ਕੈਲੀਫੋਰਨੀਆ ਸੂਬੇ ਦੇ ਸਿਟੀ ਸੈਕਰਾਮੈਂਟੋ ਦੇ ਨਵੇਂ ਚੁਣੇ ਗਏ ਡਿਸਟ੍ਰਿਕ ਅਟਾਰਨੀ ਤੀਨ ਹੋਅ ਵੱਲੋਂ ਸਿੱਖਾਂ ਦੀ ਤਰੀਫ

ਸੈਕਰਾਮੈਂਟੋ,  (ਰਾਜ ਗੋਗਨਾ )- ਬੀਤੇਂ ਦਿਨ ਅਮਰੀਕਾ ‘ਚ ਵੱਖ-ਵੱਖ ਅਹੁਦਿਆਂ ਲਈ ਪ੍ਰਾਇਮਰੀ ਚੋਣਾਂ ਹੋ ਕੇ ਹਟੀਆਂ ਹਨ। ਇਸੇ ਤਰ੍ਹਾਂ ਕੈਲੀਫੋਰਨੀਆ ਵਿਚ ਵੀ ਸਿੱਖ ਭਾਈਚਾਰੇ ਵੱਲੋਂ ਵੱਖ-ਵੱਖ ਉਮੀਦਵਾਰਾਂ ਦੀ ਹਮਾਇਤ ਕੀਤੀ ਗਈ ਅਤੇ ਇਨ੍ਹਾਂ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਸੈਕਰਾਮੈਂਟੋ ਕਾਊਂਟੀ ਦੇ ਡਿਸਟ੍ਰਿਕ ਅਟਾਰਨੀ ਵਜੋਂ ਚੋਣ ਲੜ ਰਹੇ ਤੀਨ ਹੋਅ ਨੇ ਆਪਣੀ ਜਿੱਤ ਦੀ ਖੁਸ਼ੀ ਵਿਚ ਰੱਖੀ ਗਈ ਪਾਰਟੀ ਦੌਰਾਨ ਸਿੱਖ ਕੌਮ ਬਾਰੇ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮੈਂ ਬੜਾ ਧੰਨਵਾਦੀ ਹਾਂ ਕਿ ਸਿੱਖ ਕੌਮ ਨੇ ਮੇਰੀ ਚੋਣ ਮੁਹਿੰਮ ਦੌਰਾਨ ਵੱਧ-ਚੜ੍ਹ ਕੇ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਮੈਂ ਸਿੱਖ ਕੌਮ ਬਾਰੇ ਬੜੀ ਚੰਗੀ ਤਰ੍ਹਾਂ ਜਾਣਦਾ ਹਾਂ, ਇਹ ਇਕ ਮਿਹਨਤਕਸ਼ ਕੌਮ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਅਰਥਚਾਰੇ ‘ਚ ਸਿੱਖਾਂ ਦਾ ਬੜਾ ਚੰਗਾ ਯੋਗਦਾਨ ਹੈ। ਜ਼ਿਕਰਯੋਗ ਹੈ ਕਿ ਤੀਨ ਹੋਅ ਦੀ ਕੰਪੇਨ ਲਈ ਸਿੱਖ ਭਾਈਚਾਰੇ ਵੱਲੋਂ ਸੈਕਰਾਮੈਂਟੋ ਵਿਚ ਵੱਖ-ਵੱਖ ਥਾਂਵਾਂ ‘ਤੇ ਵੱਧ-ਚੜ੍ਹ ਕੇ ਫੰਡ ਰੇਜ਼ ਕੀਤਾ ਗਿਆ ਸੀ।
ਐਲਕ ਗਰੋਵ ਸਿਟੀ ਦੇ ਕਮਿਸ਼ਨਰ ਸ: ਗੁਰਜਤਿੰਦਰ ਸਿੰਘ ਰੰਧਾਵਾ ਨੇ  ਸੰਬੋਧਨ ਕਰਦਿਆਂ ਕਿਹਾ ਕਿ, ਤੀਨ ਹੋਅ ਦੇ ਡਿਸਟ੍ਰਿਕ ਅਟਾਰਨੀ ਜਿੱਤਣ ਨਾਲ ਇਥੇ ਸਿੱਖਾਂ ਨੂੰ ਆਉਂਦੀਆਂ ਮੁਸ਼ਕਿਲਾਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਚਾਹੇ ਸਟੋਰਾਂ ਵਾਲੇ ਹੋਣ, ਚਾਹੇ ਟਰੱਕ ਅਪਰੇਟਰ ਹੋਣ, ਚਾਹੇ ਹੋਟਲ ਜਾਂ ਹੋਰ ਵਪਾਰੀ ਹੋਣ, ਸਾਰਿਆਂ ਨੂੰ ਡਿਸਟ੍ਰਿਕ ਅਟਾਰਨੀ ਦੀ ਮਦਦ ਲੈਣੀ ਪੈਂਦੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਐਲਕ ਗਰੋਵ ਸਿਟੀ ਦੀ ਮੇਅਰ ਬੌਬੀ ਸਿੰਘ ਐਲਨ, ਜਸਮੇਲ ਸਿੰਘ ਚਿੱਟੀ, ਭੁਪਿੰਦਰ ਸਿੰਘ ਸੰਘੇੜਾ, ਜੋਅ ਜੌਹਲ, ਤੇਜਾ ਸਿੰਘ ਵਿਰਕ ਅਤੇ ਸ:ਹੁੰਦਲ ਵੀ ਹਾਜ਼ਰ ਸਨ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...