ਗੁਰਬਾਣੀ ਪ੍ਰਸਾਰਣ ਦਾ ਫ਼ੈਸਲਾ ਪੰਥ ਵਿਚ ਦੁਬਿਧਾ ਦਾ ਕਾਰਨ ਬਣ ਰਿਹਾ ਹੈ – ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰਬਾਣੀ ਪ੍ਰਸਾਰਣ ਮਾਮਲੇ ’ਤੇ ਬੋਲਦਿਆਂ ਕਿਹਾ ਕਿ ਪਿਛਲੇ 2-3 ਦਿਨਾਂ ਤੋਂ ਸਿੱਖ ਪੰਥ ਦੀ ਸਿਰਮੌਰ ਸੰਸਥਾ, ਸਿਰਮੌਰ ਜਥੇਬੰਦੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਫੈਸਲੇ ਸਿੱਖ ਪੰਥ ਵਿਚ ਦੁਬਿਧਾ ਦਾ ਕਾਰਨ ਬਣ ਰਹੇ ਹਨ। ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਮਰਿਯਾਦਾ ਤੇ ਭਾਵਨਾ ਨਾਲ ਜੁੜਿਆ ਹੋਇਆ ਹੈ। ਉਹਨਾਂ ਕਿਹਾ ਕਿ ਜੇਕਰ ਅਸੀਂ ਗੁਰਬਾਣੀ ਪ੍ਰਸਾਰਣ ਖੁੱਲ੍ਹਾ ਕਰ ਦੇਵਾਂਗੇ ਤਾਂ ਉਹ ਗੁਰਬਾਣੀ ਦੀ ਮਰਿਯਾਦਾ ਨੂੰ ਬਹਾਲ ਨਹੀਂ ਕਰ ਸਕਣਗੇ। ਜਥੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿਚ ਦਖ਼ਲ ਅੰਦਾਜ਼ੀ ਕਰਨਾ ਮੰਦਭਾਗਾ ਹੈ।

ਉਹਨਾਂ ਕਿਹਾ ਕਿ ਵਿਧਾਨ ਸਭਾ ’ਚ ਗੁਰਬਾਣੀ ਪ੍ਰਸਾਰਣ ਸਬੰਧੀ ਮਤਾ ਲਿਆਉਂਦਾ ਗਿਆ ਹੈ। ਇਹ ਮਤਾ ਲਿਆਉਣ ਦੀ ਕਾਰਵਾਈ ਕੌਮੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਵੱਲ ਪੰਜਾਬ ਸਰਕਾਰ ਦਾ ਕਦਮ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਚ ਆਪਣੀ ਦਖ਼ਲ ਅੰਦਾਜ਼ੀ ਬੰਦ ਕਰ ਦੇਵੇ। ਇਸ ਮਾਮਲੇ ’ਚ ਐਸ.ਜੀ.ਪੀ.ਸੀ. ਨੂੰ ਵੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਆਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਮਾਮਲੇ ’ਚ ਪਹਿਲਾਂ ਜੋ ਆਦੇਸ਼ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿਤਾ ਗਿਆ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲਦ ਤੋਂ ਜਲਦ ਲਾਗੂ ਕਰਨ ਦਾ ਯਤਨ ਕਰੇ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੋ ਕਾਰਵਾਈ ਕੀਤੀ ਹੈ ਉਸ ਦੀ ਰਿਪੋਰਟ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਤੇ ਦੂਜੀਆਂ ਪਾਰਟੀਆਂ ’ਚ ਜਿਹੜੇ ਸਿੱਖ ਵਿਧਾਇਕ ਹਨ ਉਹਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖ ਹੁੰਦਿਆਂ ਹੋਇਆਂ ਉਹ ਇਸ ਮਤੇ ਬਾਰੇ ਬਿਲਕੁਲ ਕਾਹਲੀ ਨਾ ਕਰਨ।

ਬਹੁਤ ਹੀ ਸੰਜੀਦਗੀ ਨਾਲ ਇਸ ਮਸਲੇ ਬਾਰੇ ਸੋਚਿਆ ਜਾਵੇ ਤਾਂ ਕਿ ਅਸੀਂ ਮਿਲ ਬੈਠ ਕੇ ਢੁਕਵਾਂ ਹੱਲ ਕਰ ਸਕੀਏ ਤਾਂ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਸਿੱਖ ਪੰਥ ਵਿਚ ਕੋਈ ਦੁਬਿਧਾ ਨਾ ਆ ਸਕੇ। ਜਥੇਦਾਰ ਰਘਬੀਰ ਸਿੰਘ ਨੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ’ਤੇ ਮਿਲ ਬੈਠ ਕੇ ਵਿਚਾਰ ਕੀਤੀ ਜਾਵੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की