ਵਧੀਕ ਡਿਪਟੀ ਕਮਿਸ਼ਨਰ  ਨੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ 13 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ (Jatinder Rawat)-ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 13 ਜੂਨ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਸਮੀਖਿਆ ਮੀਟਿੰਗ ਕੀਤੀ ਗਈ।

                ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਨੇ ਇਸ ਸਮਾਗਮ ਨੂੰ ਨਿਰਵਿਘਨ ਅਤੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਮਨਾਉਣ ਲਈ ਸਮੂਹ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਵਿਸਥਾਰਪੂਰਵਕ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸੜਕਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਰੂਟ ਪਲਾਨ ਤਿਆਰ ਤੋਂ ਇਲਾਵਾ ਵਿਆਪਕ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

                 ਉਨ੍ਹਾਂ ਦੱਸਿਆ ਕਿ ਸ਼ੋਭਾ ਯਾਤਰਾ ਸਤਿਗੁਰੂ ਕਬੀਰ ਜੀ ਮੰਦਰ ਭਾਰਗੋ ਕੈਂਪ ਤੋਂ ਸ਼ੁਰੂ ਹੋ ਕੇ ਡਾ. ਬੀ.ਆਰ.ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ (ਜਯੋਤੀ ਚੌਕ), ਬਸਤੀ ਅੱਡਾ ਚੌਕ, ਫੁੱਟਬਾਲ ਚੌਕ, ਵੀਰ ਬਬਰੀਕ ਚੌਕ, ਮਾਡਲ ਹਾਊਸ, ਗੁਰੂ ਰਵਿਦਾਸ ਚੌਕ ਤੋਂ ਹੁੰਦੀ ਹੋਈ ਮੁੜ ਸਤਿਗੁਰੂ ਕਬੀਰ ਜੀ ਮੰਦਰ ਭਾਰਗੋ ਕੈਂਪ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰੂਟ ਤੋਂ ਇਲਾਵਾ ਵਿਸ਼ੇਸ਼ ਥਾਵਾਂ ਦੀ ਸਫਾਈ, ਸੁੰਦਰੀਕਰਨ ਅਤੇ ਸਜਾਵਟ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ।

                ਅਮਿਤ ਸਰੀਨ ਨੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਲਟਕਦੀਆਂ ਤਾਰਾਂ ਨੂੰ ਤੁਰੰਤ ਹਟਾਇਆ ਜਾਵੇ। ਇਸ ਮੌਕੇ ਸਿਹਤ ਵਿਭਾਗ ਨੂੰ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਵੀ ਕਿਹਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤਿਗੁਰੂ ਕਬੀਰ ਜੀ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਨੂੰ ਲੈ ਕੇ ਸਾਰੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।

                ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡੀ.ਸੀ.ਪੀ. ਅਦਿੱਤਿਆ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਰਾਜਨ ਅੰਗੂਰਾਲ ਅਤੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

ਕੈਪਸ਼ਨ

ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਤਿਗੁਰੂ ਕਬੀਰ ਜੀ ਦੇ ਪ੍ਰਕਾਸ਼ ਉਤਸਵ ਸਬੰਧੀ 13 ਜੂਨ ਨੂੰ ਸਜਾਈ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की