ਜਲੰਧਰ (ਪਰਮਜੀਤ ਸਿੰਘ )- ਗੁਰਦੁਆਰਾ ਸ਼ਹੀਦਾਂ ਧੰਨ-ਧੰਨ ਬਾਬਾ ਨਿਹਾਲ ਸਿੰਘ ਜੀ ਵਿਖੇ ਐੱਨਆਰਆਈ ਵੀਰਾਂ ਭੈਣਾਂ, ਇਲਾਕਾ ਵਾਸੀਆਂ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ 72ਵਾਂ ਸ਼ਹੀਦੀ ਸਾਲਾਨਾ ਜੋੜ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ ਨਿੱਬੜਿਆ।
ਇਸ ਸਬੰਧੀ ਗੱਲਬਾਤ ਕਰਦਿਆਂ ਗੁਰੂਘਰ ਦੇ ਰਿਸੀਵਰ ਨਾਇਬ ਤਹਿਸੀਲਦਾਰ ਆਦਮਪੁਰ ਓਂਕਾਰ ਸਿੰਘ ਸੰਘਾ, ਗੁਰੂ ਘਰ ਦੇ ਮੈਨੇਜਰ ਭਾਈ ਬਲਜੀਤ ਸਿੰਘ, ਭਾਈ ਹਰਪ੍ਰਰੀਤ ਸਿੰਘ ਤੇ ਹੈੱਡ ਗੰ੍ਥੀ ਭਾਈ ਮਨਜੀਤ ਸਿੰਘ ਵੱਲੋਂ ਸ਼ਹੀਦੀ ਜੋੜ ਮੇਲੇ ਦੀ ਸਫ਼ਲਤਾ ‘ਚ ਯੋਗਦਾਨ ਪਾਉਣ ਵਾਲੀਆਂ ਸਮੂਹ ਸੰਗਤਾਂ, ਨੌਜਵਾਨ ਸੇਵਾਦਾਰਾਂ ਤੇ ਪੁਲਿਸ ਪ੍ਰਸ਼ਾਸਨ ਦਾ ਤਿੰਨ ਦਿਨ ਤੱਕ ਲਗਾਤਾਰ ਸੇਵਾਵਾਂ ਨਿਭਾਉਣ ਲਈ ਧੰਨਵਾਦ ਕੀਤਾ ਗਿਆ।
ਰਿਸੀਵਰ ਓਂਕਾਰ ਸਿੰਘ ਸੰਘਾ ਨੇ ਕਿਹਾ ਕਿ ਸਮਾਗਮ ਦੀ ਸਫ਼ਲਤਾ ਤੇ ਸੁਚੱਜੇ ਪ੍ਰਬੰਧਨ ਲਈ ਸਮੂਹ ਸੇਵਾਦਾਰਾਂ ਨੇ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਲਈ ਵੱਖ-ਵੱਖ ਥਾਈਂ ਬਣਾਈ ਪਾਰਕਿੰਗ ਸੁਵਿਧਾ ‘ਚ, ਲੰਗਰ ਸੇਵਾ ‘ਚ, ਗੁਰੂ ਘਰ ਆਈਆਂ ਸੰਗਤਾਂ ਲਈ ਵੱਖ-ਵੱਖ ਥਾਈਂ ਭਾਂਤ-ਭਾਂਤ ਦੇ ਲੰਗਰ ਲਾ ਕੇ ਕੀਤੀ ਗਈ ਨਿਸਵਾਰਥ ਸੇਵਾ ਸ਼ਲਾਘਾਯੋਗ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਗੁਰੂ ਘਰ ਦੇ ਮੈਨੇਜਰ ਭਾਈ ਬਲਜੀਤ ਸਿੰਘ ਨੇ ਸ਼ਹੀਦੀ ਜੋੜ ਮੇਲੇ ਦੌਰਾਨ ਫ੍ਰੀ ਮੈਡੀਕਲ ਜਾਂਚ ਕੈਂਪ ਤੇ ਖੂਨਦਾਨ ਕੈਂਪ ‘ਚ ਸੇਵਾਵਾਂ ਨਿਭਾਉਣ ਵਾਲੇ ਸਮੂਹ ਹਸਪਤਾਲ ਸਟਾਫ ਤੇ ਨੌਜਵਾਨ ਸੇਵਾਦਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਧੰਨ-ਧੰਨ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਦੀ ਅਪਾਰ ਕ੍ਰਿਪਾ ਸਦਕਾ ਸਮੂਹ ਸੰਗਤਾਂ ਤੇ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੂੰ ਆਪੋ ਆਪਣੀ ਜਗ੍ਹਾ ਬਾਖੂਬੀ ਸੇਵਾਵਾਂ ਨਿਭਾਈਆਂ।