18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਂਦਾ ਵਿਖੇ ਲੱਗੇਗਾ ਯੂ:ਡੀ:ਆਈ:ਡੀ ਕੈਂਪ

ਰਈਆ (ਕਮਲਜੀਤ ਸੋਨੂੰ) —18 ਜੂਨ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀਸੈਂਦਾ ਵਿਖੇ ਦਿਵਆਂਗ ਵਿਅਕਤੀਆਂ ਦੀ ਭਲਾਈ ਲਈ ਯੂ:ਡੀ:ਆਈ:ਡੀ ਕੈਂਪ ਲਗਾਇਆ ਜਾ ਰਿਹਾ ਹੈ ਅਤੇ ਇਸ ਕੈਂਪ ਦੌਰਾਨ ਚੱਲਣ-ਫਿਰਨ ਤੋਂ ਅਸਮਰਥ ਵਿਅਕਤੀਆਂ ਅਤੇ ਸਕੂਲੀ ਬੱਚਿਆਂ ਦੇ ਯੂ:ਡੀ:ਆਈ:ਡੀ ਕਾਰਡ ਮੌਕੇ ਤੇ ਹੀ ਬਣਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਦਿਵਆਂਗ ਵਿਅਕਤੀਆਂ ਨੂੰ ਆਪਣੇ ਕਾਰਡ ਬਣਾਉਣ ਵਿੱਚ ਵੱਖ ਵੱਖ ਦਫਤਰਾਂ ਦੇ ਚੱਕਰ ਮਾਰਨੇ ਪੈਂਦੇ ਸੀ ਦੇ ਮੱਦੇ ਨਜ਼ਰ ਦਿਵਆਂਗ ਵਿਅਕਤੀਆਂ ਦੀ ਸਹਾਇਤਾ ਲਈ ਇਹ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜਰ ਹੋਣਗੇ ਅਤੇ ਮੌਕੇ ਤੇ ਹੀ ਦਿਵਆਂਗ ਵਿਅਕਤੀਆਂ ਨੂੰ ਯੂ:ਡੀ:ਆਈ:ਡੀ ਸਰਟੀਫਿਕੇਟ ਜਾਰੀ ਕਰਨਗੇ। ਸ੍ਰੀ ਸੂਦਨ ਨੇ ਐਨ:ਜੀ:ਓਜ਼ ਨੂੰ ਅਪੀਲ ਕੀਤੀ ਕਿ ਉਹ ਦਿਵਆਂਗ ਵਿਅਕਤੀਆਂ ਨਾਲ ਤਾਲਮੇਲ ਕਰਕੇ ਇਹ ਸਹੂਲਤ ਪ੍ਰਦਾਨ ਕਰਵਾਈ ਜਾ ਸਕੇ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...