ਕਬੱਡੀ ਖਿਡਾਰੀ ਦੇ ਕਤਲ ਕੇਸ ਦੇ ਮੁੱਖ ਸਾਜਿਸ਼ ਕਰਤਾ ਪੁਲਿਸ ਦੇ ਜਾਲ ਵਿਚ

• ਕਬੱਡੀ ਖਿਡਾਰੀ ਦੇ ਕਤਲ ਕੇਸ ਵਿਚ 2 ਸ਼ੂਟਰਾਂ ਸਮੇਤ 5 ਹੋਰ ਫੜੇ ਗਏ।

• ਕ੍ਰਾਇਮ ਕੇਸ ਵਿਚ ਵਰਤੇ ਗਏ 7 ਹਥਿਆਰ ਤੇ 3 ਵਹੀਕਲ ਬ੍ਰਾਮਦ ਕੀਤੇ ਗਏ।

• ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਇਸ ਕੇਸ ਦੀ ਸਾਜ਼ਿਸ਼ ਰਚਣ ਵਾਲੇ 4 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਸੀ।

ਜਲੰਧਰ, ਜੂਨ (Jatinder Rawat)- ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ), ਸਵਪਨ ਸ਼ਰਮਾ, ਨੇ ਐਤਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਨੇ ਅੰਤਰ ਰਾਸ਼ਟਰੀ ਕਬੱਡੀ ਖਿਡਾਰੀ ਦੇ ਹਾਈ ਪ੍ਰੋਫਾਈਲ ਕਤਲ ਕੇਸ ਦੇ ਸਬੰਧ ਵਿਚ 05 ਹੋਰ ਵਿਅਕਤੀਆ ਸਮੇਤ 2 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਕੁੱਲ ਗਿਣਤੀ 09 ਹੋ ਗਈ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ ਫੋਜੀ ਵਾਸੀ ਬੁਲੰਦਸ਼ਰ, ਵਿਕਾਸ ਮਾਹਲੇ ਵਾਸੀ ਗੁੜਗਾਓ, ਹਰਿਆਣਾ, ਸਚਿਨ ਧੂਲਿਆ ਵਾਸੀ ਅਲਵਰ, ਰਾਜਸਥਾਨ, ਮਨਜੋਤ ਕੋਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ, ਯੂ.ਪੀ. ਹੈ। ਪੁਲਿਸ ਵਲੋਂ ਇਹਨਾਂ ਪਾਸੋਂ 7 ਪਿਸਤੋਲ ਸਮੇਤ 5 ਵਿਦੇਸ਼ੀ .30 ਬੋਰ ਪਿਸਤੋਲ ਤੇ ਦੋ .315 ਬੋਰ ਕੰਟਰੀਮੇਡ ਪਿਸਤੋਲ ਤੇ 3 ਵਹੀਕਲ ਸਮੇਤ ਮਹਿੰਦਰਾ ਐਕਸ.ਯੂ.ਵੀ, ਟੋਇਟਾ ਈਟੀਓਸ ਅਤੇ ਹੁੰਡਈ ਵਰਨਾ ਵੀ ਬਰਾਮਦ ਕੀਤੇ ਗਏ ਹਨ।

ਜਿਕਰਯੋਗ ਹੈ ਕਿ 14 ਮਾਰਚ 2022, ਨੂੰ ਸ਼ਾਮ 06 ਵਜੇ ਦੇ ਕਰੀਬ ਪਿੰਡ ਮੱਲੀਆ ਵਿਖੇ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵਲੋਂ ਸੰਦੀਪ ਸਿੰਘ ਉਰਫ ਸੰਦੀਪ ਨੰਗਲ ਅੰਬੀਆ ਵਜੋ ਜਾਣੇ ਜਾਂਦੇ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆਰ ਕਰ ਦਿੱਤੀ ਗਈ ਸੀ।

ਸੀਨੀਅਰ ਪੁਲਿਸ ਕਪਤਾਨ, ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ ਫੋਜੀ ਜਿਸ ਨੂੰ ਬੁਲੰਦਸ਼ਰ, ਯੂ.ਪੀ. ਤੋਂ ਫੜਿਆ ਗਿਆ ਸੀ, ਜੋ ਕਿ ਇਸ ਕਤਲ ਵਿਚ ਮੁੱਖ ਕੋਰਡੀਨੇਟਰ ਸੀ, ਜਿਸਨੇ ਹੀ ਸ਼ਾਰਪ ਸ਼ੂਟਰਾਂ ਨੂੰ ਆਉਣ ਜਾਣ ਲਈ ਵਹੀਕਲ, ਹਥਿਆਰ, ਸੈਫ ਹਾਉਸ, ਹਥਿਆਰਾ ਨੂੰ ਹੈਂਡਲ ਕਰਨ ਲਈ ਟ੍ਰੈਨਿੰਗ, ਵਿਤੀ ਸਹਾਇਤਾ ਅਤੇ ਜੁਰਮ ਨੁੰ ਅੰਜਾਮ ਦੇਣ ਲਈ ਰੇਕੀ ਕਰਕੇ ਦਿੱਤੀ ਸੀ।

ਉਹਨਾਂ ਨੇ ਦੱਸਿਆ ਕਿ ਫਰੀਦਾਬਾਦ ਤੋਂ ਫੜੇ ਗਏ ਇੱਕ ਹੋਰ ਦੋਸ਼ੀ ਵਿਕਾਸ ਮਾਹਲੇ, ਮੁੱਖ ਸ਼ੂਟਰ ਨੂੰ ਗੋਲੀਬਾਰੀ ਕਰਨ ਵਾਲਿਆ ਦੀ ਪਹਿਚਾਣ ਕਰਨ ਅਤੇ ਉਹਨਾਂ ਨੂੰ ਸਿਖਲਾਈ ਦੇਣ ਦਾ ਕੰਮ ਸੋਂਪਿਆ ਗਿਆ ਸੀ ਅਤੇ ਬਾਅਦ ਵਿਚ ਉਸਨੇ ਵੀ ਫੌਜੀ ਨਾਲ ਮਿਲ ਕੇ ਸੰਦੀਪ ਦੀ ਟਾਰਗੇਟ ਕਿਲਿੰਗ ਨੁੰ ਅੰਜਾਮ ਦਿੱਤਾ ਸੀ। ਜਾਂਚ ਦੋਰਾਨ ਵਿਕਾਸ ਮਾਹਲੇ ਨੇ ਪੰਜਾਬ ਵਿਚ ਦੋ ਕਤਲ ਕੇਸਾਂ ਵਿਚ ਆਪਣੀ ਭੂਮਿਕਾ ਦਾ ਖੁਲਾਸਾ ਕੀਤਾ ਹੈ, ਜਿਹਨਾਂ ਬਾਰੇ ਪੁਲਿਸ ਨੂੰ ਪਹਿਲਾਂ ਪਤਾ ਨਹੀ ਸੀ।

ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ (ਦਿਹਾਤੀ) ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ. ਨੇ ਦੱਸਿਆ ਕਿ ਸਚਿਨ ਧੋਲੀਆ ਅਤੇ ਮੰਨਜੋਤ ਕੌਰ ਨੂੰ ਕੋਸ਼ਲ ਡਗਰ ਗਿਰੋਹ ਦੇ ਮੈਂਬਰਾਂ ਨੂੰ ਪਨਾਹ ਦੇਣ ਅਤੇ ਉਹਨਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਪਿਛਲੇ 3 ਹਫਤਿਆ ਵਿਚ ਪੁਲਿਸ ਨੇ ਇਸ ਗ੍ਰਿਰੋਹ ਦੇ ਮੈਂਬਰਾਂ ਦੁਆਰਾ ਲੁਕਣ ਲਈ ਵਰਤੇ ਜਾਂਦੇ 18 ਟਿਕਾਣਿਆ ਦੀ ਪਹਿਚਾਣ ਕਰਕੇ ਛਾਪੇ ਮਾਰੀ ਕੀਤੀ ਹੈ ਅਤੇ ਇਸ ਮਾਮਲੇ ਵਿਚ ਕਈ ਵਿਅਕਤੀਆ ਨੂੰ ਨਾਮਜਦ ਕੀਤਾ ਹੈ।

ਐਸ.ਐਸ.ਪੀ. ਜਲੰਧਰ (ਦਿਹਾਤੀ) ਨੇ ਦੱਸਿਆ ਕਿ ਪੰਜਵਾਂ ਮੁਲਜਮ ਯਾਦਵਿੰਦਰ ਸਿੰਘ, ਜੋ ਜੁਝਾਰ ਸਿੰਘ ਦਾ ਨਜ਼ਦੀਕੀ ਸਾਥੀ ਹੈ, ਗਿਰੋਹ ਦੇ ਮੈਂਬਰਾਂ ਵਿਚਕਾਰ ਵਿਚੋਲੇ ਦਾ ਕੰਮ ਕਰਦਾ ਸੀ।

ਇਸ ਦੋਰਾਨ 19 ਮਾਰਚ ਨੂੰ ਪੁਲਿਸ ਨੇ 4 ਮੁੱਖ ਸਾਜਿਸ ਕਰਤਾਵਾਂ ਦੀ ਪਹਿਚਾਣ ਫਤਿਹ ਸਿੰਘ ਉਰਫ ਜੁਵਰਾਜ਼ ਵਾਸੀ ਸੰਗਰੂਰ ਨੂੰ ਗ੍ਰਿਫਤਾਰ ਕਰਕੇ ਇਸ ਕਤਲ ਕੇਸ ਨੂੰ ਸੁਲਝਾ ਲਿਆ ਸੀ। ਗੁੂਰਗ੍ਰਾਮ ਹਰਿਆਣਾ ਦੇ ਨਾਹਰਪੁਰ ਰੂਪਾ ਦੇ ਕੋਸ਼ਲ ਚੋਧਰੀ ਹਰਿਆਣਾ ਦੇ ਪਿੰਡ ਮਹੇਸ਼ਪੁਰ ਪੁਲਵਾ ਦੇ ਅਮਿਤ ਡਾਗਰ ਪਿੰਡ ਮਾਧੋਪੁਰ, ਪੀਤੀਭੀਤ, ਯੂ.ਪੀ. ਦੇ ਰਹਿੰਣ ਵਾਲੇ ਸਿਮਰਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਸਾਰੇ ਚਾਰੇ ਮੁਲਜਮ ਜੋ ਕਿ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆ ਦਾ ਸਾਹਮਣਾ ਕਰ ਰਹੇ ਹਨ ਜਿਹਨਾਂ ਵਿਚ ਜਿਆਦਾਤਰ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਕੇਸ ਹਨ। ਇਹਨਾਂ ਨੂੰ ਵੱਖ ਵੱਖ ਜੇਲਾਂ ਤੋਂ ਪ੍ਰੋਡੱਕਸ਼ਨ ਵਾਰੰਟ ਤੇ ਲਿਆਂਦਾ ਗਿਆ ਸੀ।

ਸ਼ੂਟਰਾਂ ਦੀ ਪ੍ਰੌਫਾਇਲ:

1. ਦਿੱਲੀ, ਹਰਿਆਣਾ ਅਤੇ ਪੱਛਮੀ ਯੂ.ਪੀ. ਵਿਚ ਸਰਗਰਮ ਕੋਸਲ ਡਾਗਰ ਗੈਂਗ ਦਾ ਮੁੱਖ ਕੁਆਰਡੀਨੇਟਰ ਹਰਵਿੰਦਰ ਸਿੰਘ ਉਰਫ ਫੋਜੀ 18 ਸਾਲ ਦੀ ਹਥਿਆਰਬੰਦ ਸੇਵਾ ਨਿਭਾਉਣ ਤੋਂ ਬਾਅਦ ਇਸ ਸਾਲ ਫਰਵਰੀ ਵਿਚ 6 ਜਾਟ ਬਟਾਲੀਆਨ ਤੋਂ ਸੇਵਾ ਮੁਕਤ ਹੋਇਆ ਸੀ, ਉਹ ਹਿਸਟਰੀ ਸ਼ੀਟਰ ਹੈ ਅਤੇ ਪੱਛਮੀ ਯੂ.ਪੀ. ਅਤੇ ਹਰਿਆਣਾ ਦੇ ਵੱਖ ਵੱਖ ਜਿਲਿਆ ਵਿਚ ਕਤਲ, ਹਰਿਆਰਬੰਦ ਡਕੇਤੀ ਅਤੇ ਜਬਰੀ ਵਸੂਲੀ ਨਾਲ ਸਬੰਧਤ ਘੱਟੋ ਘੱਟ 21 ਅਪਰਾਧਿਕ ਮਾਮਲਿਆ ਦਾ ਸਾਹਮਣਾ ਕਰ ਰਿਹਾ ਹੈ। ਉਸ ਵਿਰੁੱਧ ਦਰਜ਼ ਕਈ ਕੇਸਾ ਵਿਚ ਉਹ ਭਗੋੜਾ ਸੀ।

