ਇੰਟਰਫੇਥ ਕੌਂਸਲ ਆਫ ਸੈਕਰਾਮੈਂਟੋ, ਅਮਰੀਕਾ ਵੱਲੋਂ ਗੁਰਜਤਿੰਦਰ ਰੰਧਾਵਾ ਨੂੰ ਬੋਰਡ ਆਫ ਡਾਇਰੈਕਟਰ ਕੀਤਾ ਗਿਆ ਨਾਮਜ਼ਦ

ਨਿਊਯਾਰਕ (ਰਾਜ ਗੋਗਨਾ )- ਪੰਜਾਬੀ ਭਾਈਚਾਰੇ ਵਿੱਚ  ਜਾਣੀ-ਪਹਿਚਾਣੀ ਸ਼ਖਸੀਅਤ ਸ: ਗੁਰਜਤਿੰਦਰ ਸਿੰਘ ਰੰਧਾਵਾ ਨੂੰ ਕੈਲੀਫੋਰਨੀਆ ਸੂਬੇ ਦੇ  ਸ਼ਹਿਰ  ਸੈਕਰਾਮੈਂਟੋ ਦੀ 111 ਸਾਲ ਪੁਰਾਣੀ ਸੰਸਥਾ ਇੰਟਰਫੇਥ ਕੌਂਸਲ ਆਫ ਗਰੇਟਰ ਸੈਕਰਾਮੈਂਟੋ ਦਾ ਡਾਇਰੈਕਟਰ ਨਾਮਜ਼ਦ ਕੀਤਾ ਗਿਆ ਹੈ, ਜਿਸ ਨਾਲ ਕਿ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਹ ਸੰਸਥਾ ਸੰਨ 1911 ਵਿੱਚ ਹੋਂਦ ’ਚ ਆਈ ਸੀ। ਇਸ ਸੰਸਥਾ ਵੱਲੋਂ ਸਾਰੇ ਧਰਮਾਂ ਦੇ ਸਤਿਕਾਰ ਹਿੱਤ ਕੰਮ ਕੀਤਾ ਜਾਂਦਾ ਹੈ। ਇਸ ਸੰਸਥਾ ਵਿੱਚ ਤਕਰੀਬਨ ਹਰ ਮਜ਼੍ਹਬ ਨੂੰ ਸਥਾਨ ਦਿੱਤਾ ਗਿਆ ਹੈ। ਸਿੱਖ ਭਾਈਚਾਰੇ ਵੱਲੋਂ ਗੁਰਜਤਿੰਦਰ ਸਿੰਘ ਰੰਧਾਵਾ ਨੂੰ ਡਾਇਰੈਕਟਰ ਵਜੋਂ ਨਾਮਜ਼ਦ ਕੀਤਾ  ਗਿਆ ਹੈ, ਜੋ ਕਿ ਬੜੇ ਮਾਣ ਵਾਲੀ ਗੱਲ ਹੈ।ਇਸ ਮੌਕੇ ਗੁਰਜਤਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਮਰੀਕਾ ਵਿੱਚ ਸਿੱਖਾਂ ਦੀ ਪਹਿਚਾਣ ਬਣਾਉਣਾ ਬਹੁਤ ਜ਼ਰੂਰੀ ਹੈ। ਅਜਿਹੀਆਂ ਸੰਸਥਾਵਾਂ ਰਾਹੀਂ ਸਥਾਨਕ ਲੋਕਾਂ ਵਿਚ ਸਿੱਖ ਧਰਮ ਬਾਰੇ ਜਾਗਰੂਕਤਾ ਲਿਆਉਣ ’ਚ ਵਿਸ਼ੇਸ਼ ਮਦਦ ਮਿਲਦੀ ਹੈ।
ਜ਼ਿਕਰਯੋਗ ਹੈ ਕਿ ਸ. ਰੰਧਾਵਾ ਇਸ ਵੇਲੇ ਐਲਕ ਗਰੋਵ ਸਿਟੀ ਦੇ ਕਮਿਸ਼ਨਰ ਵੀ ਹਨ। ਅਤੇ ਨਾਲ ਸੈਕਟਰੀ ਆਫ ਸਟੇਟ ਦੇ ਸਲਾਹਕਾਰ ਵੀ ਹਨ। ਇਸ ਤੋਂ ਪਹਿਲਾਂ ਉਹ ਸੰਨ 2016 ਵਿਚ ਨੈਸ਼ਨਲ ਡੈਲੀਗੇਟ ਦੀ ਚੋਣ ਵੀ ਜਿੱਤ ਚੁੱਕੇ ਹਨ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी