*ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ ਕਵੀ ਦਰਬਾਰ

*ਕਾਵਿ ਸਾਂਝਾਂ” ਮੈਗਜ਼ੀਨ ਅਤੇ “ਦਲੇਰ ਭੌਰ” ਪੁਸਤਕਾਂ ਲੋਕ ਅਰਪਿਤ
ਰਈਆ ਕਮਲਜੀਤ ਸੋਨੂੰ) —ਅੱਜ ਇੱਥੇ ਕੇਂਦਰੀ ਪੰਜਾਬੀ ਲੇਖਕ ਸਭਾ ਨਾਲ ਸੰਬੰਧਿਤ ਚਰਚਿੱਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ, ਬਾਬਾ ਬਕਾਲਾ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ “ਸ਼ਹੀਦੀ ਕਵੀ ਦਰਬਾਰ” ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ, ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ । ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ, ਗੁ: ਨੌਵੀਂ ਪਾਤਸਾਹੀ ਬਾਬਾ ਬਕਾਲਾ ਸਾਹਿਬ ਦੇ ਐਡੀਸ਼ਨਲ ਮੈਨੇਜਰ ਭਾਈ ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸਾਬਕਾ ਐਡੀਸ਼ਨਲ ਮੈਨੇਜਰ ਭਾਈ ਮੋਹਣ ਸਿੰਘ ਕੰਗ, ਹੈੱਡਗ੍ਰੰਥੀ ਭਾਈ ਕੇਵਲ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦਵਿੰਦਰ ਸਿੰਘ, ਸ਼੍ਰੋਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਗਿਆਨੀ ਗੁਲਜ਼ਾਰ ਸਿੰਘ ਖੈੜਾ, ਸਰਬ ਸੁੱਖ ਪੰਜਾਬੀ ਸਾਹਿਤਕ ਸੰਸਥਾ ਜੰਡਿਆਲਾ ਗੁਰੂ ਦੇ ਪ੍ਰਧਾਨ ਦਵਿੰਦਰ ਸਿੰਘ ਭੋਲਾ, ਪੰਜਾਬ ਸਕੂਲ ਸਿਖਿਆ ਬੋਰਡ ਦੇ ਸਾਬਕਾ ਸੀਨੀਅਰ ਮੈਨੇਜਰ ਸੁਖਦੇਵ ਸਿੰਘ ਭੁੱਲਰ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰਸੀਪਲ ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ ਆਦਿ ਸ਼ੁਸ਼ੋਭਿਤ ਹੋਏ । ਇਸ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਪ੍ਰਕਾਸ਼ਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੈਗਜ਼ੀਨ ਕੌਮੀ ਸਵਤੰਤਰ (ਕਾਵਿ ਸਾਂਝਾਂ-108) ਦਾ ਵਿਸ਼ੇਸ਼ ਅੰਕ ਅਤੇ ਕਵੀਸ਼ਰ ਸਵਰਨ ਸਿੰਘ ਭੌਰ ਦੀ ਕਵੀਸ਼ਰੀ ਦੀ ਪੁਸਤਕ “ਦਲੇਰ ਭੌਰ” ਵੀ ਸਮੁੱਚੇ ਪ੍ਰਧਾਨਗੀ ਮੰਡਲ ਵੱਲੋਂ ਲੋਕ ਅਰਪਿਤ ਕੀਤੀ ਗਈ । ਮੰਚ ਸੰਚਾਲਨ ਦੇ ਫਰਜ਼ ਸਭਾ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਬਾਕੂਬੀ ਨਿਭਾਏ । ਇਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਏ ਗਏ ਵਿਸ਼ਾਲ ਕਵੀ ਦਰਬਾਰ ਮੌਕੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਦੀ ਪ੍ਰਧਾਨ ਸੁਖਵੰਤ ਕੌਰ ਵੱਸੀ, ਰਾਜਵਿੰਦਰ ਕੌਰ ਰਾਜ, ਜਤਿੰਦਰਪਾਲ ਕੌਰ ਭੱਟੀਕੇ, ਸੁਰਿੰਦਰ ਕੌਰ ਖਿਲਚੀਆਂ, ਨਵਜੋਤ ਕੌਰ ਨਵੀ ਭੁੱਲਰ, ਮਨਜੀਤ ਸਿੰਘ ਵੱਸੀ, ਰਣਜੀਤ ਸਿੰਘ ਕੋਟ ਮਹਿਤਾਬ, ਮੱਖਣ ਸਿੰਘ ਭੈਣੀਵਾਲਾ, ਅਵਤਾਰ ਸਿੰਘ ਗੋਇੰਦਵਾਲ, ਅਜੀਤ ਸਿੰਘ ਸਠਿਆਲਵੀ, ਸਤਰਾਜ ਜਾਲਾਲਾਂਬਾਦੀ, ਪ੍ਰੀਤਪਾਲ ਸਿੰਘ ਗੋਇੰਦਵਾਲ,ਫ਼ਨਬਸਪ; ਸੁਖਦੇਵ ਸਿੰਘ ਗੰਢਵਾਂ, ਮੱਖਣ ਸਿੰਘ ਧਾਲੀਵਾਲ, ਬਲਬੀਰ ਸਿੰਘ ਬੋਲੇਵਾਲ, ਸਰਬਜੀਤ ਸਿੰਘ ਪੱਡਾ, ਅਮਰਜੀਤ ਸਿੰਘ ਘੁੱਕ, ਲਖਵੰਤ ਸਿੰਘ ਹਨੇਰੀ, ਜਸਮੇਲ ਸਿੰਘ ਜੋਧੇ, ਬਲਵਿੰਦਰ ਸਿੰਘ ਅਠੌਲਾ, ਅਰਜਿੰਦਰ ਬੁਤਾਲਵੀ, ਜਗਦੀਸ਼ ਸਿੰਘ ਬਮਰਾਹ, ਸਕੱਤਰ ਸਿੰਘ ਪੁਰੇਵਾਲ, ਲਖਵਿੰਦਰ ਸਿੰਘ ਉੱਪਲ, ਸਵਿੰਦਰ ਸਿੰਘ ਸ਼ਿੰਦਾ ਲਾਹੌਰੀਆ,ਫ਼ਨਬਸਪ; ਬਚਿੱਤਰ ਸਿੰਘ ਸਰਲੀ, ਭੀਮ ਸੈਨ ਫਿਰੋਜ਼ਪੁਰੀਆ, ਪ੍ਰਭਸਿਮਰਨ ਸਿੰਘ, ਕੈਪਟਨ ਸਿੰਘ, ਅਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਕਾਲਾ ਅਤੇ ਹੋਰਨਾਂ ਨੇ ਕਾਵਿ ਰਚਨਾਵਾਂ ਰਾਹੀਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र