ਅਮਰੀਕਾ ਦੀ ਅਜ਼ਾਦੀ ਦਿਵਸ ਪਰੇਡ ’ਚ ਸ਼ਾਮਿਲ ਹੋਣ ਲਈ ਸਿੱਖਸ ਆਫ ਅਮੈਰਿਕਾ ਨੇ ਕੀਤੀ ਇਕੱਤਰਤਾ

4 ਜੁਲਾਈ ਨੂੰ ਵਾਸ਼ਿੰਗਟਨ ਡੀ.ਸੀ. ਚ’ ਹੋ ਰਹੀ ਅਜ਼ਾਦੀ ਦਿਵਸ ਪਰੇਡ ’ਚ ਸ਼ਾਮਿਲ ਹੋਵੇਗਾ ਸਿੱਖ ਫਲੋਟ —ਜਸਦੀਪ ਸਿੰਘ ਜੱਸੀ
ਵਾਸ਼ਿੰਗਟਨ (ਰਾਜ ਗੋਗਨਾ)—ਹਰ ਸਾਲ 4 ਜੁਲਾਈ ਨੂੰ ਅਮਰੀਕਾ ਦਾ ਅਜ਼ਾਦੀ ਦਿਵਸ ਅਮਰੀਕੀਆਂ ਵਲੋਂ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ ਪਰ ਪਿਛਲੇ ਦੋ ਸਾਲ ਚ’  ਕੋਰੋਨਾ ਦੇ  ਕਾਰਨ ਇਹ ਪਰੇਡ ਨਹੀਂ ਹੋ ਸਕੀ। ਇਸ ਵਾਰ ਇਹ ਪਰੇਡ ਵਾਸ਼ਿੰਗਟਨ ਡੀ.ਸੀ. ’ਚ ਸ਼ਾਨੋ ਸ਼ੌਕਤ ਨਾਲ ਕੱਢੀ ਜਾ ਰਹੀ ਹੈ। ਇਸ ਪਰੇਡ ਵਿਚ ਹਿੱਸਾ ਲੈਣ ਲਈ ਸਿੱਖਸ ਆਫ ਅਮੈਰਿਕਾ ਵਲੋਂ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਇਕੱਤਰਤਾ ਕੀਤੀ ਗਈ ਜਿਸ ਵਿਚ ਕਮਲਜੀਤ ਸਿੰਘ ਸੋਨੀ ਪ੍ਰਧਾਨ, ਬਲਜਿੰਦਰ ਸਿੰਘ ਸ਼ੰਮੀ ਮੀਤ ਪ੍ਰਧਾਨ, ਡਾਇਰੈਕਟਰ ਸੁਖਪਾਲ ਧਨੋਆ, ਵਰਿੰਦਰ ਸਿੰਘ, ਗੁਰਵਿੰਦਰ ਸੇਠੀ, ਮਨਿੰਦਰ ਸੇਠੀ, ਜਸਵਿੰਦਰ ਸਿੰਘ, ਇੰਦਰਜੀਤ ਗੁਜਰਾਲ, ਮਨਪ੍ਰੀਤ ਸਿੰਘ, ਸਰਬਜੀਤ ਬਖਸ਼ੀ, ਹਰਬੀਰ ਬੱਤਰਾ, ਚਤਰ ਸਿੰਘ ਸੈਣੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ:  ਜਸਦੀਪ ਸਿੰਘ ਜੱਸੀ ਨੇ ਦੱਸਿਆ ਕਿ ਸਿੱਖਸ ਆਫ ਅਮੈਰਿਕਾ ਪਿਛਲੇ ਕਈ ਸਾਲ ਤੋਂ ਇਸ ਪਰੇਡ ਵਿਚ ਹਿੱਸਾ ਲੈਂਦੀ ਆਈ ਹੈ। ਉਨਾਂ ਕਿਹਾ ਕਿ ਪਹਿਲਾਂ ਦੀ ਤਰਾਂ ਹੀ ਇਸ ਪਰੇਡ ਵਿਚ ਸਿੱਖਸ ਆਫ ਅਮੈਰਿਕਾ ਦਾ ਫਲੋਟ ਸ਼ਾਮਿਲ ਹੋਵੇਗਾ ਜਿਸ ਵਿਚ ਸਿੱਖੀ ਦੀ ਵੱਖਰੀ ਪਛਾਣ ਦੀ ਝਲਕ ਵੇਖਣ ਨੂੰ ਮਿਲੇਗੀ। ਉਨਾਂ ਕਿਹਾ ਕਿ ਇਸ ਫਲੋਟ ਵਿਚ ਅਮਰੀਕਾ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਸੇਵਾਵਾਂ ਨਿਭਾਉਣ ਵਾਲੇ ਸਿੱਖ ਸ਼ਾਮਿਲ ਹੋਣਗੇ। ਸ: ਜੱਸੀ ਨੇ ਦੱਸਿਆ ਕਿ ਸਾਡੀ ਸੰਸਥਾ ਦੀ ਪਛਾਣ ਚਿੱਟੇ, ਨੀਲੇ ਅਤੇ ਲਾਲ ਰੰਗ ਨਾਲ ਪਛਾਣ ਹੈ ਇਸ ਲਈ ਪਰੇਡ ਵਿਚ ਸ਼ਾਮਿਲ ਹੋਣ ਵਾਲੇ ਸਿੱਖ ਮਰਦ ਲਾਲ ਪੱਗ, ਚਿੱਟੀ ਕਮੀਜ਼ ਅਤੇ ਨੀਲੀ ਪੈਂਟ ਪਹਿਨਣਗੇ ਜਦਕਿ ਔਰਤਾਂ ਵਿਚ ਇਹਨਾਂ ਰੰਗਾਂ ਦੇ ਕੱਪੜੇ ਹੀ ਪਹਿਨਣਗੀਆਂ। ਸ੍ਰ. ਜੱਸੀ ਨੇ ਦੱਸਿਆ ਕਿ ਪਰੇਡ ਵਿਚ ਸ਼ਾਮਿਲ ਹੋਣ ਦਾ ਮਕਸਦ ਇਕ ਤਾਂ ਸਿੱਖੀ ਦੀ ਵੱਖਰੀ ਪਛਾਣ ਬਾਰੇ ਅਮਰੀਕਾ ਦੇ ਦੂਜੇ ਭਾਈਚਾਰਿਆਂ ਨੂੰ ਜਾਣੂੰ ਕਰਵਾਉਣਾ ਹੈ ਅਤੇ ਦੂਜਾ ਅਮਰੀਕੀਆਂ ਨੂੰ ਇਹ ਵੀ ਦੱਸਣਾ ਹੈ ਕਿ ਅਮਰੀਕਾ ਦੀ ਤਰੱਕੀ ਵਿਚ ਸਿੱਖ ਵੀ ਵਡਮੁੱਲਾ ਯੋਗਦਾਨ ਪਾ ਰਹੇ ਹਨ। ਉਨਾਂ ਸਮੂਹ ਸਿੱਖਾਂ ਨੂੰ ਇਸ ਪਰੇਡ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...