ਨਿਊਯਾਰਕ (ਰਾਜ ਗੋਗਨਾ ): ਬੀਤੇਂ ਦਿਨੀ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਪਰਿੰਗਫੀਲਡ ਵਿੱਖੇ ਸ਼ਹੀਦ ਫ਼ੌਜੀਆਂ ਨੂੰ ਯਾਦ ਕਰਨ ਲਈ ਹਰ ਸਾਲ ਮਨਾਏ ਜਾਂਦੇ ‘ਮੈਮੋਰੀਅਲ ਡੇਅ’ ਮੌਕੇ ਇੱਥੋਂ ਦੀ ਬਹੁਤ ਹੀ ਪ੍ਰਸਿੱਧ ਸਲਾਨਾ ਪਰੇਡ ਦਾ ਆਯੋਜਨ ਕੀਤਾ ਗਿਆ। ਵੱਖ ਵੱਖ ਵਿਭਾਗਾˆ, ਜਥੇਬੰਦੀਆ ਵਿਦਿਅਕ ਤੇ ਧਾਰਮਿਕ ਅਦਾਰਿਆਂ ਦੀਆˆ ਝਲਕੀਆ ਇਸ ਪਰੇਡ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਸੀ। ਜਿਸ ਵਿੱਚ ਫੋਜ ਦੀਆਂ ਜੀਪਾਂ, ਫਾਇਰ ਟਰੱਕ, ਮੌਟਰਸਾਈਕਲ, ਅਣਗਿਣਤ ਵਾਹਨ ਇਸ ਪਰੇਡ ਦਾ ਹਿੱਸਾ ਬਣੇ ਸਨ। ਪਰੇਡ ਵਿਚ ਬਹੁਤ ਸਾਰੇ ਵਾਹਨਾਂ ਉੱਪਰ ਇੱਥੋˆ ਦੇ ਸ਼ਹੀਦਾ ਦੀਆˆ ਤਸਵੀਰਾ, ਪੋਸਟਰਾ ਨੂੰ ਲਾ ਕੇ ਉਨ੍ਹਾˆ ਨੂੰ ਯਾਦ ਕੀਤਾ ਗਿਆ। ਸੜਕਾਂ ਕੰਢੇ ਹਜ਼ਾਰਾਂ ਲੋਕ ਆਪਣੇ ਪਰਿਵਾਰਾ ਸਮੇਤ ਅਮਰੀਕਾ ਦੇ ਰੰਗ ਨਾਲ ਮੇਚ ਕਰਦੇ ਲਾਲ, ਚਿੱਟੇ, ਅਤੇ ਨੀਲੇ ਕੱਪੜੇ ਪਾ ਕੇ ਇਨ੍ਹਾਂ ਦੇ ਸੁਆਗਤ ਲਈ ਬੈਠੇ ਸਨ। ਪਿਛਲੇ 24 ਸਾਲਾਂ ਤੋਂ ਇੱਥੋਂ ਦੇ ਵਸਨੀਕ ਅਵਤਾਰ ਸਿੰਘ, ਉਹਨਾਂ ਦੀ ਪਤਨੀ ਸਰਬਜੀਤ ਕੌਰ ਤੇ ਬੱਚੇ ਲਗਾਤਾਰ ਇਸ ਪਰੇਡ ਦਾ ਹਿੱਸਾ ਬਣਦੇ ਆ ਰਹੇ ਹਨ। ਉਹਨਾਂ ਵਲੋਂ ਕਈ ਵਰਿਆਂ ਪਹਿਲਾਂ ਕੀਤੇ ਗਏ ਇਸ ਉੱਦਮ ਤੋਂ ਬਾਅਦ ਹੁਣ ਸਪਰਿੰਗਫੀਲਡ ਦੇ ਨਾਲ ਲਗਦੇ ਸ਼ਹਿਰ ਡੇਟਨ, ਸਿਨਸਿਨਾਟੀ, ਕੋਲੰਬਸ ਅਤੇ ਇੰਡੀਆਨਾ ਸੂਬੇ ਤੋਂ ਵੀ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰਾ ਇਸ ਵਿੱਚ ਭਾਗ ਲੈਂਦਾ ਹੈ।ਅਮਰੀਕਨ ਝੰਡਿਆਂ, ਬੈਨਰਾਂ, ਪੋਸਟਰਾਂ ਨਾਲ ਸਜਾਈਆਂ ਸਿਖ ਝਾਕੀਆਂ ਉੱਪਰ ਵਿਸ਼ਵ ਯੁੱਧਾਂ ਦੌਰਾਨ ਸ਼ਹੀਦ ਹੋਏ ਸਿਖ ਫੋਜੀਆਂ ਬਾਰੇ ਜਾਣਕਾਰੀ ਦਿੱਤੀ ਗਈ, ਤਸਵੀਰਾਂ ਦਾ ਪ੍ਰਦਰਸ਼ਨ ਤੇ ਸ਼ੁਭ- ਕਾਮਨਾਵਾਂ ਭੇਟ ਕੀਤੀਆਂ ਗਈਆਂ। ਕਰੀਬ ਤਿੰਨ ਮੀਲ ਲੰਮੀ ਇਹ ਪਰੇਡ ਜੱਦ ਬਜਾਰਾਂ ਵਿੱਚੋਂ ਲੰਘੀ, ਤਾਂ ਹਮੇਸ਼ਾਂ ਦੀ ਤਰ੍ਹਾਂ ਸਿੱਖ ਝਾਕੀ ਦਾ ਸੜ੍ਹਕ ਕੰਢੇ ਖੜੇ ਅਤੇ ਬੈਠੇ ਹਜ਼ਾਰਾਂ ਸ਼ਹਿਰੀਆਂ ਨੇ ਹੱਥਾਂ ਵਿੱਚ ਅਮਰੀਕੀ ਝੰਡੇ ਲੈ ਕੇ ਹੱਥ ਹਿਲਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਹ ‘ਮਿਸਟਰ ਸਿੰਘ, ਹੈਪੀ ਮੈਮੋਰੀਅਲ ਡੇਅ’ ਵੀ ਕਹਿ ਰਹੇ ਸਨ।