ਕੇਜਰੀਵਾਲ ਤੇ ਮਾਨ ਦੇ ਆਉਣ ਤੋਂ ਪਹਿਲਾਂ ਜਲੰਧਰ ‘ਚ ਕੰਧਾਂ ‘ਤੇ ਲਿਖਿਆ ‘ਖ਼ਾਲਿਸਤਾਨ ਜ਼ਿੰਦਾਬਾਦ’

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ  ਦੇ ਜਲੰਧਰ ਆਉਣ ਕਾਰਨ ਸੁਰੱਖਿਆ ਦੇ ਸਖ਼ਤ ਇੰਤਜ਼ਾਮਾਤ ਕਰਨ ਦੇ ਦਾਅਵੇ ਉਸ ਵੇਲੇ ਫੁਸ ਨਜ਼ਰ ਆਏ ਜਦੋਂ ਟਾਂਡਾ ਰੋਡ ‘ਤੇ ਇਕ ਧਾਰਮਿਕ ਸਥਾਨ ਲਾਗੇ ਕੰਧਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਦੇਖੇ ਗਏ ਤਾਂ ਜੋ ਲੋਕਾਂ ‘ਚ ਡਰ ਦਾ ਮਾਹੌਲ ਪੈਦਾ ਹੋ ਜਾਵੇ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਆਲੇ-ਦੁਆਲੇ ਲਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੇ ਹਨ ਤੇ ਜਲਦ ਹੀ ਇਹ ਪਤਾ ਲਗਾ ਲਿਆ ਜਾਵੇਗਾ ਕਿ ਇਨ੍ਹਾਂ ਨਾਅਰਿਆਂ ਨੂੰ ਕਿੰਨੇ ਲਿਖਿਆ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की