ਡਿਪਟੀ ਕਮਿਸ਼ਨਰ ਸ਼੍ਰੀ ਦੇਵੀ ਤਾਲਾਬ ਮੰਦਰ ਵਿਖੇ ਹੋਏ ਨਤਮਸਤਕ, ਜਲੰਧਰ ਦੀ ਸ਼ਾਂਤੀ ਤੇ ਤਰੱਕੀ ਲਈ ਕੀਤੀ ਪ੍ਰਾਰਥਨਾ

ਕਿਹਾ ਲੋਕਾਂ ਦੀਆਂ ਮੁਸ਼ਕਲਾਂ ਦੇ ਜਲਦ ਤੋਂ ਜਲਦ ਹੱਲ ਲਈ 24X7 ਉਪਲਬਧ ਰਹਾਂਗਾ

ਜਲੰਧਰ (JATINDER RAWAT)- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਵਿਖੇ ਨਤਮਸਤਕ ਹੁੰਦਿਆਂ ਜ਼ਿਲ੍ਹੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਡਿਪਟੀ ਕਮਿਸ਼ਨਰ ਨੇ ਪਤਨੀ ਡਾ. ਪ੍ਰੀਤ ਕੰਵਲ ਸਮੇਤ ਮੱਥਾ ਟੇਕਦਿਆਂ ਜ਼ਿਲ੍ਹੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਤਨਦੇਹੀ ਨਾਲ ਸੇਵਾ ਕਰਨ ਲਈ ਪ੍ਰਮਾਤਮਾ ਤੋਂ ਬਲ ਬਖਸ਼ਣ ਦੀ ਪ੍ਰਾਰਥਨਾ ਕੀਤੀ। ਉਨ੍ਹਾਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਤੋਂ ਉਪਰ ਉੱਠ ਕੇ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਲਈ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ। ਸ਼੍ਰੀ ਸਾਰੰਗਲ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਹਮੇਸ਼ਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।

ਉਨ੍ਹਾਂ ਨੇ ਆਪਣੇ ਸ਼ਹਿਰ ਦੇ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਮਿਲਣ ’ਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਫਰਜ਼ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੀਆਂ ਜਾਇਜ਼ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਦਾ ਕਰਨ ਨੂੰ ਪਹਿਲੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਉਹ ਲੋਕਾਂ ਲਈ 24 ਘੰਟੇ ਉਪਲਬਧ ਰਹਿਣਗੇ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾ ਸਕੇ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र