ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਗੁਰਦੁਆਰਾ ਸ਼ਹੀਦਾਂ ਤੱਲ੍ਹਣ ਸਾਹਿਬ ਵਿਖੇ 72ਵੇਂ ਸਾਲਾਨਾ ਜੋੜ ਮੇਲੇ ਦਾ ਆਗਾਜ਼

ਜਲੰਧਰ-  ਗੁਰਦੁਆਰਾ ਧੰਨ-ਧੰਨ ਸ਼ਹੀਦ ਨਿਹਾਲ ਸਿੰਘ ਜੀ ਤੱਲ੍ਹਣ ਸਾਹਿਬ ਵਿਖੇ 72ਵੇਂ ਸ਼ਹੀਦੀ ਸਾਲਾਨਾ ਜੋੜ ਮੇਲੇ ਦਾ ਆਗਾਜ਼ ਸ਼ਾਨੋ-ਸ਼ੌਕਤ ਨਾਲ ਹੋਇਆ। ਜ਼ਿਕਰਯੋਗ ਹੈ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾਵਾਸੀਆਂ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 16 ਤੋਂ 18 ਜੂਨ ਤੱਕ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਮਨਾਇਆ ਜਾ ਰਿਹਾ ਹੈ। ਇਸ ਸ਼ਹੀਦੀ ਜੋੜ ਮੇਲੇ ਦੌਰਾਨ ਇਲਾਕੇ ਤੇ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ‘ਚ ਸ਼ਰਧਾਲੂ ਗੁਰੂਘਰ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ।

ਗੁਰਦੁਆਰਾ ਤੱਲ੍ਹਣ ਸਾਹਿਬ ਵਿਖੇ ਸ਼ੁਰੂ ਹੋਏ ਇਸ 72ਵੇਂ ਸ਼ਹੀਦੀ ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਰਿਸੀਵਰ ਨਾਇਬ ਤਹਿਸੀਲਦਾਰ ਆਦਮਪੁਰ ਓਂਕਾਰ ਸਿੰਘ ਸੰਘਾ ਨੇ ਦੱਸਿਆ ਕਿ ਜੋੜ ਮੇਲੇ ਦੇ ਪਹਿਲੇ ਦਿਨ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਮਹਾਰਾਜ ਜੀ ਦੇ ਚਰਨਾਂ ‘ਚ ਅਰਦਾਸ ਕਰਨ ਉਪਰੰਤ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ ਜੋੜ ਮੇਲੇ ਦੇ ਆਖਰੀ ਦਿਨ 18 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ। ਉਨਾਂ੍ਹ ਦੱਸਿਆ ਕਿ 17 ਜੂਨ ਨੂੰ ਬਾਅਦ ਦੁਪਹਿਰ 3:30 ਵਜੇ ਤੋਂ ਲੈ ਕੇ 10:30 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ‘ਚ ਬੀਬੀ ਬਲਜੀਤ ਕੌਰ ਜਲੰਧਰ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਤੱਲ੍ਹਣ ਸਾਹਿਬ, ਭਾਈ ਕ੍ਰਿਪਾਲ ਸਿੰਘ ਹਜ਼ੂਰੀ ਕਥਾਵਾਚਕ, ਬੀਬੀ ਜਸਪ੍ਰਰੀਤ ਕੌਰ ਖਾਲਸਾ ਜਲੰਧਰ, ਭਾਈ ਪਰਵਿੰਦਰਪਾਲ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ ਜਾਚਕ ਹਜ਼ੂਰੀ ਰਾਗੀ ਗੁਰਦੁਆਰਾ ਤੱਲ੍ਹਣ ਸਾਹਿਬ, ਭਾਈ ਕਰਨ ਸਿੰਘ ਸਹਾਇਕ ਗੰ੍ਥੀ ਸੋਦਰੁ ਰਹਿਰਾਸ ਸਾਹਿਬ, ਭਾਈ ਮਨਜੀਤ ਸਿੰਘ ਹੈੱਡ ਗੰ੍ਥੀ ਤੱਲ੍ਹਣ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕਰਨਗੇ।

Loading

Scroll to Top