ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਮੁਹਾਲੀ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਫੜਿਆ ਹੈ। ਉਨ੍ਹਾਂ ਨੂੰ ਪਹਿਲਾਂ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਇਸੇ ਮਾਮਲੇ ਵਿੱਚ ਨਾਮਜ਼ਦ ਦੂਜੇ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।
ਅਦਾਲਤ ਵਿੱਚ ਵਿਜੀਲੈਂਸ ਨੇ ਕਿਹਾ ਕਿ ਧਰਮਸੋਤ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਜਾਂਚ ਹੋਣੀ ਹੈ। ਦੂਜੇ ਪਾਸੇ ਧਰਮਸੋਤ ਦੇ ਵਕੀਲਾਂ ਦਾ ਕਹਿਣਾ ਹੈ ਕਿ ਉਹ ਪੰਜ ਵਾਰ ਚੋਣ ਲੜ ਚੁੱਕੇ ਹਨ। ਇਸ ਵਿੱਚ ਪੂਰਾ ਵੇਰਵਾ ਦਿੱਤਾ ਗਿਆ ਹੈ। ਇਸ ‘ਤੇ ਵਿਜੀਲੈਂਸ ਦੇ ਵਕੀਲ ਨੇ ਕਿਹਾ ਕਿ ਧਰਮਸੋਤ ਅਤੇ ਉਨ੍ਹਾਂ ਦੇ ਨਾਲ ਫੜੇ ਗਏ ਕਮਲਜੀਤ ਸਿੰਘ ਅਤੇ ਚਮਕੌਰ ਸਿੰਘ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਣੀ ਹੈ। ਇਨ੍ਹਾਂ ਦੋਵਾਂ ਨੂੰ ਵੀ 3 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਰਿਮਾਂਡ ਦੇ ਦਿੱਤਾ।
ਸਾਧੂ ਸਿੰਘ ਧਰਮਸੋਤ ‘ਤੇ ਇੱਕ ਦਰੱਖਤ ਕੱਟਣ ‘ਤੇ 500 ਰੁਪਏ ਕਮਿਸ਼ਨ ਲੈਂਦੇ ਸਨ। ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਕਰੀਬ 10 ਲੱਖ ਰੁਪਏ ਦੀ ਠੱਗੀ ਮਾਰੀ ਹੈ। ਇੰਨਾ ਹੀ ਨਹੀਂ ਧਰਮਸੋਤ ਦੇ ਮੰਤਰੀ ਹੁੰਦਿਆਂ ਜੰਗਲਾਤ ਵਿਭਾਗ ਵਿੱਚ ਤਬਾਦਲੇ-ਪੋਸਟਿੰਗ ਵਿੱਚ ਵੀ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ।
ਕਾਂਗਰਸ ਨੇ ਕੈਪਟਨ ਨੂੰ ਹਟਾ ਕੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਤਾਂ ਧਰਮਸੋਤ ਨੂੰ ਵੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਇਸ ਤੋਂ ਬਾਅਦ ਸੰਗਤ ਸਿੰਘ ਗਿਲਜੀਆਂ ਨੂੰ ਨਵਾਂ ਜੰਗਲਾਤ ਮੰਤਰੀ ਬਣਾਇਆ ਗਿਆ। ਇਸ ਤੋਂ ਬਾਅਦ ਵੀ ਵਿਭਾਗ ਵਿੱਚ ਰਿਸ਼ਵਤਖੋਰੀ ਦੀ ਖੇਡ ਜਾਰੀ ਰਹੀ। ਗਿਲਜੀਆਂ ‘ਤੇ ਟ੍ਰੀਗਾਰਡ ਦੀ ਖਰੀਦ ‘ਚ ਹੀ 6 ਕਰੋੜ ਤੋਂ ਵੱਧ ਦੀ ਧੋਖਾਧੜੀ ਦਾ ਦੋਸ਼ ਹੈ।