ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਜੋੜ ਮੇਲੇ ਦੇ ਦੂਜੇ ਦਿਨ ਲੱਗੀਆਂ ਭਾਰੀ ਰੌਣਕਾਂ

ਜਲੰਧਰ  (Paramjit singh)- ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ, ਪਿੰਡ ਤੱਲ੍ਹਣ ਜਲੰਧਰ ਵਿਖੇ 72ਵਾਂ ਸ਼ਹੀਦੀ ਜੋੜ ਮੇਲਾ ਦੇਸ਼-ਵਿਦੇਸ਼ ਦੀ ਸਮੂਹ ਸੰਗਤ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਅੱਜ ਜੋੜ ਮੇਲੇ ਦੇ ਦੂਸਰੇ ਦਿਨ ਆਮ ਆਦਮੀ ਪਾਰਟੀ ਦੇ ਐੱਮਪੀ ਸੁਸ਼ੀਲ ਕੁਮਾਰ ਰਿੰਕੂ, ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਜਗਰੂਪ ਸਿੰਘ ਸੇਖਵਾਂ ਤੇ ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਗੁਰੂਘਰ ਦੇ ਰਿਸੀਵਰ ਨਾਇਬ ਤਹਿਸੀਲਦਾਰ ਆਦਮਪੁਰ ਓਂਕਾਰ ਸਿੰਘ ਸੰਘਾ, ਗੁਰੂਘਰ ਦੇ ਮੈਨੇਜਰ ਬਲਜੀਤ ਸਿੰਘ ਤੇ ਮੈਨੇਜਰ ਹਰਪ੍ਰਰੀਤ ਸਿੰਘ ਵੀ ਹਾਜ਼ਰ ਸਨ। ਗੁਰੂਘਰ ਵਿਖੇ ਨਤਮਸਤਕ ਹੋਣ ਉਪਰੰਤ ਸੁਸ਼ੀਲ ਰਿੰਕੂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ‘ਚ ਵੀ ਸ਼ਿਰਕਤ ਕੀਤੀ।

ਇਸ ਦੌਰਾਨ ਸੰਬੋਧਨ ਕਰਦਿਆਂ ਐੱਮਪੀ ਜਲੰਧਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਖੇਡਾਂ ਇਨਸਾਨ ਨੂੰ ਸਰੀਰਕ ਪੱਖੋਂ ਹੀ ਨਹੀਂ ਬਲਕਿ ਮਾਨਸਿਕ ਪੱਖੋਂ ਵੀ ਮਜ਼ਬੂਤ ਬਣਾਉਂਦੀਆਂ ਹਨ। ਇਸ ਮੌਕੇ ‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕੀ ਅਜੋਕੇ ਸਮੇਂ ‘ਚ ਗਲਤਾਨ ਹੁੰਦੀ ਜਾ ਰਹੀ ਪੰਜਾਬ ਦੀ ਜਵਾਨੀ ਨੂੰ ਜੇਕਰ ਬਚਾਉਣਾ ਹੈ ਤਾਂ ਨੌਜਵਾਨਾਂ ਨੂੰ ਖੇਡਾਂ ਵੱਲ ਤੋਰਨਾ ਹੋਵੇਗਾ ਤੇ ਜਿਸ ਤਰ੍ਹਾਂ ਨਾਲ ਅੱਜ ਤੱਲ੍ਹਣ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੇ ਸਬੰਧ ‘ਚ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਇਸ ਤਰ੍ਹਾਂ ਸੂਬੇ ਦੇ ਹਰ ਪਿੰਡ ਤੇ ਹਰ ਕਸਬੇ ‘ਚ ਖੇਡ ਮੇਲੇ ਕਰਵਾਉਣੇ ਜ਼ਰੂਰੀ ਹਨ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜਲਦੀ ਨਵੀਂ ਖੇਡ ਪਾਲਸੀ ਵੀ ਲਿਆ ਰਹੀ ਹੈ। ਇਸ ਦੌਰਾਨ ਰਿਸੀਵਰ ਓਂਕਾਰ ਸਿੰਘ ਸੰਘਾ, ਅਮਿਤ ਕੁਮਾਰ ਜੱਸੀ ਤੱਲ੍ਹਣ, ਸੁਖਜਿੰਦਰ ਸਿੰਘ ਸੁੱਖੀ, ਕਾਨੂੰਨਗੋ ਸਰਬਜੀਤ ਸਿੰਘ ਤੇ ਖੇਡ ਪ੍ਰਬੰਧਕਾਂ ਵੱਲੋਂ ਐੱਮਪੀ ਸੁਸ਼ੀਲ ਕੁਮਾਰ ਰਿੰਕੂ ਨੂੰ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਤੱਲ੍ਹਣ ਸਾਹਿਬ ਵਿਖੇ ਚਲ ਰਹੇ 72ਵੇਂ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਦੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤੱਲ੍ਹਣ ਸਾਹਿਬ ਜੀ ਦੇ ਰਿਸੀਵਰ ਨਾਇਬ ਤਹਿਸੀਲਦਾਰ ਆਦਮਪੁਰ ਓਂਕਾਰ ਸਿੰਘ ਸੰਘਾ ਨੇ ਦੱਸਿਆ ਕਿ ਦੁਪਹਿਰ 3:30 ਤੋਂ 10:30 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਗਏ, ਜਿਸ ‘ਚ ਬੀਬੀ ਬਲਜੀਤ ਕੌਰ ਜਲੰਧਰ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਤੱਲ੍ਹਣ ਸਾਹਿਬ, ਭਾਈ ਕ੍ਰਿਪਾਲ ਸਿੰਘ ਹਜ਼ੂਰੀ ਕਥਾਵਾਚਕ, ਬੀਬੀ ਜਸਪ੍ਰਰੀਤ ਕੌਰ ਖਾਲਸਾ ਜਲੰਧਰ, ਭਾਈ ਪਰਵਿੰਦਰਪਾਲ ਸਿੰਘ ਕਥਾਵਾਚਕ, ਭਾਈ ਜਸਵਿੰਦਰ ਸਿੰਘ ਜਾਚਕ ਹਜ਼ੂਰੀ ਰਾਗੀ ਗੁਰਦੁਆਰਾ ਤੱਲ੍ਹਣ ਸਾਹਿਬ, ਭਾਈ ਕਰਨ ਸਿੰਘ ਸਹਾਇਕ ਗੰ੍ਥੀ ਸੋਦਰੁ ਰਹਿਰਾਸ ਸਾਹਿਬ, ਭਾਈ ਮਨਜੀਤ ਸਿੰਘ ਹੈੱਡ ਗੰ੍ਥੀ ਤੱਲ੍ਹਣ ਸਾਹਿਬ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਲੋਸ਼ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਮਹਾਰਾਜ ਦੀ ਪਵਿੱਤਰ ਬਾਣੀ ‘ਚੋਂ ਗੁਰਬਾਣੀ ਕੀਰਤਨ ਕਰ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ। ਰਿਸੀਵਰ ਓਂਕਾਰ ਸਿੰਘ ਸੰਘਾ ਨੇ ਦੱਸਿਆ ਕਿ ਅੱਜ ਜੂਨ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਮਹਾਰਾਜ ਜੀ ਦੀ ਛਤਰ ਛਾਇਆ ਹੇਠ ਰਾਗੀ ਢਾਡੀ ਦਰਬਾਰ ਸਵੇਰੇ 10:30 ਵਜੇ ਤੋਂ ਸ਼ਾਮ 4:30 ਵਜੇ ਤੱਕ ਸਜਾਏ ਜਾਣਗੇ ਜਿਸ ‘ਚ ਭਾਈ ਮਨਵੀਰ ਸਿੰਘ ਪਹੁਵਿੰਡ, ਬੀਬੀ ਜਸਵੀਰ ਕੌਰ ਜੱਸ, ਗਿਆਨੀ ਮਹਿਲ ਸਿੰਘ ਚੰਡੀਗੜ੍ਹ, ਭਾਈ ਬਲਬੀਰ ਸਿੰਘ ਪਾਰਸ ਤੇ ਬਲਬੀਰ ਸਿੰਘ ਪਾਰਸ ਵੱਲੋਂ ਧੰਨ ਸਾਹਿਬ ਸ੍ਰੀ ਗੁਰੂ ਗੰ੍ਥ ਸਾਹਿਬ ਮਹਾਰਾਜ ਜੀ ਦੀ ਪਵਿੱਤਰ ਬਾਣੀ ‘ਚੋਂ ਕਥਾ, ਕੀਰਤਨ ਕਰਦੇ ਹੋਏ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ। ਸਮਾਗਮ ਦੌਰਾਨ ਮੰਚ ਦਾ ਸੰਚਾਲਨ ਹਰਵਿੰਦਰ ਸਿੰਘ ਵੀਰ ਤੇ ਤੀਰਥ ਸਿੰਘ ਿਢੱਲੋਂ ਵੱਲੋਂ ਕੀਤਾ ਜਾਵੇਗਾ।

Loading

Scroll to Top