ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

ਜਲੰਧਰ- ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਸਮੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ।

ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ ਨੇ ਆਪਣੇ ਪਿਤਾ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਅਕਾਲੀ-ਭਾਜਪਾ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਹਨ।  ਉਨ੍ਹਾਂ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿੱਚ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਨਾਮਜ਼ਦਗੀ ਭਰਨ ਤੋਂ ਬਾਅਦ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਜਨਤਾ ਇਸ ਚੋਣ ‘ਚ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ।

Scroll to Top
Latest news
ਪਿੰਡ ਬਿੱਲਾ ਨਵਾਬ ਨੇ ਜਾਤ ਪਾਤ ਤੋਂ ਉੱਤੇ ਉੱਠ ਕੇ ਸਰਬ ਸੰਮਤੀ ਨਾਲ ਚੁਣਿਆ ਪਰਮਜੀਤ ਕੌਰ ਨੂੰ ਪਿੰਡ ਦੀ ਸਰਪੰਚ लुधियाना जिले में  वायु रक्षा ब्रिगेड द्वारा भूतपूर्व सैनिकों की रैली का आयोजन  भगवान वाल्मीकि जी ने रामायण की रचना कर हमें शिक्षित होने का संदेश दिया: मोहिंदर भगत  प्रगतिशील और समृद्ध पंजाब के निर्माण के लिए भगवान वाल्मीकि जी के पदचिह्नों पर चलें: मुख्यमंत्री की ल... कैबिनेट मंत्रियों ने भगवान वाल्मीकि जी के प्रकाश उत्सव पर लोगों को मुबारकबाद दी भारत ने कनाडा के 6 राजनयिकों को निष्कासित किया अमेरिका में फेसबुक और इंस्टाग्राम पर रोक दिवाली से पहले दिल्ली में पटाखों पर पूर्ण प्रतिबंध, 1 जनवरी तक लागू रहेगा आदेश महल कलां में पंच प्रत्याशी पर हमला, अस्पताल में भर्ती उधव ठाकरे अस्पताल में भर्ती