ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਕੰਵਲਪ੍ਰੀਤ ਸਿੰਘ ਪੁਲਿਸ ਕਪਤਾਨ ਇੰਵੈਸਟੀਗੇਸ਼ਨ ਜਲੰਧਰ ਦਿਹਾਤੀ, ਸ਼੍ਰੀ ਹਰਨੀਲ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, ਸਬ-ਡਵੀਜਨ ਫਿਲੋਰ ਜੀ ਦੀ ਅਗਵਾਈ ਹੇਠ ਸਮਾਜ ਦੇ ਮਾੜੇ ਅਨਸਰਾਂ/ਨਸ਼ਾ ਤਸਕਰਾਂ ਦੇ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਸਬ ਇੰਸਪੈਕਟਰ ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਗੁਰਾਇਆ ਦੀ ਪੁਲਿਸ ਪਾਰਟੀ ਨੇ 20 ਨਸ਼ੀਲੇ ਟੀਕੇ ਅਤੇ 70 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ 02 ਨਸ਼ਾ ਤਸਕਰ ਔਰਤਾ ਅਤੇ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਬਹੁਤ ਹੀ ਸ਼ਲਾਘਾ ਯੋਗ ਕੰਮ ਕੀਤਾ ਹੈ।
1. ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਹਰਨੀਲ ਸਿੰਘ ਪੀ.ਪੀ.ਐਸ ਉਪ ਪੁਲਿਸ ਕਪਤਾਨ ਸਬ ਡਵੀਜਨ ਫਿਲੋਰ ਜਿਲ੍ਹਾਂ ਜਲੰਧਰ ਦਿਹਾਤੀ ਨੇ ਦੱਸਿਆ ਕਿ ਮਿਤੀ 07-06-2022 ਨੂੰ ਕੰਵਰਜੀਤ ਸਿੰਘ ਬੱਲ ਮੁੱਖ ਅਫਸਰ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦਿਹਾਤੀ ਦੀ ਪੁਲਿਸ ਪਾਰਟੀ ਸਬ ਇੰਸਪੈਕਟਰ ਪਰਮਜੀਤ ਸਿੰਘ ਚੌਕੀ ਇੰਚਾਰਜ ਧੁਲੇਤਾ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਸਮੇਤ ਸਾਥੀ ਕਰਮਚਾਰੀਆ ਦੇ ਬ੍ਰਾਏ ਗਸ਼ਤ ਬਾ ਨਾਕਾਬੰਦੀ, ਤਲਾਸ਼ ਸ਼ੱਕੀ ਅਤੇ ਭੈੜੇ ਪੁਰਸ਼ਾ ਦੇ ਸੰਬੰਧ ਵਿੱਚ ਬੱਸ ਅੱਡਾ ਧੁਲੇਤਾ ਮੋਜੂਦ ਸੀ ਕਿ ਇੱਕ ਔਰਤ ਨੂੰ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਸਾਥੀ ਸੀਨੀਅਰ ਮਹਿਲਾ ਸਿਪਾਹੀ ਕਰਮਚਾਰੀਆ ਸੁਮਨਦੀਪ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਮੀਨਾ ਉਰਫ ਵੀਨਾ ਪਤਨੀ ਸੁਖਜਿੰਦਰ ਸਿੰਘ ਉਰਫ ਕਾਕੂ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦੱਸਿਆ।ਜਿਸ ਦੇ ਸੱਜੇ ਹੱਥ ਵਿੱਚ ਫੜੇ ਕਾਲੇ ਰੰਗ ਦੇ ਮੋਮੀ ਲਿਫਾਫਾ ਦੀ ਤਲਾਸ਼ੀ ਕਰਨ ਤੇ ਮੋਮੀ ਲਿਫਾਫੇ ਵਿੱਚੋਂ ਨਸ਼ੀਲੇ ਟੀਕੇ ਬ੍ਰਾਮਦ ਹੋਏ ਜਿਨ੍ਹਾਂ ਦੀ ਗਿਣਤੀ ਕਰਨ ਪਰ 20 ਨਸ਼ੀਲੇ ਟੀਕੇ ਹੋਏ।ਜਿਸ ਤੇ ਸਬ ਇੰਸਪੈਕਟਰ ਪਰਮਜੀਤ ਸਿੰਘ ਨੇ ਮੁਕੱਦਮਾ ਨੰਬਰ 74 ਮਿਤੀ 07-06-2022 ਜੁਰਮ 22(ਭ)-61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ।ਜੋ ਦੋਰਾਨੇ ਤਫਤੀਸ਼ ਮੁਕੱਦਮਾ ਹਜਾ ਵਿੱਚ ਦੋਸ਼ਣ ਦੀ ਪੁੱਛ-ਗਿੱਛ ਪਰ ਜਸਵਿੰਦਰ ਪਤਨੀ ਬਲਬੀਰ ਰਾਮ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਨੂੰ ਮੁਕੱਦਮਾ ਹਜਾ ਵਿੱਚ ਨਾਮਜਦ ਕੀਤਾ ਗਿਆ ਤੇ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਕੀਤਾ ਗਿਆ।ਜੋ ਮੁਕੱਦਮਾ ਹਜਾ ਵਿੱਚ ਗ੍ਰਿਫਤਾਰ ਦੋਸ਼ਣਾ ਉਕਤਾਨ ਪਾਸੋਂ ਡੁੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।ਜੋ ਦੋਸ਼ਣਾ ਮੀਨਾ ਉਰਫ ਵੀਨਾ ਪਤਨੀ ਸੁਖਜਿੰਦਰ ਸਿੰਘ ਉਰਫ ਕਾਕੂ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਅਤੇ ਜਸਵਿੰਦਰ ਪਤਨੀ ਬਲਬੀਰ ਰਾਮ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦੇ ਖਿਲਾਫ ਪਹਿਲਾ ਵੀ ਂਧਫਸ਼ ਅਚਟ ਤਹਿਤ 05 ਮੁਕੱਦਮੇ ਦਰਜ ਰਜਿਸਟਰ ਹਨ ਅਤੇ ਮੀਨਾ ਉਰਫ ਵੀਨਾ ਪਤਨੀ ਸੁਖਜਿੰਦਰ ਸਿੰਘ ਉਰਫ ਕਾਕੂ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦੇ ਖਿਲਾਫ ਪਹਿਲਾ ਵੀ ਂਧਫਸ਼ ਅਚਟ ਤਹਿਤ 02 ਮੁਕੱਦਮੇ ਦਰਜ ਰਜਿਸਟਰ ਹਨ।
ਬ੍ਰਾਮਦਗੀ :- 20 ਨਸ਼ੀਲੇ ਟੀਕੇ
ਇਸੇ ਤਰ੍ਹਾਂ ਮਿਤੀ 07-06-2022 ਨੂੰ ਸਹਾਇਕ ਸਬ ਇੰਸਪੈਕਟਰ ਹਰਜੀਤ ਸਿੰਘ ਚੌਕੀ ਇੰਚਾਰਜ ਦੁਸਾਂਝ ਕਲ੍ਹਾਂ ਥਾਣਾ ਗੁਰਾਇਆ ਜਿਲ੍ਹਾ ਜਲੰਧਰ ਸਮੇਤ ਸਾਥੀ ਕਰਮਚਾਰੀਆ ਦੇ ਬਾ-ਸਵਾਰੀ ਪ੍ਰਾਈਵੇਟ ਵਹੀਕਲ ਗਸ਼ਤ ਬਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸੰਬੰਧ ਵਿੱਚ ਪਿੰਡ ਦੁਸਾਂਝ ਕਲ੍ਹਾਂ ਤੋਂ ਪਿੰਡ ਕਾਲੇ ਨੂੰ ਜਾ ਰਹੇ ਸੀ ਜਦ ਪੁਲਿਸ ਪਾਰਟੀ ਟੀ-ਪੁਆਇੰਟ ਪਿੰਡ ਕਾਲੇ ਬਾਹੱਦ ਦੁਸਾਂਝ ਕਲ੍ਹਾਂ ਪੁੱਜੀ ਤਾਂ ਸਾਹਮਣੇ ਪਿੰਡ ਗੁੜੇ ਵੱਲੋਂ ਸੜਕੇ ਸੜਕ ਇੱਕ ਮੋਨਾ ਵਿਅਕਤੀ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਇੱਕ ਕਾਲੇ ਰੰਗ ਦਾ ਮੋਮੀ ਲਿਫਾਫਾ ਵਜਨਦਾਰ ਫੜਿਆ ਪੈਦਲ ਆਉਂਦਾ ਦਿਖਾਈ ਦਿੱਤਾ।ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਯਕਦਮ ਪਿੱਛੇ ਨੂੰ ਮੁੜ ਪਿਆ।ਜਿਸ ਨੂੰ ਸਹਾਇਕ ਸਬ ਇੰਸਪੈਕਟਰ ਹਰਜੀਤ ਸਿੰਘ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ।ਜਿਸ ਨੇ ਆਪਣਾ ਨਾਮ ਪਰਮਜੀਤ ਕੁਮਾਰ ਉਰਫ ਪੰਮਾ ਉਰਫ ਕਾਲੂ ਪੁੱਤਰ ਸ਼ਿੰਦਰ ਪਾਲ ਵਾਸੀ ਪਿੰਡ ਧੁਲੇਤਾ ਥਾਣਾ ਗੁਰਾਇਆ ਜਿਲ੍ਹਾਂ ਜਲੰਧਰ ਦੱਸਿਆ।ਜਿਸ ਦੇ ਸੱਜੇ ਹੱਥ ਵਿੱਚ ਫੜੇ ਕਾਲੇ ਰੰਗ ਦੇ ਮੋਮੀ ਲਿਫਾਫਾ ਦੀ ਤਲਾਸ਼ੀ ਕਰਨ ਤੇ ਮੋਮੀ ਲਿਫਾਫੇ ਵਿੱਚੋਂ ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ ਜਿਨ੍ਹਾਂ ਦੀ ਗਿਣਤੀ ਕਰਨ ਪਰ 70 ਨਸ਼ੀਲੀਆ ਗੋਲੀਆ ਹੋਈਆ।ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 75 ਮਿਤੀ 07-06-2022 ਜੁਰਮ 22(ਭ)-61-85 ਐਨ.ਡੀ.ਪੀ.ਐਸ. ਐਕਟ ਥਾਣਾ ਗੁਰਾਇਆ ਦਰਜ ਰਜਿਸਟਰ ਕਰਕੇ ਮੁਢਲੀ ਤਫਤੀਸ਼ ਅਮਲ ਵਿੱਚ ਲਿਆਦੀ।ਜੋ ਦੋਸ਼ੀ ਉਕਤ ਪਾਸੋਂ ਡੁੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਬ੍ਰਾਮਦਗੀ :- 70 ਨਸ਼ੀਲੀਆ ਗੋਲੀਆ