ਇਹ ਪਰੇਡ ਅਮਰੀਕਾ ਦੀਆਂ ਸਭ ਤੋਂ ਵੱਡੀਆਂ ਪਰੇਡਾਂ ਵਿਚੋਂ ਇਕ ਮੰਨੀ ਜਾਂਦੀ ਹੈ ਜਿਸ ਵਿੱਚ ਸ਼ਹਿਰ ਦੇ ਬਜਾਰਾਂ, ਘਰਾਂ ਦੇ ਬਾਹਰ ਅਤੇ ਪਾਰਕਾਂ ਵਿਚ ਲਗਭਗ 35 ਹਜਾਰ ਲੋਕ ਆਨੰਦ ਮਾਣਦੇ ਹਨ ਅਤੇ ਤਕਰੀਬਨ 2500 ਲੋਕ, 300 ਗੱਡੀਆਂ ਤੇ 120 ਸਥਾਨਕ ਸੰਸਥਾਵਾਂ ਭਾਗ ਲੈਂਦੀਆਂ ਹਨ।ਸਰਬਜੀਤ ਕੌਰ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪਹਿਲੀ ਵਾਰ 1999 ਵਿਚ ਪਰਿਵਾਰ ਸਮੇਤ ਇਸ ਪਰੇਡ ਵਿੱਚ ਸ਼ਾਮਲ ਹੋਏ ਸਨ ਤੇ ਉਹਨਾਂ ਨੂੰ ਇਸ ਕਮਿਉਨਟੀ ਦਾ ਹਿੱਸਾ ਹੋਣ ਤੇ ਮਾਣ ਹੈ। ਪਰੇਡ ਵਿੱਚ ਸ਼ਮੂਲੀਅਤ ਸਾਨੂੰ ਵਿਸ਼ਵ ਯੁੱਧਾਂ ਵਿਚ ਸ਼ਹੀਦ ਹੋਏ ਸਿੱਖ ਅਤੇ ਅਮਰੀਕੀ ਫੋਜੀਆਂ ਨੂੰ ਸ਼ਰਧਾਂਜਲੀ ਭੇਟ ਕਰਣ ਤੇ ਅਮਰੀਕੀ ਲੋਕਾਂ ਨੂੰ ਸਿੱਖਾਂ ਵਲੋਂ ਵਿਸ਼ਵ ਅਤੇ ਹੋਰਨਾਂ ਯੁਧਾਂ ਵਿਚ ਦਿੱਤੀਆਂ ਗਈਆਂ ਕੁਰਬਾਨੀਆਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦਿੰਦੀ ਹੈ। ਉਹਨਾਂ ਕਿਹਾ ਕਿ ਅਮਰੀਕਾ ਵਿਚ ਸਤੰਬਰ 2001 ਦੇ ਹਮਲੇ ਤੋਂ ਬਾਦ ਸਿੱਖਾਂ ਨੂੰ ਬਹੁਤ ਸਾਰੇ ਨਸਲੀ ਹਮਲਿਆਂ ਦਾ ਸ਼ਿਕਾਰ ਹੋਣਾ ਪਿਆ ਸੀ। ਇਸ ਲਈ ਇਹ ਹੋਰ ਵੀ ਜਰੂਰੀ ਹੋ ਗਿਆ ਹੈ ਕਿ ਅਸੀਂ ਇਹਨਾਂ ਪ੍ਰੋਗਰਾਮਾਂ ਵਿਚ ਭਾਗ ਲਈਏ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿੱਖਾਂ ਬਾਰੇ ਜਾਣਕਾਰੀ ਮਿਲ ਸਕੇ। ਉਹਨਾਂ ਨੂੰ ਇਹ ਦੇਖ ਕੇ ਅਹਿਸਾਸ ਹੋਵੇ ਕਿ ਸਿੱਖ ਵੀ ਸਾਡੇ ਕਮਿਉਨਿਟੀ ਦਾ ਹਿੱਸਾ ਹਨ।ਲੋਕਾਂ ਨੂੰ ਸਿੱਖਾਂ ਦੀ ਨਿਵੇਕਲੀ ਪਛਾਣ ਤੋਂ ਜਾਣੂ ਕਰਵਾਉਣ ਲਈ ਕਿਤਾਬਚਾ ਵੀ ਵੰਡੇ ਗਏ। ਪਰੇਡ ਦੀਆਂ ਅਨਮੋਲ ਯਾਦਾਂ ਨੂੰ ਕੈਮਰਾਬੰਦ ਕਰਨ ਦੀ ਸੇਵਾ ਡੇਟਨ ਤੋਂ ਏ.ਐਂਡ.ਏ. ਫੋਟੋਗ੍ਰਾਫੀ ਸੁਨੀਲ ਮੱਲ੍ਹੀ ਵੱਲੋ ਕੀਤੀ ਗਈ।