ਚੰਡੀਗੜ੍ਹ: ਪੰਜਾਬ ਲੋਕ ਸਭਾ ਚੋਣਾਂ ਦੀ ਗਿਣਤੀ ਵਿੱਚ ਗੁਰਦਾਸਪੁਰ ਸੀਟ ਤੋਂ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਜ਼ੀ ਮਾਰੀ ਹੈ। ਉਨ੍ਹਾਂ ਨੇ ਭਾਜਪਾ ਦੇ ਦਿਨੇਸ਼ ਬੱਬੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਮਾਤ ਦਿੱਤੀ। ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 83,012 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ। ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੂੰ 3,61,713 ਵੋਟਾਂ ਮਿਲੀਆਂ ਹਨ। ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਦਿਨੇਸ਼ ਸਿੰਘ ਬੱਬੂ ਨੂੰ 2,78,701 ਵੋਟਾਂ ਮਿਲੀਆਂ ਹਨ। ਆਮ ਆਦਮੀ ਪਾਰਟੀ ਦੇ ਅਮਨ ਸ਼ੇਰ ਸਿੰਘ 2,75,416 ਵੋਟਾਂ ਲੈ ਕੇ ਤੀਜੇ ਨੰਬਰ ‘ਤੇ ਰਹੇ।