ਸ਼ਿਲਾਂਗ: ਮੇਘਾਲਿਆ ਹਾਈ ਕੋਰਟ ਨੇ ਕਿਹਾ ਹੈ ਕਿ 16 ਸਾਲ ਦੀ ਉਮਰ ਦਾ ਲੜਕਾ ਜਾਂ ਲੜਕੀ ਸੈਕਸ ਬਾਰੇ ਫੈਸਲਾ ਲੈਣ ਦੇ ਸਮਰੱਥ ਹੈ। ਹਾਈਕੋਰਟ ਨੇ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਨੌਜਵਾਨ ਦੇ ਖਿਲਾਫ POCSO ਮਾਮਲੇ ਨੂੰ ਰੱਦ ਕਰ ਦਿੱਤਾ ਹੈ। ਮੇਘਾਲਿਆ ਹਾਈ ਕੋਰਟ ਨੇ ਪੋਕਸੋ ਐਕਟ ਦਾ ਹਵਾਲਾ ਦਿੰਦੇ ਹੋਏ ਕਿਹਾ, ‘ਐਕਟ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਇਹ ਉਨ੍ਹਾਂ ਮਾਮਲਿਆਂ ਨੂੰ ਕਵਰ ਕਰਨ ਦਾ ਇਰਾਦਾ ਨਹੀਂ ਰੱਖਦਾ ਹੈ ਜਿੱਥੇ ਪ੍ਰੇਮ ਸਬੰਧਾਂ ਵਿੱਚ ਸ਼ਾਮਲ ਲੜਕੇ ਜਾਂ ਲੜਕੀਆਂ ਸਬੰਧਤ ਹਨ’। ਅਦਾਲਤ ਨੇ ਕਿਹਾ ਕਿ ਇਸ ਉਮਰ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਸਮਝ ਹੈ ਕਿ ਉਹ ਕੀ ਕਰਨ ਜਾ ਰਹੇ ਹਨ?
ਮੇਘਾਲਿਆ ਹਾਈਕੋਰਟ ਨੇ ਪੋਕਸੋ ਮਾਮਲੇ ‘ਚ ਨਾਬਾਲਗ ਵਿਰੁੱਧ ਦਰਜ FIR ਨੂੰ ਰੱਦ ਕਰਨ ਦਾ ਹੁਕਮ ਦਿੱਤਾ ਹੈ। ਲੜਕੇ ਨਾਲ ਸਰੀਰਕ ਸਬੰਧ ਬਣਾਉਣ ਵਾਲੀ ਲੜਕੀ ਨੇ ਉਸ ‘ਤੇ ਕੁੱਟਮਾਰ ਦਾ ਦੋਸ਼ ਲਾਇਆ ਸੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਘੱਟ ਤੋਂ ਘੱਟ 16 ਸਾਲ ਦੀ ਉਮਰ ਦੇ ਲੜਕੇ ਅਤੇ ਲੜਕੀਆਂ ਨੂੰ ਆਮ ਤੌਰ ‘ਤੇ ਇਹ ਫੈਸਲਾ ਕਰਨ ਲਈ ਕਾਫ਼ੀ ਸਮਝ ਹੁੰਦੀ ਹੈ ਕਿ ਆਪਸੀ ਸਹਿਮਤੀ ਨਾਲ ਸੈਕਸ ਲਈ ਕੀ ਸਹੀ ਹੈ ਅਤੇ ਕੀ ਗਲਤ ਹੈ।