ਜਲੰਧਰ ’ਚ ਠੇਕੇ ਦੇ ਆਧਾਰ ‘ਤੇ ਭਰੀਆਂ ਜਾਣ ਵਾਲੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਭਲਕੇ

ਡਿਪਟੀ ਕਮਿਸ਼ਨਰ ਵੱਲੋਂ ਯੋਗ ਉਮੀਦਵਾਰਾਂ ਨੂੰ ਸਮੇਂ ਸਿਰ ਅਪਲਾਈ ਕਰਨ ਦੀ ਅਪੀਲ

ਜਲੰਧਰ (Jatinder Rawat)- ਜ਼ਿਲ੍ਹੇ ਵਿੱਚ ਠੇਕੇ ਦੇ ਆਧਾਰ ‘ਤੇ ਭਰੀਆਂ ਜਾਣ ਵਾਲੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਲਈ ਯੋਗ ਸੇਵਾਮੁਕਤ ਪਟਵਾਰੀ/ਕਾਨੂੰਨਗੋ ਨੂੰ ਸਮੇਂ ਸਿਰ ਅਪਲਾਈ ਕਰਨ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਵਿੱਚ ਠੇਕੇ ਦੇ ਆਧਾਰ ‘ਤੇ ਮਾਲ ਪਟਵਾਰੀਆਂ ਦੀਆਂ 221 ਖਾਲੀ ਅਸਾਮੀਆਂ ਭਰੀਆਂ ਜਾਣੀਆਂ ਹਨ, ਜਿਸ ਲਈ ਬਿਨੈ ਕਰਨ ਦੀ ਆਖਰੀ ਮਿਤੀ 9 ਜੂਨ 2022 ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਮੁੱਚੀ ਭਰਤੀ 31 ਜੁਲਾਈ 2023 ਤੱਕ ਇੱਕ ਸਾਲ ਲਈ ਹੋਵੇਗੀ ਅਤੇ ਚੁਣੇ ਗਏ ਉਮੀਦਵਾਰਾਂ ਨੂੰ 25,000 ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਅਸਾਮੀ ਲਈ ਅਪਲਾਈ ਕਰਨ ਦੀ ਵੱਧ ਤੋਂ ਵੱਧ ਉਮਰ 64 ਸਾਲ ਹੈ ਅਤੇ ਬਿਨੈਕਾਰ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਜਾਂਚ ਪੈਂਡਿੰਗ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਨਿਯੁਕਤੀਆਂ ਸਿਰਫ਼ ਪੇਂਡੂ ਖੇਤਰਾਂ ਲਈ ਕੀਤੀਆਂ ਜਾਣਗੀਆਂ ਅਤੇ ਚੁਣੇ ਗਏ ਪਟਵਾਰੀ ਨੂੰ ਮਾਲ ਰਿਕਾਰਡ ਵਿੱਚ ਸਿੱਧੀ ਪਹੁੰਚ ਰਾਹੀਂ ਤਬਦੀਲੀ ਕਰਨ ਦਾ ਅਧਿਕਾਰ ਨਹੀਂ ਹੋਵੇਗਾ ਅਤੇ ਉਹ ਆਪਣੇ ਸਬੰਧਤ ਏ.ਐਸ.ਐਮ/ਡੀ.ਐਸ.ਐਮ. ਰਾਹੀਂ ਹੀ ਕੰਮ ਕਰਨਗੇ।

ਡਿਪਟੀ ਕਮਿਸ਼ਨਰ ਨੇ ਯੋਗ ਸੇਵਾਮੁਕਤ ਪਟਵਾਰੀ/ਕਾਨੂੰਨਗੋਆਂ ਨੂੰ ਇਨ੍ਹਾਂ ਅਸਾਮੀਆਂ ਲਈ ਸਮੇਂ ਸਿਰ ਅਪਲਾਈ ਕਰਨ ਦੀ ਅਪੀਲ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 212, ਸਦਰ ਕਾਨੂੰਨਗੋ ਸ਼ਾਖਾ ਵਿਖੇ 9 ਜੂਨ, 2022 ਨੂੰ ਸ਼ਾਮ 5 ਵਜੇ ਤੱਕ ਅਰਜ਼ੀਆਂ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ । ਬਿਨੈਕਾਰ ਨੂੰ ਅਰਜ਼ੀ ਦੇ ਨਾਲ ਆਪਣੇ ਸੇਵਾਮੁਕਤੀ ਦੇ ਹੁਕਮਾਂ ਦੀ ਕਾਪੀ ਨਾਲ ਨੱਥੀ ਕਰਨੀ ਹੋਵੇਗੀ। ਨਾਲ ਹੀ ਸਵੈ ਘੋਸ਼ਣਾ ਵੀ ਦੇਣੀ ਹੋਵੇਗੀ, ਜਿਸ ਵਿੱਚ ਲਿਖਿਆ ਹੋਵੇ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ ਵੱਲੋਂ ਕੋਈ ਸਜ਼ਾ ਨਹੀਂ ਸੁਣਾਈ ਗਈ ਅਤੇ ਨਾ ਹੀ ਉਸ ਖਿਲਾਫ਼ ਕੋਈ ਕੋਰਟ ਕੇਸ/ਜਾਂਚ/ਐਫ.ਆਈ.ਆਰ. ਪੈਂਡਿੰਗ ਹੈ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी