ਮੱਖਣ ਭੈਣੀਵਾਲਾ ਦੇ ਗੀਤ “ਓਹ ਤੇਰੇ ਕੀ ਲੱਗਦੇ” ਦਾ ਪੋਸਟਰ ਲੋਕ ਅਰਪਿਤ ਕੀਤਾ

ਰਈਆ (ਕਮਲਜੀਤ ਸੋਨੂੰ)—ਅੱਜ ਇੱਥੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਇਕ ਸਾਹਿਤਕ ਸਮਾਗਮ ਮਰਹੂਮ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਲਾਇਬਰੇਰੀ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਗਿਆ, ਜਿਸਦੇ ਪ੍ਰਧਾਨਗੀ ਮੰਡਲ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰਨੀ ਮੈਂਬਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸਭਾ ਦੇ ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਸੁਖਦੇਵ ਸਿੰਘ ਭੁੱਲਰ ਸੀ: ਮੈਨੇਜਰ ਪੰਜਾਬ ਸਕੂਲ ਸਿਖਿਆ ਬੋਰਡ, ਮੱਖਣ ਸਿੰਘ ਭੈਣੀਵਾਲਾ ਸਾਬਕਾ ਬੀ.ਈ.ਈ.ਓ. ਆਦਿ ਸ਼ੁਸ਼ੋਭਿਤ ਹੋਏ । । ਇਸ ਮੌਕੇ ਗਾਇਕ ਮੱਖਣ ਸਿੰਘ ਭੈਣੀਵਾਲਾ ਦੇ ਲਿਖੇ ਅਤੇ ਗਾਏ ਨਵੇਂ ਗੀਤ, ਬਾਵਾ ਰਿਕਾਰਡਜ ਅਤੇ ਲਾਡੀ ਨਿੱਝਰ ਦੀ ਪੇਸ਼ਕਸ਼ “ਓਹ ਤੇਰੇ ਕੀ ਲੱਗਦੇ” ਨੂੰ ਪ੍ਰਧਾਨਗੀ ਮੰਡਲ ਵੱਲੋਂ ਲੋਕ ਅਰਪਿਤ ਕੀਤਾ ਗਿਆ । ਇਸ ਮੌਕੇ ਹੋਏ ਕਵੀ ਦਰਬਾਰ ਵਿੱਚ ਸੁਖਵੰਤ ਕੌਰ ਵੱਸੀ, ਸੁਖਵਿੰਦਰ ਕੌਰ ਟੌਂਗ, ਸਰਬਜੀਤ ਸਿੰਘ ਪੱਡਾ, ਗੁਰਮੇਜ ਸਿੰਘ ਸਹੋਤਾ, ਸਕੱਤਰ ਸਿੰਘ ਪੁਰੇਵਾਲ, ਬਲਵਿੰਦਰ ਸਿੰਘ ਅਠੌਲਾ, ਅਮਰਜੀਤ ਸਿੰਘ ਘੁੱਕ, ਯੁਵਰਾਜ ਸਿੰਘ ਭੈਣੀਵਾਲਾ, ਅਮਨਪ੍ਰੀਤ ਸਿੰਘ ਆਦਿ ਨੇ ਕਾਵਿ ਰਚਾਨਵਾਂ ਪੇਸ਼ ਕੀਤੀਆਂ । ਮੰਚ ਸੰਚਾਲਨ ਦੇ ਫਰਜ਼ ਸਭਾ ਦੇ ਜਨਰਲ ਸਕੱਤਰ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਨਿਭਾਏ ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...