ਜਲੰਧਰ- ਗੁਰਦੁਆਰਾ ਧੰਨ-ਧੰਨ ਸ਼ਹੀਦ ਨਿਹਾਲ ਸਿੰਘ ਜੀ ਤੱਲ੍ਹਣ ਸਾਹਿਬ ਵਿਖੇ 72ਵੇਂ ਸ਼ਹੀਦੀ ਸਾਲਾਨਾ ਜੋੜ ਮੇਲੇ ਦਾ ਆਗਾਜ਼ ਸ਼ਾਨੋ-ਸ਼ੌਕਤ ਨਾਲ ਹੋਇਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾਵਾਸੀਆਂ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 16 ਤੋਂ 18 ਜੂਨ ਤੱਕ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਮਨਾਇਆ ਜਾ ਰਿਹਾ ਹੈ। ਇਸ ਸ਼ਹੀਦੀ ਜੋੜ ਮੇਲੇ ਦੌਰਾਨ ਇਲਾਕੇ ਤੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂ ਗੁਰੂਘਰ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ।
ਗੁਰਦੁਆਰਾ ਤੱਲ੍ਹਣ ਸਾਹਿਬ ਵਿਖੇ ਸ਼ੁਰੂ ਹੋਏ ਇਸ 72ਵੇਂ ਸ਼ਹੀਦੀ ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਰਿਸੀਵਰ ਨਾਇਬ ਤਹਿਸੀਲਦਾਰ ਆਦਮਪੁਰ ਓਂਕਾਰ ਸਿੰਘ ਸੰਘਾ ਨੇ ਦੱਸਿਆ ਕਿ ਜੋੜ ਮੇਲੇ ਦੇ ਪਹਿਲੇ ਦਿਨ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਮਹਾਰਾਜ ਜੀ ਦੇ ਚਰਨਾਂ ‘ਚ ਅਰਦਾਸ ਕਰਨ ਉਪਰੰਤ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ ਜੋੜ ਮੇਲੇ ਦੇ ਆਖਰੀ ਦਿਨ 18 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ। ਉਨਾਂ੍ਹ ਦੱਸਿਆ ਕਿ 17 ਜੂਨ ਨੂੰ ਬਾਅਦ ਦੁਪਹਿਰ 3:30 ਵਜੇ ਤੋਂ ਲੈ ਕੇ 10:30 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ‘ਚ ਬੀਬੀ ਬਲਜੀਤ ਕੌਰ ਜਲੰਧਰ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਤੱਲ੍ਹਣ ਸਾਹਿਬ, ਭਾਈ ਕ੍ਰਿਪਾਲ ਸਿੰਘ ਹਜ਼ੂਰੀ ਕਥਾਵਾਚਕ, ਬੀਬੀ ਜਸਪ੍ਰਰੀਤ ਕੌਰ ਖਾਲਸਾ ਜਲੰਧਰ, ਭਾਈ ਪਰਵਿੰਦਰਪਾਲ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ ਜਾਚਕ ਹਜ਼ੂਰੀ ਰਾਗੀ ਗੁਰਦੁਆਰਾ ਤੱਲ੍ਹਣ ਸਾਹਿਬ, ਭਾਈ ਕਰਨ ਸਿੰਘ ਸਹਾਇਕ ਗੰ੍ਥੀ ਸੋਦਰੁ ਰਹਿਰਾਸ ਸਾਹਿਬ, ਭਾਈ ਮਨਜੀਤ ਸਿੰਘ ਹੈੱਡ ਗੰ੍ਥੀ ਤੱਲ੍ਹਣ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ।