ਆਰ.ਟੀ.ਏ. ਲੁਧਿਆਣਾ ਵੱਲੋਂ ਬੀਤੀ ਦੇਰ ਰਾਤ ਸਖ਼ਤੀ ਨਾਲ ਵਾਹਨਾਂ ਦੀ ਕੀਤੀ ਗਈ ਚੈਕਿੰਗ

ਨਿਯਮਾਂ ਵਿਰੁੱਧ ਚੱਲਣ ਵਾਲੀਆਂ 6 ਗੱਡੀਆਂ ਕੀਤੀਆਂ ਬੰਦ, 2 ਵਾਹਨਾਂ ਦੇ ਚਾਲਾਨ ਵੀ ਕੀਤੇ

ਲਧਿਆਣਾ  (ਰਛਪਾਲ ਸਹੋਤਾ ) – ਸਕੱਤਰ ਆਰ.ਟੀ.ਏ., ਲੁਧਿਆਣਾ ਵੱਲੋਂ ਬੀਤੀ ਦੇਰ ਰਾਤ ਤੱਕ ਸਖ਼ਤੀ ਨਾਲ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਉਨ੍ਹਾਂ ਵਲੋਂ 2 ਟਿੱਪਰ ਓਵਰਲੋਡ, 01 ਟਰੈਕਟਰ ਟਰਾਲੀ ਦੀ ਕਮਰਸ਼ੀਅਲ ਵਰਤੋਂ, 03 ਕੈਂਟਰ ਓਵਰਹਾਈਟ ਹੋਣ ਕਾਰਨ ਧਾਰਾ 207 ਅਧੀਨ ਬੰਦ ਕੀਤੇ ਗਏ ਅਤੇ ਦੋ ਹੋਰ ਗੱਡੀਆਂ ਦੇ ਚਲਾਨ ਬਾਡੀ ਅਲਟਰੇਸ਼ਨ ਅਤੇ ਓਵਰਲੋਡ ਹੋਣ ਕਰਕੇ ਕੀਤੇ ਗਏ।

ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਸਕੱਤਰ, ਆਰ.ਟੀ.ਏ. ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ‘ਤੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਹੈ।

ਚੈਕਿੰਗ ਦੌਰਾਨ ਉਨ੍ਹਾਂ ਵਲੋਂ ਚੇਤਾਵਨੀ ਦਿੱਤੀ ਗਈ ਕਿ ਸੜ੍ਹਕ ਚਾਲਕਾਂ ਵੱਲੋਂ ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਕਿਹਾ ਗਿਆ ਕਿ ਉਹ ਆਪਣੀ ਗੱਡੀਆਂ ਦੇ ਦਸਤਾਵੇਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਉਨ੍ਹਾਂ ਕਿਹਾ ਕਿ ਬਿਨ੍ਹਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜ੍ਹਕਾਂ ‘ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਮੋਟਰ ਵਹੀਕਲ ਐਕਟ ਤਹਿਤ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की