ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਲੋਕ ਸੰਪਰਕ ਵਿਭਾਗ ਵੱਲੋ ਪੀਲੇ ਕਾਰਡ ਬਣਾਉਣ ਵਿੱਚ ਕੀਤੀ ਜਾ ਰਹੀ ਵਿਤਕਰੇਬਾਜ਼ੀ ਦਾ ਲਿਆ ਗੰਭੀਰ ਨੋਟਿਸ

ਅੰਮ੍ਰਿਤਸਰ  (Jatinder Rawat) ਪੰਜਾਬ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਦੀਆਂ ਮੰਗਾਂ ਸਬੰਧੀ ਅਪਨਾਈ ਗਈ ਬੇਗਾਨਗੀ ਵਾਲੀ ਨੀਤੀ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਰੋਸ ਪ੍ਰਗਟ ਕਰਦਿਆ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫਤੇ ਦੇ ਅੰਦਰ ਅੰਦਰ ਪੱਤਰਕਾਰਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਐਸੋਸੀਏਸ਼ਨ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਰੋਸ ਮੁਜ਼ਾਹਰੇ ਕਰਨ ਦੇ ਨਾਲ ਨਾਲ ਮੰਤਰੀਆਂ ਦੇ ਘਿਰਾਉ ਵੀ ਕੀਤੇ ਜਾਣਗੇ।
ਜਾਰੀ ਇੱਕ ਬਿਆਨ ਰਾਹੀ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ ਜਸਬੀਰ ਸਿੰਘ ਪੱਟੀ ਨੇ ਕਿਹਾ ਕਿ ਐਸੋਸੀਏਸ਼ਨ ਦੇ ਜਲੰਧਰ ਯੁਨਿਟ ਤੋਂ ਜਾਣਕਾਰੀ ਮਿਲੀ ਹੈ ਕਿ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵੱਲੋਂ ਵੈੱਬ ਪੋਟਲਾ / ਵੈੱਬ ਚੈਨਲਾਂ ਦੇ ਸਮੂਹ ਪੱਤਰਕਾਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦਿਆਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਐਸ ਐਸ ਪੀ ਆਦਿ ਦੀਆ ਪ੍ਰੈਸ ਕਾਨਫਰੰਸਾਂ `ਚ ਸ਼ਾਮਲ ਹੋਣ ਤੋਂ ਰੋਕਣ ਲਈ ਡੀ ਪੀ ਆਰ ਓ ਜਲੰਧਰ ਵਲੋਂ ਆਪਣੇ ਗਰੁੱਪ ਚ ਮੈਸਜ ਪਾਇਆ ਜਾਂਦਾ ਹੈ ਕਿ ਇਸ ਪ੍ਰੈਸ ਕਾਨਫਰੰਸ ਵਿਚ ਸਿਰਫ ਪੀਲੇ ਕਾਰਡ ਅਤੇ ਐਕਰੀਡੇਸ਼ਨ ਕਾਰਡ ਧਾਰਕ ਹੀ ਸ਼ਾਮਲ ਹੋਣ ਜੋ ਪ੍ਰੈਸ ਦੀ ਅਜ਼ਾਦੀ ‘ਤੇ ਹਮਲਾ ਹੈ।