“ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਲਈ ਵਿਧਾਨ ਸਭਾ ’ਚ ਪੇਸ਼ ਕੀਤਾ ਵ੍ਹਾਈਟ ਪੇਪਰ : ਕਾਮਰੇਡ ਸੇਖੋਂ

ਜਲੰਧਰ  (JATINDER RAWAT)-  ਸੀਪੀਆਈ(ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਦਿੱਤੀਆਂ ਗਰੰਟੀਆਂ ਤੋਂ ਭੱਜਣ ਲਈ ਬੀਤੇ ਦਿਨ ਪੰਜਾਬ ਵਿਧਾਨ ਸਭਾ ’ਚ ਵ੍ਹਾਈਟ ਪੇਪਰ ਪੇਸ਼ ਕੀਤਾ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੀ ਹੁਣ ਤੱਕ ਦੀ ਕਾਰਗੁਜ਼ਾਰੀ ਅਤੇ ਨਾਕਾਮੀਆਂ ਨੂੰ ਲੁਕਾਉਣ ਲਈ ਇਸ ਵ੍ਹਾਈਟ ਪੇਪਰ ਰਾਹੀਂ ਪਿਛਲੀਆਂ ਸਰਕਾਰਾਂ ’ਤੇ ਦੋਸ਼ ਮੜੇ ਜਾ ਰਹੇ ਹਨ। ਕਾਮਰੇਡ ਸੇਖੋਂ ਨੇ ਕਿਹਾ ਕਿ ਪਿਛਲੀਆਂ ਸਰਕਾਰ ’ਤੇ ਦੋਸ਼ ਮੜਨ ਦੀ ਥਾਂ ਭਗਵੰਤ ਮਾਨ ਸਰਕਾਰ ਨੂੰ ਸੂਬੇ ਸਿਰ ਚੜ੍ਹੇ ਕਰਜ਼ੇ ਅਤੇ ਹੋਰ ਮੁੱਦਿਆਂ ਦਾ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਸੀ ਪਰ ਇਸ ਪਾਰਟੀ ਦਾ ਹੁਣ ਤੱਕ ਦਾ ਇਤਿਹਾਸ ਦੂਜੀਆਂ ਵਿਰੋਧੀ ਪਾਰਟੀਆਂ ’ਤੇ ਦੋਸ਼ ਮੜਨ ਦਾ ਹੀ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਬਦਲਾਅ ਦੇ ਮੱਦੇਨਜ਼ਰ ਅੱਖਾਂ ਮੀਟ ਕੇ ਵਿਸ਼ਵਾਸ ਪ੍ਰਗਟਾਇਆ ਅਤੇ 92 ਸੀਟਾਂ ਇਸ ਪਾਰਟੀ ਦੀ ਝੋਲੀ ਵਿੱਚ ਪਾਈਆਂ। ਉਨ੍ਹਾਂ ਕਿਹਾ ਕਿ ਇਹ ਅਫ਼ਸੋਸ ਦੀ ਗੱਲ ਹੈ ਕਿ ਇਹ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਬਿਲਕੁੱਲ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਢੇਰਾਂ ਵਾਅਦੇ ਕਰਦੇ ਹੋਏ ਉਨ੍ਹਾਂ ਨੂੰ ਕਈ ਗਰੰਟੀਆਂ ਦਿੱਤੀਆਂ ਸਨ, ਜਿਵੇਂ ਕਿ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫਤ, 60 ਸਾਲ ਦੀ ਉਮਰ ਤੋਂ ਥੱਲੇ ਤੱਕ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣਾ ਆਦਿ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਇਸ ਪਾਰਟੀ ਨੇ ਸੂਬੇ ’ਚੋਂ ਖਨਨ ਮਾਫ਼ੀਆ, ਨਸ਼ਾ ਮਾਫ਼ੀਆ ਅਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦਾ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਸੀ। ਕਾਮਰੇਡ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ’ਚ ਆਇਆਂ 100 ਦਿਨ ਤੋਂ ਉੱਪਰ ਹੋ ਗਏ ਹਨ ਪਰ ਇਸ ਵੱਲੋਂ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਕਾਮਰੇਡ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਖ਼ਬਾਰੀ ਬਿਆਨਾਂ ਅਤੇ ਸੋਸ਼ਲ ਮੀਡੀਆ ਦੀਆਂ ਪੋਸਟਾਂ ’ਤੇ ਹੀ ਚੱਲ ਰਹੀ ਹੈ। ਅਸਲੀਅਤ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਦਿਖਾਈ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸੂਬੇ ’ਚ ਕਾਨੂੰਨ ਵਿਵਸਥਾ ਇਸ ਹੱਦ ਤੰਕ ਨਿਘਰ ਚੁੱਕੀ ਹੈ ਕਿ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਲੱਗਿਆ ਵੀ ਡਰਦੇ ਹਨ। ਕਾਮਰੇਡ ਸੇਖੋਂ ਨੇ ਕਿਹਾ ਕਿ ਸੂਬੇ ’ਚ ਚਿੱਟੇ ਦਿਨ ਕਤਲ ਅਤੇ ਹੋਰ ਵਾਰਦਾਤਾਂ ਹੋ ਰਹੀਆਂ ਹਨ ਪਰ ਮੁੱਖ ਮੰਤਰੀ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਹੋਇਆ ਕਤਲ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ ਸੂਬੇ ਦੇ ਆਈਏਐਸ ਅਧਿਕਾਰੀ ਸੰਜੇ ਪੋਪਲੀ ਦੀ ਚੰਡੀਗੜ੍ਹ ਦੇ ਸੈਕਟਰ 11 ਵਿਚਲੀ ਰਿਹਾਇਸ਼ ’ਤੇ ਕੀਤੀ ਛਾਪੇਮਾਰੀ ਦੌਰਾਨ, ਸੰਜੇ ਪੋਪਲੀ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਹੋਈ ਮੌਤ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਸੰਜੇ ਪੋਪਲੀ ਅਤੇ ਉਨ੍ਹਾਂ ਦੀ ਪਤਨੀ ਨੇ ਸਿੱਧੇ ਤੌਰ ’ਤੇ ਵਿਜੀਲੈਂਸ ਅਤੇ ਮਾਨ ਸਰਕਾਰ ’ਤੇ ਉਨ੍ਹਾਂ ਦੇ ਪੁੱਤਰ ਦਾ ਕਤਲ ਕਰਨ ਦਾ ਦੋਸ਼ ਲਾਇਆ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਇਕ ਤੋਂ ਬਾਅਦ ਇਕ ਅਜਿਹੀਆਂ ਘਟਨਾਵਾਂ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰਦੀਆਂ ਹਨ ਅਤੇ  ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਚਿੰਨ੍ਹ ਲਗਾਉਂਦੀਆਂ ਹਨ। ਕਾਮਰੇਡ ਸੇਖੋਂ ਨੇ ਸੂਬੇ ਦੇ ਲੋਕ ਇਸ ਪਾਰਟੀ ’ਤੇ ਵਿਸ਼ਵਾਸ਼ ਕਰਕੇ ਹੁਣ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਕਾਮਰੇਡ ਸੇਖੋਂ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਅਪਨਾਉਣ ਤੋਂ ਗੁਰੇਜ਼ ਕਰੇ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी