ਸ਼ਰਾਬ ਸਸਤੀ ਕਰਨ ਦੀ ਬਜਾਏ ਰੇਤ ਸਸਤੀ ਕਰੋ: ਪਵਨ ਦੀਵਾਨ

ਨਿਊਯਾਰਕ/ਲੁਧਿਆਣਾ (ਰਾਜ ਗੋਗਨਾ )— ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਪਵਨ ਦੀਵਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬੀਆਂ ਨੂੰ ਰੇਤ ਸਸਤੀ ਚਾਹੀਦੀ ਹੈ, ਸ਼ਰਾਬ ਨਹੀਂ, ਘਰ ਬਣਾਉਣੇ ਚਾਹੀਦੇ ਹਨ, ਨਾ ਕਿ ਬਰਬਾਦ ਕਰਨੇ ਹਨ। ਪਵਨ ਦੀਵਾਨ ਨੇ ਕਿਹਾ ਕਿ ਸ਼ਰਾਬ ਸਸਤੀ ਹੋਣ ਕਾਰਨ ਜਨਤਾ ਨੂੰ ਕੋਈ ਫਾਇਦਾ ਨਹੀਂ ਹੈ।  ਸ਼ਰਾਬ ਪੀ ਕੇ ਲੋਕਾਂ ਦੇ ਘਰ ਬਰਬਾਦ ਹੋ ਜਾਂਦੇ ਹਨ।  ਦੂਜੇ ਪਾਸੇ, ਘਰ ਬਣਾਉਣ ਵਿੱਚ ਰੇਤ ਦਾ ਮਹੱਤਵ ਹੈ, ਜਿਸ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ।  ਹੁਣ ਤਾਂ ਅਜਿਹੀ ਸਥਿਤੀ ਹੈ ਕਿ ਲੋਕਾਂ ਨੂੰ ਰੇਤ ਬਿਲਕੁਲ ਨਹੀਂ ਮਿਲ ਰਹੀ।  ਪਵਨ ਦੀਵਾਨ ਨੇ ਕਿਹਾ ਕਿ ਰੇਤਾ ਲੋਕਾਂ ਦੀਆਂ ਮੁੱਖ ਲੋੜਾਂ ਵਿੱਚੋਂ ਇੱਕ ਹੈ।  ਜਿਸ ਨਾਲ ਘਰ ਬਣਦੇ ਹਨ ਅਤੇ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਸ਼ਰਾਬ ਸਸਤੀ ਕਰਨ ਦੀ ਬਜਾਏ ਰੇਤ ਸਸਤੀ ਕਰੇ, ਤਾਂ ਜੋ ਲੋਕਾਂ ਨੂੰ ਆਪਣੇ ਘਰ ਬਣਾਉਣੇ ਸੌਖੇ ਹੋ ਸਕਣ।

Loading

Scroll to Top
Latest news
प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ...