ਡੇਰਾ ਮੁਖੀ ਰਾਮ ਰਹੀਮ ਪੈਰੋਲ ਤੇ ਜੇਲ ਵਿੱਚੋ ਆਇਆ ਬਾਹਰ

ਰੋਹਤਕ-  ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਗਈ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਵਿਭਾਗ ਵਲੋਂ ਪੈਰੋਲ ਦਿੱਤੀ ਗਈ ਹੈ। ਸ਼ੁੱਕਰਵਾਰ ਸਵੇਰੇ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਇਆ ਗਿਆ। ਭਾਰੀ ਸੁਰੱਖਿਆ ਦੇ ਵਿਚ ਰਾਮ ਰਹੀਮ ਨੂੰ ਜੇਲ੍ਹ ਤੋਂ ਕੱਢਿਆ ਗਿਆ ਹੈ। ਦੱਸਿਆ ਜਾ ਰਿਹਾ ਕਿ ਉਹ ਪੈਰੋਲ ਸਮੇਂ ਦੌਰਾਨ ਯੂਪੀ ਦੇ ਬਾਗਪਤ ਆਸ਼ਰਮ ਵਿਚ ਰਹੇਗਾ। ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਫਰਵਰੀ ਵਿਚ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਦਿੱਤੀ ਗਈ ਸੀ। ਇਸ ਦੌਰਾਨ ਸਰਕਾਰ ਨੇ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਉਸ ਨੂੰ ਜ਼ੈਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਸੀ । ਫਰਲੋ ਦੌਰਾਨ ਰਾਮ ਰਹੀਮ ਜ਼ਿਆਦਾਤਰ ਸਮੇਂ ਅਪਣੇ ਗੁਰੂਗਰਾਮ ਸਥਿਤ ਆਸ਼ਰਮ ਵਿਚ ਹੀ ਰਿਹਾ ਸੀ।

Loading

Scroll to Top
Latest news
ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं... ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