2. ਵਿਕਾਸ ਮਾਹਲੇ, ਜਿਸਦੇ ਖਿਲਾਫ ਹਰਿਆਣਾ ਵਿਚ ਕਤਲ ਅਤੇ ਜਬਰੀ ਵਸੂਲੀ ਨਾਲ ਸਬੰਧਤ 9 ਅਪਰਾਧਿਕ ਮਾਮਲੇ ਦਰਜ਼ ਹਨ, ਨੇ ਜਾਂਚ ਦੋਰਾਨ ਪੰਜਾਬ ਵਿਚ ਕਤਲ ਦੇ ਦੋ ਮਾਮਲਿਆ ਵਿਚ ਆਪਣੀ ਭੂਮਿਕਾ ਕਬੂਲ ਕੀਤੀ ਹੈ, ਜਿਹਨਾਂ ਬਾਰੇ ਪੁਲਿਸ ਨੂੰ ਪਹਿਲਾਂ ਨਹੀ ਪਤਾ ਸੀ। ਜੂਨ 2021 ਵਿਚ ਸੁਖਮੀਤ ਸਿੰਘ ਡਿਪਟੀ ਇੱਕ ਟਰਾਂਸਪੋਟਰ ਨੂੰ ਜਲੰਧਰ ਸ਼ਹਿਰ ਵਿਚ ਅਣਪਛਾਤੇ ਵਿਅਕਤੀਆ ਨੇ ਗੋਲੀ ਮਾਰ ਦਿੱਤੀ ਸੀ। ਹੁਣ ਪਤਾ ਲੱਗਾ ਹੈ ਕਿ ਵਿਕਾਸ ਮਾਹਲੇ ਨੇ ਹੋਰਾਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ।

ਜਨਵਰੀ 2022 ਵਿਚ ਮਨਪ੍ਰੀਤ ਛੱਲਾ ਅਤੇ ਮਨਪ੍ਰੀਤ ਵਿੱਕੀ ਨਾਮ ਦੇ ਦੋ ਵਿਅਕਤੀਆ, ਜੋ ਕਿ ਇੱਕ ਮਾਰੇ ਗਏ ਗੈਂਗਸਟਰ ਕੁਲਵੀਰ ਨਰੂਆਣਾ ਦੇ ਦੋਵੇ ਸਾਥੀ ਸਨ, ਨੂੰ ਅਣਪਛਾਤੇ ਵਿਅਕਤੀਆ ਨੇ ਬਠਿੰਡਾ ਵਿਚ ਗੋਲੀ ਮਾਰ ਦਿੱਤੀ ਸੀ। ਵਿਕਾਸ ਦੀ ਪੁੱਛ ਗਿੱਛ ਤੋਂ ਪਤਾ ਲੱਗਾ ਹੈ ਕਿ ਇਹ ਦੋਵੇ ਕਤਲ ਵੀ ਉਸਨੇ ਸੰਗਰੂਰ ਦੇ ਇੱਕ ਹੋਰ ਗੈਂਗਸਟਰ ਫਤੇਹ ਨਗਰੀ ਦੀ ਗ੍ਰਿਫਤਾਰੀ ਦਾ ਬਦਲਾ ਲੇਣ ਲਈ ਕੀਤੇ ਸਨ। ਮਨਪ੍ਰੀਤ ਛੱਲਾ ਨੇ ਕਥਿਤ ਤੌਰ ਤੇ ਪੁਲਿਸ ਨੂੰ ਕੁਲਵੀਰ ਨਰੂਆਣਾ ਕਤਲ ਕਾਂਡ ਵਿਚ ਫਤਿਹ ਨਗਰੀ ਦੀ ਭੁਮਿਕਾ ਬਾਰੇ ਸੂਚਿਤ ਕੀਤਾ ਸੀ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश