ਚੌਧਰੀ ਅਸ਼ਵਨੀ ਨੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਕੀਤਾ ਧੰਨਵਾਦ

ਲੁਧਿਆਣਾ  ( ਰਛਪਾਲ ਸਹੋਤਾ) ਚੌਧਰੀ ਅਸ਼ਵਨੀ ਕੁਮਾਰ ਨੇ ਆਮ ਆਦਮੀ ਪਾਰਟੀ ਵਲੋਂ ਉਨ੍ਹਾਂ ਨੂੰ ਮੀਤ ਪ੍ਰਧਾਨ ਬਣਾਏ ਜਾਣ ਦਾ ਲੁਧਿਆਣਾ ਉਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਅੱਜ ਆਪਣੇ ਸਾਥੀਆਂ ਸਮੇਤ ਚੌਧਰੀ ਅਸ਼ਵਨੀ ਕੁਮਾਰ ਨੇ ਆਪ ਵਿਧਾਇਕ ਦੇ ਸਲੇਮ ਟਾਬਰੀ ਦਫ਼ਤਰ ਵਿਖੇ ਉਚੇਚੇ ਤੌਰ ਤੇ ਪੁੱਜ ਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਤੇ ਸਿਰੋਪਾਓ ਭੇਂਟ ਕਰ ਕੇ ਬੱਗਾ ਸਾਹਿਬ ਦਾ ਸਨਮਾਨ ਕਰਦਿਆਂ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਵਲੋਂ ਦਿੱਤੀ ਹਰ ਜੁੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕ ਸੇਵਾ ਦੇ ਨਾਲ ਨਾਲ ਪਾਰਟੀ ਦੀ ਬਿਹਤਰੀ ਲਈ ਸਦਾ ਤਤਪਰ ਰਹਿਣਗੇ । ਇਸ ਮੌਕੇ ਸ੍ਰਵ ਸ੍ਰੀ ਅਮਨ ਬੱਗਾ, ਜਗਬੀਰ ਸਿੰਘ ਚੀਮਾ, ਗੁਰਦੀਪ ਸਿੰਘ, ਡਾ. ਰੂੜ ਸਿੰਘ ਸੰਧੂ, ਵਰਿੰਦਰ ਗਾਗਟ, ਅੰਤਰ ਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਰਾਜੂ ਵਿੱਜ, ਅਸ਼ੋਕ ਭੱਟੀ, ਪ੍ਰਿਤਪਾਲ ਸਿੰਘ, ਹੇਮੰਤ ਵਰਮਾ, ਵਿਪਿਨ ਕੁਮਾਰ, ਅਸ਼ੋਕ ਅਰੋੜਾ, ਇੰਦਰਜੀਤ ਸਿੰਘ ਅਤੇ ਤਰਨਵੀਰ ਸਮੇਤ ਹੋਰ ਵੀ ਪਾਰਟੀ ਵਰਕਰ ਹਾਜ਼ਰ ਸਨ

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की