ਸਿੱਖਸ ਆਫ ਅਮੈਰਿਕਾ ਦੇ ਵਫ਼ਦ ਨੇ ਪਾਕਿਸਤਾਨ ਦੇ ਹੋਮ ਮਨਿਸਟਰ ਤੇ ਫੈਡਰਲ ਪਲੈਨਿੰਗ ਮਨਿਸਟਰ ਨਾਲ ਕੀਤੀ ਮੁਲਾਕਾਤ

ਵਾਸ਼ਿੰਗਟਨ/ ਇਸਲਾਮਾਬਾਦ,  (ਰਾਜ ਗੋਗਨਾ )— ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ਚ ਸਿੱਖਸ ਆਫ ਅਮੈਰੀਕਾ ਦਾ ਇਕ ਵਫ਼ਦ ਇਨ੍ਹੀਂ ਦਿਨੀਂ ਪਾਕਿਸਤਾਨ ਦੇ ਦੌਰੇ ਤੇ ਹੈ।ਇਸ ਦੌਰਾਨ ਇਸ ਵਫ਼ਦ ਵੱਲੋਂ ਪਾਕਿਸਤਾਨ ਦੇ ਗ੍ਰਹਿ ਮੰਤਰੀ ਜਨਾਬ ਰਾਣਾ ਸਨਾਉੱਲਾ ਅਤੇ ਫੈਡਰਲ ਮਨਿਸਟਰ ਅਹਿਸਾਨ ਇਕਬਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਵਫ਼ਦ ਵਿੱਚ ਜਸਦੀਪ ਸਿੰਘ ਜੱਸੀ ਦੇ ਨਾਲ ਸਾਜਿਦ ਤਰਾਰ, ਹਰੀ ਰਾਜ ਸਿੰਘ, ਰਤਨ ਸਿੰਘ, ਮੋਨਾ ਸਿੰਘ, ਸੋਨੀਆ ਸਿੰਘ ਅਤੇ ਹਰਮੀਤ ਕੌਰ ਵੀ ਸਨ। ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਦੱਸਿਆ ਕਿ ਇਸ ਦੌਰਾਨ ਬਹੁਤ ਹੀ ਅਹਿਮ ਮੁੱਦਿਆਂ ਤੇ ਗੱਲਬਾਤ ਹੋਈ ਉਨ੍ਹਾਂ ਦੱਸਿਆ ਕਿ ਮਨਿਸਟਰ ਸਾਹਿਬ ਨਾਲ ਸਿੱਖ ਸ਼ਰਧਾਲੂਆਂ ਲਈ ਆਨ ਅਰਾਈਵਲ ਵੀਜ਼ਾ ਵਰਗੇ ਵਿਸ਼ਿਆਂ ਤੇ ਬਹੁਤ ਹੀ ਖੁੱਲ੍ਹ ਕੇ ਵਿਚਾਰਾਂ ਹੋਈਆਂ। ਸ੍ਰ ਜੱਸੀ ਨੇ ਦੱਸਿਆ ਕਿ ਇਸ ਮੌਕੇ ਨਨਕਾਣਾ ਸਾਹਿਬ ਵਾਲ ਸਿਟੀ ਬਣਾਉਣ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆਂ । ਜਿਸ ਵਿੱਚ ਪ੍ਰਸਤਾਵ ਰੱਖਿਆ ਗਿਆ ਕਿ ਇਸ ਸਿਟੀ ਵਿਚ ਰਹਿਣ ਲਈ ਸਿੱਖਾਂ ਨੂੰ ਰੈਜ਼ੀਡੈਂਸੀ ਕਾਰਡ ਦਿੱਤਾ ਜਾਵੇਗਾ ਤੇ ਉਹ ਇੱਥੇ ਆਪਣੇ ਘਰ ਵੀ ਖ਼ਰੀਦ ਸਕਣਗੇ ਉਨ੍ਹਾਂ ਦੱਸਿਆ ਮਨਿਸਟਰ ਸਾਹਿਬ ਨੇ ਉਨ੍ਹਾਂ ਦੇ ਸੁਝਾਵਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ ਅਤੇ ਪਾਕਿਸਤਾਨ ਸਰਕਾਰ ਤੱਕ ਪਹੁੰਚਾਉਣ ਦਾ ਪੂਰਾ ਵਾਅਦਾ ਕੀਤਾ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...