ਸਾਈਬਰ ਕ੍ਰਾਈਮ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪ੍ਰਸਿੱਧ ਸਿਆਸਤਦਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਫੇਸਬੁੱਕ ਪੇਜ ਹੈਕ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਸਿਮਰਨਜੀਤ ਸਿੰਘ ਮਾਨ ਦੇ ਕਰੀਬੀ ਗੁਰਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।
ਦੱਸ ਦਈਏ ਕਿ ਉਨ੍ਹਾਂ ਦੇ ਫੇਸਬੁੱਕ ਪੇਜ ‘ਤੇ ਇਕ ਚੀਨੀ ਲੜਕੀ ਦੀ ਫੋਟੋ ਪੋਸਟ ਕੀਤੀ ਗਈ ਹੈ। ਸਿਮਰਨਜੀਤ ਸਿੰਘ ਮਾਨ, ਸੰਗਰੂਰ ਤੋਂ ਲੋਕ ਸਭਾ ਮੈਂਬਰ ਸ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਹਨ। ਹਾਲਾਂਕਿ ਉਨ੍ਹਾਂ ਦਾ ਫੇਸਬੁੱਕ ਪੇਜ ਹੈਕ ਕਰਨ ਵਾਲੇ ਸ਼ਰਾਰਤੀ ਅਨਸਰ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਹ ਕਾਰਨਾਮਾ ਕਿਸ ਨੇ ਕੀਤਾ ਹੈ, ਇਹ ਜਾਂਚ ਦਾ ਵਿਸ਼ਾ ਹੈ।