ਆਪਣਾ ਬਿਆਨ ਜਾਰੀ ਰੱਖਦਿਆ ਸ੍ਰ. ਪੱਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਜਿਨ੍ਹਾਂ ਪੱਤਰਕਾਰਾਂ ਨੇ ਆਰ ਐਨ ਆਈ ਤੋਂ ਆਪਣੇ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਾਰਾਂ ਜਾਂ ਮੈਗਜ਼ੀਨ ਰਜਿਸਟਰ ਕਰਵਾਏ ਹਨ ਉਨ੍ਹਾਂ ਨੇ ਪੀਲੇ ਕਾਰਡ ਵੀ ਪਹਿਲ ਦੇ ਅਧਾਰ ਤੇ ਬਣਾਏ ਜਾਣ। ਜੇਕਰ ਭਾਰਤ ਸਰਕਾਰ ਦਾ ਆਰ ਐਨ ਆਈ ਵਿਭਾਗ ਉਨ੍ਹਾਂ ਨੂੰ ਅਖਬਾਰ ਜਾਂ ਮੈਗਜ਼ੀਨ ਛਾਪਣ ਲਈ ਰਜਿਸਟਰ ਕਰ ਰਿਹਾ ਹੈ ਤਾ ਪੰਜਾਬ ਸਰਕਾਰ ਇਸ ਮਾਨਤਾ ਨੂੰ ਚੁਨੌਤੀ ਨਹੀ ਦੇ ਸਕਦੀ।ਉਹਨਾਂ ਕਿਹਾ ਕਿ ਜੇਕਰ ਜਲੰਧਰ ਦੇ ਜਿਲ੍ਹਾ ਲੋਕ ਸੰਪਰਕ ਅਫਸਰ ਵੱਲੋਂ ਵੈੱਬ ਪੋਟਲਾ / ਵੈੱਬ ਚੈਨਲਾਂ ਦੇ ਸਮੂਹ ਪੱਤਰਕਾਰਾਂ ਨਾਲ ਧੱਕੇਸ਼ਾਹੀ ਕਰਦਿਆਂ ਕੀਤਾ ਜਾ ਰਿਹਾ ਮਤਰੇਈ ਮਾਂ ਵਾਲਾ ਸਲੂਕ ਹਫਤੇ ਦੇ ਅੰਦਰ ਅੰਦਰ ਬੰਦ ਨਾ ਕੀਤਾ ਗਿਆ ਤਾਂ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋ 27 ਜੂਨ ਨੂੰ ਡਿਪਟੀ ਕਮਿਸ਼ਨਰ ਦਫਤਰ ਜਲੰਧਰ ਦੇ ਅੱਗੇ ਭਾਰੀ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਡੀ ਪੀ ਆਰ ਓ ਜਲੰਧਰ ਦੇ ਪੁਤਲੇ ਸਾੜੇ ਜਾਣਗੇ।ਸ੍ਰ ਪੱਟੀ ਨੇ ਕਿਹਾ ਕਿ ਇਸ ਮੌਕੇ ਮੁੱਖ ਮੰਤਰੀ ਦੇ ਨਾਮ ਤੇ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗ ਪੱਤਰ ਦੇ ਕੇ ਹਫਤਾਵਰੀ, ਪੰਦਰਵਾੜਾ, ਮਹੀਨਾਵਾਰ ਅਖਬਾਰਾਂ ਅਤੇ ਵੈੱਬ ਪੋਟਲਾ / ਵੈੱਬ ਚੈਨਲਾਂ ਦੇ ਪੱਤਰਕਾਰਾਂ ਦੇ ਪੀਲੇ ਕਾਰਡ ਬਣਾਉਣ ਅਤੇ ਪੱਤਰਕਾਰ ਭਾਈਚਾਰੇ ਨਾਲ ਵਿਤਕਰਾ ਕਰਨ ਵਾਲੇ ਜਿਲ੍ਹਾ ਲੋਕ ਸੰਪਰਕ ਅਫਸਰ ਜਲੰਧਰ ਨੂੰ ਤੁਰੰਤ ਮੁਅੱਤਲ ਕਰਕੇ ਵਿਭਾਗੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ।ਉਹਨਾਂ ਕਿਹਾ ਨੇ ਕਿਹਾ ਕਿ ਜਦੋਂ ਦੀ ਮਾਨ ਸਰਕਾਰ ਨੇ ਕੁਰਸੀ ਸੰਭਾਲੀ ਹੈ ਉਸ ਵੇਲੇ ਤੋਂ ਹੀ ਜਿਥੇ ਪੰਜਾਬ ਦਾ ਮਾਹੌਲ ਇੱਕ ਵਾਰੀ ਫਿਰ ਅੱਤਵਾਦ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਉਥੇ ਪੱਤਰਕਾਰਾਂ ਤੇ ਹਮਲੇ ਤੇਜ ਹੋਏ ਹਨ ਜੋ ਚਿੰਤਾ ਦਾ ਵਿਸ਼ਾ ਹਨ ਪਰ ਸਰਕਾਰ ਵੱਲੋ ਪੱਤਰਕਾਰ ਭਾਈਚਾਰੇ ਦੀ ਸੁਰੱਖਿਆ ਲਈ ਕੋਈ ਓੁਪਰਾਲਾ ਨਹੀਂ ਕੀਤਾ ਗਿਆ ਜਿਸ ਕਾਰਨ ਪਤਰਕਾਰ ਭਾਈਚਾਰੇ ਚ ਰੋਸ ਪਾਇਆ ਜਾ ਰਿਹਾ ਹੈ

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र