ਕੇਂਦਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ : ਸੰਤੋਖ ਸਿੰਘ ਚੌਧਰੀ

ਲੋਕ ਸਭਾ ਮੈਂਬਰ ਨੇ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਜਲੰਧਰ, (Jatinder Rawat)-  ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਅੱਜ ਜ਼ਿਲ੍ਹੇ ਵਿੱਚ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰੀ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ।

               ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਰਗਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੰਸਦ ਮੈਂਬਰ ਨੇ ਕੇਂਦਰੀ ਪ੍ਰਾਯੋਜਿਤ ਪ੍ਰੋਗਰਾਮਾਂ ਦੀ ਸਾਲ 2022-23 ਦੀ ਪਹਿਲੀ ਤਿਮਾਹੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਜਗਦੀਸ਼ ਰਾਜ ਰਾਜਾ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ। ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਮੁੱਚੇ ਕਾਰਜਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਦੇ ਹੋਏ ਇਨ੍ਹਾਂ ਵਿੱਚ ਤੇਜ਼ੀ ਲਿਆਉਂਦਿਆਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।

               ਸੰਤੋਖ ਸਿੰਘ ਚੌਧਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਸਕੀਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ ਤਾਂ ਜੋ ਹੇਠਲੇ ਪੱਧਰ ਤੱਕ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਮਿਲ ਸਕੇ। ਖਾਸ ਕਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਲਈ ਕਰਜ਼ੇ, ਸਿਖਲਾਈ ਪ੍ਰਦਾਨ ਕਰਨ ਸਬੰਧੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਸਾਰੇ ਵਿਭਾਗਾਂ ਖ਼ਾਸਕਰ ਨਗਰ ਨਿਗਮ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਿਹਤ, ਖੁਰਾਕ ਸਪਲਾਈ, ਪੇਂਡੂ ਵਿਕਾਸ ਆਦਿ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦੇ ਵਿਭਾਗਾਂ ਅਧੀਨ ਆਉਂਦੀਆਂ ਕੇਂਦਰੀ ਸਕੀਮਾਂ ਦਾ ਲੋੜਵੰਦ ਅਤੇ ਯੋਗ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਅਤੇ ਸਮਾਂਬੱਧ ਤਰੀਕੇ ਨਾਲ ਕਰਨ ਲਈ ਵੀ ਪ੍ਰੇਰਿਆ।

               ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦੀ ਪ੍ਰਗਤੀ ਬਾਰੇ ਪਾਵਰ ਪੁਆਇੰਟ ਪ੍ਰੈਜ਼ੈਨਟੇਸ਼ਨ ਰਾਹੀਂ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਯਕੀਨ ਦਿਵਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਾਰੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਸਰਗਰਮੀ ਲਿਆਂਦੀ ਜਾਵੇਗੀ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹੇ।

               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਏ.ਸੀ.ਏ. ਪੁੱਡਾ ਰਜਤ ਓਬਰਾਏ,  ਸਿਵਲ ਸਰਜਨ ਡਾ. ਰਮਨ ਸ਼ਰਮਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की