ਜਲੰਧਰ ਸਿਵਲ ਹਸਪਤਾਲ ‘ਚ ਜਣੇਪੇ ਦੌਰਾਨ ਬੱਚੇ ਦੀ ਮੌਤ ਤੋਂ ਬਾਅਦ ਹੰਗਾਮਾ

ਜਲੰਧਰ :  ਜਲੰਧਰ ਸਿਵਲ ਹਸਪਤਾਲ ‘ਚ ਜਣੇਪੇ ਦੌਰਾਨ ਬੱਚੇ ਦੀ ਮੌਤ ਹੋਣ ਤੋਂ ਬਾਅਦ ਅੱਜ ਕਾਫੀ ਹੰਗਾਮਾ ਹੋਇਆ। ਗੁੱਸੇ ‘ਚ ਆਏ ਰਿਸ਼ਤੇਦਾਰਾਂ ਨੇ ਹਸਪਤਾਲ ‘ਚ ਭੰਨਤੋੜ ਕੀਤੀ। ਹਸਪਤਾਲ ਦੇ ਸ਼ੀਸ਼ੇ ਦੇ ਦਰਵਾਜ਼ੇ ਅਤੇ ਸਾਮਾਨ ਤੋੜਿਆ। ਹਸਪਤਾਲ ਪ੍ਰਸ਼ਾਸਨ ਨੇ ਤੁਰਤ ਪੁਲਿਸ ਨੂੰ ਸੂਚਨਾ ਦਿਤੀ। ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਭੰਨਤੋੜ ਦੇ ਦੋਸ਼ ਹੇਠ ਫੜੇ ਗਏ ਵਿਅਕਤੀ ਦੀ ਪਛਾਣ ਮਕਸੂਦ ਅਹਿਮਦ ਵਜੋਂ ਹੋਈ ਹੈ। ਮਕਸੂਦ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ ਪਰ ਉਹ ਜਲੰਧਰ ਦੇ ਦਾਨਿਸ਼ਮੰਡਾ ‘ਚ ਰਹਿ ਰਿਹਾ ਹੈ। ਉਸ ਦੇ ਭਰਾ ਜ਼ਾਹਿਦ ਅਹਿਮਦ ਦੀ ਪਤਨੀ ਪ੍ਰਵੀਨ ਵਾਸੀ ਬਸਤੀ ਦਾਨਿਸ਼ਮੰਡਾ ਦੀ ਅੱਜ ਸਿਵਲ ਹਸਪਤਾਲ ਵਿਚ ਡਿਲੀਵਰੀ ਹੋਈ ਸੀ।

ਜ਼ਾਹਿਦ ਨੇ ਦੋਸ਼ ਲਾਇਆ ਕਿ ਡਾਕਟਰਾਂ ਦੀ ਲਾਪਰਵਾਹੀ ਕਾਰਨ ਉਸ ਦੇ ਬੱਚੇ ਦੀ ਮੌਤ ਹੋਈ ਹੈ। ਉਸ ਨੇ ਆਪਣੀ ਪਤਨੀ ਨੂੰ ਡਿਲੀਵਰੀ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਸੀ, ਕਿਉਂਕਿ ਡਾਕਟਰਾਂ ਨੇ ਕਿਹਾ ਸੀ ਕਿ ਕੇਸ ਨਾਜ਼ੁਕ ਹੈ ਅਤੇ ਡਿਲੀਵਰੀ ਆਪ੍ਰੇਸ਼ਨ ਰਾਹੀਂ ਕੀਤੀ ਜਾਵੇਗੀ। ਜ਼ਾਹਿਦ ਅਹਿਮਦ ਨੇ ਦੋਸ਼ ਲਾਇਆ ਕਿ ਡਾਕਟਰਾਂ ਦੀ ਅਣਗਹਿਲੀ ਕਾਰਨ ਉਸ ਦੇ ਪਹਿਲੇ ਬੱਚੇ ਦੀ ਮੌਤ ਹੋ ਗਈ।

ਉਥੇ ਹੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਵਰਿੰਦਰ ਥਿੰਦ ਦਾ ਕਹਿਣਾ ਹੈ ਕਿ ਬੱਚੇ ਦਾ ਜਨਮ ਆਪ੍ਰੇਸ਼ਨ ਰਾਹੀਂ ਹੋਇਆ ਹੈ। ਉਸ ਦੀ ਹਾਲਤ ਕਾਫੀ ਨਾਜ਼ੁਕ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਸਪਤਾਲ ਦੇ ਸਟਾਫ ਦੀ ਕੋਈ ਲਾਪਰਵਾਹੀ ਨਹੀਂ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की