਤ ਛੁਡਵਾਇਆ ਜਾਵੇਗਾ- ਡਿਪਟੀ ਕਮਿਸ਼ਨਰ

ਜਲੰਧਰ (Jatinder Rawat)- ਪੰਚਾਇਤੀ ਜ਼ਮੀਨਾ ਨੂੰ ਗੈਰ ਕਾਨੂੰਨੀ ਕਬਜ਼ੇ ਵਿਚੋਂ ਛੁਡਵਾਉਣ ਲਈ ਮੁਹਿੰਮ ਨੂੰ ਜਾਰੀ ਰੱਖਦਿਆਂ ਜ਼ਿਲ੍ਹਾ ਪ੍ਰਸਾਸ਼ਨ ਜਲੰਧਰ ਵਲੋੀ ਅੱਜ ਸਬ ਡਵੀਜ਼ਨ ਨਕੋਦਰ ਅਧੀਨ ਪੈਂਦੇ ਪਿੰਡ ਉਮਰੇਵਾਲ ਬਿੱਲਾ ਵਿਖੇ 46 ਏਕੜ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਇਆ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਣਅਧਿਕਾਰਤ ਕਬਜ਼ੇ ਹੇਠ ਪੰਚਾਇਤੀ ਜ਼ਮੀਨਾ ਨੂੰ ਵਾਪਿਸ ਲੈਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਪਿੰਡ ਉਮਰੇਵਾਲ ਬਿਲਾ ਵਿਖੇ 46 ਏਕੜ ਜ਼ਮੀਨ ਤੋਂ ਨਜ਼ਾਇਜ਼ ਕਬਜਾ ਹਟਾ ਕੇ ਇਸ ਦਾ ਅੰਦਰਾਜ ਪਿੰਡ ਦੇ ਮਾਲ ਰਿਕਾਰਡ ਵਿੱਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪ੍ਰਸਾਸ਼ਨ ਵਲੋਂ ਸਬ ਡਵੀਜ਼ਨ ਨਕੋਦਰ ਅਧੀਨ ਆਉਂਦੇ ਪਿੰਡ ਜਹਾਂਗੀਰ ਵਿਖੇ ਵੀ ਗੈਰ ਕਾਨੂੰਨੀ ਕਬਜ਼ੇ ਹੇਠ 11 ਏਕੜ ਪੰਚਾਇਤੀ ਜ਼ਮੀਨ ਨੂੰ ਛੁਡਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਨਜਾਇਜ਼ ਕਬਜ਼ੇ ਹੇਠ ਪੰਚਾਇਤੀ ਜਮੀਨਾਂ ਨੂੰ ਵਾਪਿਸ ਲੈਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਇਸ ਕੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਇਕ ਇੰਚ ਪੰਚਾਇਤੀ ਜ਼ਮੀਨ ਵੀ ਨਜ਼ਾਇਜ ਕਬਜ਼ੇ ਤੋਂ ਖਾਲੀ ਕਰਵਾਉਣ ਤੋਂ ਬਾਕੀ ਨਾ ਬਚੇ। ਇਸ ਮੌਕੇ ਉਨ੍ਹਾਂ ਪੰਚਾਇਤੀ ਜ਼ਮੀਨ ਨੁੂੰ ਨਜ਼ਾਇਜ ਕਬਜੇ ਵਿਚੋਂ ਛੁਡਵਾਉਣ ਲਈ ਐਸ.ਡੀ.ਐਮ. ਨਕੋਦਰ ਰਣਦੀਪ ਸਿੰਘ ਹੀਰ ਵਲੋਂ ਕੀਤੀ ਗਈ ਪਹਿਲ ਕਦਮੀ ਦੀ ਭਰਪੂਰ ਸ਼ਲਾਘਾ ਕਰਦਿਆਂ ਜ਼ਿਲ੍ਹੇ ਵਿੱਚ ਇਸ ਮੁਹਿੰਮ ਨੂੰ ਸਫ਼ਲਤਾ ਪੂਰਵਕ ਮੁਕੰਮਲ ਕਰਨ ਲਈ ਵਿਸ਼ੇਸ਼ ਤਵੱਜੋਂ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਪੰਚਾਇਤੀ ਜ਼ਮੀਨਾਂ ’ਤੇ ਨਜ਼ਾਇਜ਼ ਕਬਜ਼ਾ ਕਰੀ ਬੈਠੇ ਲੋਕਾਂ ਨੁੂੰ ਚੇਤਾਵਨੀ ਦਿੱਤੀ ਕਿ ਉਹ ਖੁਦ ਇਹ ਕਬਜ਼ੇ ਛੱਡ ਦੇਣ ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਨਕੋਦਰ ਰਣਦੀਪ ਸਿੰਘ ਹੀਰ ਨੇ ਦੱਸਿਅ ਕਿ ਇਸ ਪੰਚਾਇਤੀ ਜ਼ਮੀਨ ’ਤੇ ਪਿਛਲੇ 30 ਸਾਲਾਂ ਤੋਂ ਨਜ਼ਾਇਜ ਕਬਜ਼ਾ ਕੀਤਾ ਹੋਇਆ ਸੀ, ਜਿਸ ਨੂੰ ਅੱਜ ਬੁੱਧਵਾਰ ਨੂੰ ਛੁਡਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਜ਼ਮੀਨ ਤੋਂ ਕਬਜ਼ਾ ਹਟਾ ਕੇ ਪੰਚਾਇਤ ਨੂੰ ਸੌਂਪ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਇਸ ਮੁਹਿੰਮ ਨੂੰ ਜਦੋਂ ਤੱਕ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹੱਟ ਨਹੀਂ ਜਾਂਦੇ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की